ਸਨ ਫਾਰਮਾ ਵੱਲੋਂ ਮਹਿਮਦਪੁਰ ਵਿਖੇ ਸਿਹਤ ਜਾਗਰੂਕਤਾ ਕੈਂਪ ਕਰਵਾਇਆ
ਸਨ ਫਾਰਮਾ ਵੱਲੋਂ ਮਹਿਮਦਪੁਰ ਵਿਖੇ ਸਿਹਤ ਜਾਗਰੂਕਤਾ ਕੈਂਪ ਕਰਵਾਇਆ
Publish Date: Wed, 14 Jan 2026 02:58 PM (IST)
Updated Date: Wed, 14 Jan 2026 03:00 PM (IST)

ਸੁਖਦੇਵ ਸਿੰਘ ਪਨੇਸਰ, ਪੰਜਾਬੀ ਜਾਗਰਣ, ਕਾਠਗੜ੍ਹ : ਸਨ ਫਾਰਮਾ ਕਮਿਊਨਿਟੀ ਹੈਲਥ ਕੇਅਰ ਸੁਸਾਇਟੀ ਟੌਂਸਾ ਨੇ ਪਿੰਡ ਮਹਿਮਦਪੁਰ ਵਿਖੇ ਇੱਕ ਵਿਸ਼ੇਸ਼ ਸਿਹਤ ਜਾਗਰੂਕਤਾ ਕੈਂਪ ਲਗਾਇਆ। ਜਿਸ ਦਾ ਉਦੇਸ਼ ਕੈਂਸਰ ਵਰਗੀਆਂ ਖ਼ਤਰਨਾਕ ਬਿਮਾਰੀਆਂ ਬਾਰੇ ਜਾਗਰੂਕਤਾ ਪੈਦਾ ਕਰਨਾ ਸੀ। ਸੁਸਾਇਟੀ ਦੇ ਸੀਐਮਓ ਡਾ. ਉਪਮਾ ਸ਼ਰਮਾ ਨੇ ਪਿੰਡ ਵਾਸੀਆਂ ਨੂੰ ਛਾਤੀ ਦੇ ਕੈਂਸਰ, ਮੂੰਹ ਦੇ ਕੈਂਸਰ ਅਤੇ ਸਰਵਾਈਕਲ ਕੈਂਸਰ ਵਰਗੀਆਂ ਜਾਨਲੇਵਾ ਬਿਮਾਰੀਆਂ ਦੇ ਲੱਛਣਾਂ ਅਤੇ ਰੋਕਥਾਮ ਬਾਰੇ ਵਿਸਥਾਰ ਪੂਰਵਕ ਜਾਣਕਾਰੀ ਪ੍ਰਦਾਨ ਕੀਤੀ। ਉਨ੍ਹਾਂ ਲੋਕਾਂ ਨੂੰ ਸਮੇਂ ਸਿਰ ਜਾਂਚ ਅਤੇ ਸਾਵਧਾਨੀਆਂ ਵਰਤ ਕੇ ਇਨ੍ਹਾਂ ਬਿਮਾਰੀਆਂ ਤੋਂ ਬਚਣ ਲਈ ਉਤਸ਼ਾਹਿਤ ਕੀਤਾ। ਡਾ. ਉਪਮਾ ਸ਼ਰਮਾ ਨੇ ਮਾਪਿਆਂ ਨੂੰ ਦੱਸਿਆ ਕਿ ਬੱਚਿਆਂ ਨੂੰ ਮੋਬਾਈਲ ਫੋਨ ਦੀ ਵਰਤੋਂ ਤੋਂ ਦੂਰ ਰੱਖਣਾ ਕਿਉਂ ਜ਼ਰੂਰੀ ਹੈ। ਉਨ੍ਹਾਂ ਬੱਚਿਆਂ ਲਈ ਪੌਸ਼ਟਿਕ ਭੋਜਨ ਅਤੇ ਸਿਹਤਮੰਦ ਜੀਵਨ ਸ਼ੈਲੀ ਪ੍ਰਦਾਨ ਕਰਨ ਦੀ ਮਹੱਤਤਾ ਤੇ ਵੀ ਜ਼ੋਰ ਦਿੱਤਾ। ਇਸ ਮੌਕੇ ਡਾ. ਰਮੇਸ਼ ਲਾਲ ਨੇ ਹਾਈ ਬਲੱਡ ਪ੍ਰੈਸ਼ਰ (ਬੀਪੀ) ਅਤੇ ਸ਼ੂਗਰ ਬਾਰੇ ਜਾਣਕਾਰੀ ਸਾਂਝੀ ਕੀਤੀ। ਉਨ੍ਹਾਂ ਕਿਹਾ ਕਿ ਸੰਤੁਲਿਤ ਖੁਰਾਕ ਅਤੇ ਸਰੀਰਕ ਕਸਰਤ ਇਨ੍ਹਾਂ ਬਿਮਾਰੀਆਂ ਨੂੰ ਕੰਟਰੋਲ ਕਰਨ ਵਿਚ ਮਦਦ ਕਰ ਸਕਦੀ ਹੈ। ਪਿੰਡ ਵਾਸੀਆਂ ਨੇ ਪਿੰਡ ਦੇ ਮੁਖੀ ਨਿਰਮਲ ਸਿੰਘ ਦਾ ਧੰਨਵਾਦ ਕੀਤਾ। ਉਨ੍ਹਾਂ ਨੇ ਇਸ ਪਹਿਲਕਦਮੀ ਲਈ ਸਨ ਫਾਰਮਾ ਸੋਸਾਇਟੀ ਟੀਮ ਦਾ ਧੰਨਵਾਦ ਕਰਦਿਆਂ ਕਿਹਾ ਕਿ ਅਜਿਹੇ ਕੈਂਪ ਪਿੰਡ ਵਾਸੀਆਂ ਲਈ ਬਹੁਤ ਫਾਇਦੇਮੰਦ ਸਾਬਤ ਹੁੰਦੇ ਹਨ। ਇਸ ਮੌਕੇ ਸਿਮਰਨਜੀਤ ਕੌਰ, ਮਨਜਿੰਦਰ ਕੌਰ ਸਨ ਫਾਰਮਾ ਮੈਡੀਕਲ ਟੀਮ ਦੇ ਨਾਲ ਸਨ।