ਲੇਖ ਮੁਕਾਬਲੇ 'ਚ ਸੁਨੈਨਾ ਨੇ ਸਕੂਲ ਤੇ ਮਾਪਿਆਂ ਦਾ ਨਾਂ ਚਮਕਾਇਆ ਲੇਖ ਮੁਕਾਬਲੇ 'ਚ ਸੁਨੈਨਾ ਨੇ ਜ਼ਿਲ੍ਹੇ 'ਚ ਸਕੂਲ ਤੇ ਮਾਪਿਆਂ ਦਾ ਨਾਂ ਚਮਕਾਇਆ
Publish Date: Sat, 21 Nov 2026 04:50 PM (IST)
Updated Date: Sat, 21 Nov 2026 04:52 PM (IST)
ਸਟਾਫ਼ ਰਿਪੋਰਟਰ, ਪੰਜਾਬੀ ਜਾਗਰਣ, ਨਵਾਂਸ਼ਹਿਰ : ਪੀਐਮ ਸ਼੍ਰੀ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮੁਕੰਦਪੁਰ ਦੀ ਵਿਦਿਆਰਥਣ ਸੁਨੈਨਾ ਨੇ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਪੱਧਰ ਤੇ ਕਰਵਾਏ ਗਏ ਲੇਖ ਮੁਕਾਬਲੇ ਵਿਚ ਤੀਜਾ ਸਥਾਨ ਹਾਸਲ ਕਰਕੇ ਸਕੂਲ ਦਾ ਨਾਮ ਰੌਸ਼ਨ ਕੀਤਾ ਹੈ। ਇਹ ਮੁਕਾਬਲਾ ਵੋਟਿੰਗ ਦੀ ਮਹੱਤਤਾ ਅਤੇ ਵੋਟਰ ਦੀ ਭੂਮਿਕਾ”ਵਿਸ਼ੇ ਤੇ ਕਰਵਾਇਆ ਜਿਸ ਵਿਚ ਵਿਦਿਆਰਥੀਆਂ ਨੇ ਲੋਕਤੰਤਰ ਅਤੇ ਵੋਟ ਦੇ ਅਧਿਕਾਰ ਬਾਰੇ ਆਪਣੇ ਵਿਚਾਰ ਪ੍ਰਗਟ ਕੀਤੇ। ਵਿਦਿਆਰਥਣ ਸੁਨੈਨਾ ਦੀ ਇਸ ਪ੍ਰਾਪਤੀ ਤੇ ਸਕੂਲ ਦੇ ਪ੍ਰਿੰ. ਕਿਸ਼ਨ ਖਟਕੜ ਨੇ ਉਸ ਨੂੰ ਵਧਾਈ ਦਿੱਤੀ ਅਤੇ ਕਿਹਾ ਕਿ ਅਜਿਹੇ ਮੁਕਾਬਲੇ ਵਿਦਿਆਰਥੀਆਂ ਵਿਚ ਲੇਖਣ ਕਲਾ, ਸਮਾਜਿਕ ਜਾਗਰੂਕਤਾ ਅਤੇ ਜ਼ਿੰਮੇਵਾਰ ਨਾਗਰਿਕ ਬਣਨ ਦੀ ਭਾਵਨਾ ਪੈਦਾ ਕਰਦੇ ਹਨ। ਇਸ ਮੁਕਾਬਲੇ ਲਈ ਵਿਦਿਆਰਥਣ ਦੀ ਤਿਆਰੀ ਮੀਨਾਕਸ਼ੀ ਗਾਈਡ ਟੀਚਰ ਵੱਲੋਂ ਕਰਵਾਈ ਗਈ। ਸਕੂਲ ਪ੍ਰਬੰਧਨ ਅਤੇ ਸਮੂਹ ਸਟਾਫ਼ ਨੇ ਵਿਦਿਆਰਥਣ ਦੀ ਇਸ ਪ੍ਰਾਪਤੀ ਤੇ ਖੁਸ਼ੀ ਪ੍ਰਗਟ ਕਰਦਿਆਂ ਉਸ ਦੇ ਉੱਜਵਲ ਭਵਿੱਖ ਦੀ ਕਾਮਨਾ ਕੀਤੀ। ਇਸ ਮੌਕੇ ਪਰਵੀਨ ਕੌਰ, ਰਾਮ ਲੁਭਾਇਆ, ਸੁਰਜੀਤ ਸਿੰਘ, ਡਾ. ਇੰਦਰਜੀਤ ਪਾਲ, ਕੁਲਬੀਰ ਸਿੰਘ, ਜਸਵਿੰਦਰ ਸਿੰਘ, ਸੰਜੀਵ ਕੁਮਾਰ, ਸਤਿੰਦਰ ਸੋਢੀ, ਮਨਦੀਪ ਸਿੰਘ, ਦਲਜੀਤ ਸਿੰਘ, ਵਿਜੈ ਕੁਮਾਰ, ਰਣ ਬਹਾਦਰ, ਭੁਪਿੰਦਰ ਸਿੰਘ, ਹਰਪ੍ਰੀਤ ਕੌਰ, ਰਮਨਦੀਪ, ਅਮਨਦੀਪ ਕੌਰ, ਮਮਤਾ, ਸਰਬਜੀਤ ਕੌਰ, ਕ੍ਰਿਸ਼ਮਾ, ਜਸਵਿੰਦਰ ਕੌਰ, ਰੀਨਾ ਰਾਣੀ, ਰਕੇਸ਼ ਕੁਮਾਰ, ਨੀਰੂ ਸ਼ਰਮਾ, ਸੁਨਾਰੀਕਾ ਕੌਲ, ਕੈਂਪਸ ਮੈਨੇਜਰ ਪਰਮਜੀਤ ਸਿੰਘ, ਸੰਤੋਖ ਸਿੰਘ, ਮਨਦੀਪ ਕੌਰ, ਗੁਰਦੀਪ ਸਿੰਘ, ਬਲਰਾਜ, ਕੰਚਨ, ਨਿਰਮਲ ਕੌਰ, ਵਿਜੈ ਕੁਮਾਰ, ਬਿੱਕਰ ਸਿੰਘ, ਪੂਜਾ, ਮੋਤਾ ਸਿੰਘ, ਤੀਰਥ ਰਾਮ ਆਦਿ ਮੌਜੂਦ ਸਨ।