ਸਕੂਲ ਆਫ ਐਮੀਨੈਂਸ ਬੰਗਾ ਨੂੰ ਵਿਕਾਸ ਕਾਰਜਾਂ ਲਈ ਰਾਸ਼ੀ ਭੇਟ
ਸੁਰਿੰਦਰ ਸਿੰਘ ਖ਼ਾਲਸਾ ਵੱਲੋਂ ਸਕੂਲ ਆਫ ਐਮੀਨੈਂਸ ਬੰਗਾ ਨੂੰ ਵਿਕਾਸ ਕਾਰਜਾਂ ਲਈ ਰਾਸ਼ੀ ਭੇਂਟ
Publish Date: Sat, 07 Mar 2026 06:08 PM (IST)
Updated Date: Sun, 08 Mar 2026 04:12 AM (IST)
ਨਰਿੰਦਰ ਮਾਹੀ, ਪੰਜਾਬੀ ਜਾਗਰਣ, ਬੰਗਾ ਸਕੂਲ ਆਫ ਐਮੀਨੈਂਸ ਬੰਗਾ ਵਿਖੇ ਬਤੌਰ ਸਰੀਰਕ ਸਿੱਖਿਆ ਅਧਿਆਪਕ ਸੇਵਾਵਾਂ ਨਿਭਾਉਣ ਉਪਰੰਤ ਸੇਵਾ ਮੁਕਤ ਹੋ ਚੁੱਕੇ ਆਸਟਰੇਲੀਆ ਨਿਵਾਸੀ ਸੁਰਿੰਦਰ ਸਿੰਘ ਖਾਲਸਾ ਵੱਲੋਂ ਸਕੂਲ ਦੇ ਵਿਕਾਸ ਵਾਸਤੇ 5100 ਦੀ ਨਗਦ ਰਾਸ਼ੀ ਪ੍ਰਿੰਸੀਪਲ ਨਰਿੰਦਰਪਾਲ ਸਿੰਘ ਅਤੇ ਸਟਾਫ ਨੂੰ ਭੇਂਟ ਕੀਤੀ।।ਲੈਕ. ਅੰਮ੍ਰਿਤ ਪਾਲ ਸਿੰਘ ਵੱਲੋਂ ਸੁਰਿੰਦਰ ਸਿੰਘ ਦਾ ਵਿਸ਼ੇਸ਼ ਤੌਰ ਤੇ ਧੰਨਵਾਦ ਕੀਤਾ ਗਿਆ ਅਤੇ ਉਨ੍ਹਾਂ ਕਿਹਾ ਕਿ ਸੁਰਿੰਦਰ ਸਿੰਘ ਖ਼ਾਲਸਾ ਸਕੂਲ ਦੀ ਬੇਹਤਰੀ ਵਾਸਤੇ ਹਮੇਸ਼ਾ ਤਤਪਰ ਰਹਿੰਦੇ ਹਨ ਅਤੇ ਬੀਤੇ ਸਮੇਂ ਵਿਚ ਉਨ੍ਹਾਂ ਵੱਲੋਂ 25000 ਦੀ ਲਾਗਤ ਨਾਲ ਸਕੂਲ ਗਰਾਊਂਡ ਵਿਚ ਪਾਣੀ ਦੀ ਨਿਕਾਸੀ ਵਾਸਤੇ ਜਮੀਦੋਜ ਪਾਈਪ ਪਵਾਏ ਗਏ ਅਤੇ ਵਿਦਿਆਰਥੀਆਂ ਨੂੰ ਠੰਡੇ ਪਾਣੀ ਦੀ ਸਹੂਲਤ ਲਈ 40 ਹਜਾਰ ਦੀ ਲਾਗਤ ਵਾਲਾ ਵਾਟਰ ਕੂਲਰ ਵੀ ਭੇਟ ਕੀਤਾ। ਇਸ ਮੌਕੇ ਲੈਕ. ਰਾਜਕੁਮਾਰ, ਲੈਕ. ਰਣਜੀਤ ਸਿੰਘ, ਮਾਸਟਰ ਬਲਵੀਰ ਸਿੰਘ ਸਮੇਤ ਸਮੂਹ ਸਟਾਫ ਹਾਜ਼ਰ ਸੀ।