ਤਲਵਿੰਦਰ ਸਿੰਘ ਉਸਮਾਨਪੁਰ ਨੇ ਹਸਪਤਾਲ ਨੂੰ ਦਾਨ ਕੀਤੇ 2.11 ਲੱਖ
ਤਲਵਿੰਦਰ ਸਿੰਘ ਉਸਮਾਨਪੁਰ ਵੱਲੋੰ ਹਸਪਤਾਲ ਲਈ 2.11 ਲੱਖ ਰੁਪਏ ਦਾਨ
Publish Date: Wed, 22 Apr 2026 06:57 PM (IST)
Updated Date: Wed, 22 Apr 2026 07:01 PM (IST)
ਨਰਿੰਦਰ ਮਾਹੀ, ਪੰਜਾਬੀ ਜਾਗਰਣ ਬੰਗਾ : ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਨੂੰ ਤਲਵਿੰਦਰ ਸਿੰਘ ਉਸਮਾਨਪੁਰ ਪ੍ਰਧਾਨ ਗੁਰਦੁਆਰਾ ਗੁਰੂ ਨਾਨਕ ਦਰਬਾਰ ਦੁਬਈ ਨੇ 2.11 ਲੱਖ ਰੁਪਏ ਦਾਨ ਕੀਤੇ। ਉਨ੍ਹਾਂ ਨੇ ਇਹ ਰਾਸ਼ੀ ਲੋੜਵੰਦ ਮਰੀਜ਼ਾਂ ਦੇ ਇਲਾਜ ਤੇ ਸਾਂਭ-ਸੰਭਾਲ ਵਿਚ ਸਹਾਇਤਾ ਕਰਨ ਲਈ ਹਸਪਤਾਲ ਪ੍ਰਬੰਧਕ ਗੁਰੂ ਨਾਨਕ ਮਿਸ਼ਨ ਮੈਡੀਕਲ ਐਂਡ ਐਜ਼ੂਕੇਸ਼ਨਲ ਟਰੱਸਟ ਢਾਹਾਂ ਕਲੇਰਾਂ ਦੇ ਪ੍ਰਧਾਨ ਕੁਲਵਿੰਦਰ ਸਿੰਘ ਢਾਹਾਂ ਨੂੰ ਭੇਟ ਕੀਤੀ। ਦਾਨੀਆਂ ਨੇ ਹਸਪਤਾਲ ਵੱਲੋਂ ਲੋਕਾਂ ਨੂੰ ਦਿੱਤੀਆਂ ਜਾ ਰਹੀਆਂ ਮਿਆਰੀ ਮੈਡੀਕਲ ਸੇਵਾਵਾਂ ਦੀ ਵੀ ਸ਼ਲਾਘਾ ਕੀਤੀ। ਕੁਲਵਿੰਦਰ ਸਿੰਘ ਢਾਹਾਂ ਪ੍ਰਧਾਨ ਨੇ ਤਲਵਿੰਦਰ ਸਿੰਘ ਪ੍ਰਧਾਨ ਦਾ ਨਿੱਘਾ ਸਵਾਗਤ ਕਰਦੇ ਹੋਏ ਦਾਨ ਦੇਣ ਲਈ ਧੰਨਵਾਦ ਕੀਤਾ ਅਤੇ ਉਨ੍ਹਾਂ ਦਾ ਸਨਮਾਨ ਕੀਤਾ। ਇਸ ਮੌਕੇ ਜਗਜੀਤ ਸਿੰਘ ਮੀਤ ਸਕੱਤਰ, ਭਾਈ ਜੋਗਾ ਸਿੰਘ, ਮਹਿੰਦਰਪਾਲ ਸਿੰਘ, ਕੰਵਲਜੀਤ ਸਿੰਘ ਸੋਢੀ ਹਾਜ਼ਰ ਸਨ।