
- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼

ਸਾਈਂ ਕਾਲਜ ਵਿਖੇ ਟੀਬੀ ਜਾਗਰੂਕਤਾ ਸੈਮੀਨਾਰ ਕਰਵਾਇਆ

ਸੁਰਿੰਦਰ ਦੁੱਗਲ, ਪੰਜਾਬੀ ਜਾਗਰਣ, ਜਾਡਲਾ : ਸਾਈਂ ਕਾਲਜ ਆਫ਼ ਐਜੂਕੇਸ਼ਨ ਜਾਡਲਾ ਦੇ ਐਨਐੱਸਐੱਸ ਯੂਨਿਟ ਵੱਲੋਂ ਕਾਲਜ ਪ੍ਰਿੰ. ਡਾ. ਸੁਨੀਲਾ ਧੀਰ ਦੀ ਅਗਵਾਈ ਅਤੇ ਐੱਨਐੱਸਐੱਸ ਪ੍ਰੋਗਰਾਮ ਅਫ਼ਸਰ ਬਲਵਿੰਦਰ ਕੌਰ ਦੀ ਦੇਖ-ਰੇਖ ਹੇਠ ਟੀਬੀ (ਤਪਦਿਕ) ਸਬੰਧੀ ਜਾਗਰੂਕਤਾ ਸੈਮੀਨਾਰ ਅਤੇ ਸਹੁੰ ਸਮਾਗਮ ਕਰਵਾਇਆ। ਜਿਸ ਦਾ ਮੁੱਖ ਉਦੇਸ਼ ਵਿਦਿਆਰਥੀਆਂ ਅਤੇ ਸਟਾਫ਼ ਨੂੰ ਟੀਬੀ ਦੇ ਕਾਰਨਾਂ, ਲੱਛਣਾਂ, ਬਚਾਅ ਅਤੇ ਇਲਾਜ ਸਬੰਧੀ ਜਾਗਰੂਕ ਕਰਨਾ ਸੀ। ਵਿਦਿਆਰਥੀਆਂ ਨੂੰ ਟੀਬੀ ਦੀ ਸਮੇਂ ਸਿਰ ਪਛਾਣ, ਜਾਂਚ ਅਤੇ ਪੂਰੇ ਇਲਾਜ ਦੀ ਮਹੱਤਤਾ ਬਾਰੇ ਜਾਣਕਾਰੀ ਦਿੱਤੀ ਅਤੇ ਟੀਬੀ ਨਾਲ ਜੁੜੀਆਂ ਗਲਤ ਧਾਰਨਾਵਾਂ ਨੂੰ ਦੂਰ ਕਰਨ ਅਤੇ ਸਮਾਜ ਵਿਚ ਸਹੀ ਜਾਣਕਾਰੀ ਫੈਲਾਉਣ ਲਈ ਵੀ ਪ੍ਰੇਰਿਤ ਕੀਤਾ। ਵਿਦਿਆਰਥੀਆਂ ਅਤੇ ਸਟਾਫ਼ ਨੇ ਟੀਬੀ ਮੁਕਤ ਸਮਾਜ ਦੀ ਉਸਾਰੀ ਲਈ ਸਹੁੰ ਚੁੱਕੀ। ਉਨ੍ਹਾਂ ਟੀਬੀ ਸੰਬੰਧੀ ਜਾਗਰੂਕਤਾ ਫੈਲਾਉਣ, ਲੱਛਣਾਂ ਵਾਲੇ ਵਿਅਕਤੀਆਂ ਨੂੰ ਸਮੇਂ ਸਿਰ ਜਾਂਚ ਅਤੇ ਇਲਾਜ ਲਈ ਪ੍ਰੇਰਿਤ ਕਰਨ ਅਤੇ ਟੀਬੀ ਪੀੜਤ ਵਿਅਕਤੀਆਂ ਨਾਲ ਭੇਦਭਾਵ ਨਾ ਕਰਨ ਦਾ ਸੰਕਲਪ ਲਿਆ। ਪ੍ਰਿੰ. ਡਾ. ਸੁਨੀਲਾ ਧੀਰ ਨੇ ਕਿਹਾ ਕਿ ਟੀਬੀ ਵਿਰੁੱਧ ਲੜਾਈ ਵਿਚ ਜਾਗਰੂਕਤਾ ਅਤੇ ਸਮਾਜ ਦੀ ਸਾਂਝੀ ਭਾਗੀਦਾਰੀ ਬਹੁਤ ਮਹੱਤਵ ਪੂਰਨ ਹੈ। ਉਨ੍ਹਾਂ ਵਿਦਿਆਰਥੀਆਂ ਨੂੰ ਸਿਹਤ ਪ੍ਰਤੀ ਜਾਗਰੂਕ ਰਹਿਣ ਅਤੇ ਸਮਾਜ ਵਿਚ ਟੀਬੀ ਸਬੰਧੀ ਸਹੀ ਜਾਣਕਾਰੀ ਪਹੁੰਚਾਉਣ ਲਈ ਪ੍ਰੇਰਿਤ ਕੀਤਾ। ਚੇਅਰਮੈਨ ਪੀਕੇ ਜੌਹਰ, ਵਾਇਸ ਚੇਅਰਮੈਨ ਇੰਜੀਨੀਅਰ ਗੌਰਵ ਜੌਹਰ, ਮੈਨੇਜਿੰਗ ਡਾਇਰੈਕਟਰ ਅਨੁਪਮ ਜੌਹਰ, ਐਨਐੱਸਐੱਸ ਪ੍ਰੋਗਰਾਮ ਅਫ਼ਸਰ ਬਲਵਿੰਦਰ ਕੌਰ, ਸਮੂਹ ਸਟਾਫ਼ ਅਤੇ ਵਿਦਿਆਰਥੀਆਂ ਨੇ ਇਸ ਜਾਗਰੂਕਤਾ ਪ੍ਰੋਗਰਾਮ ਵਿਚ ਹਿੱਸਾ ਲਿਆ। ਸਮਾਗਮ ਦੇ ਅਖੀਰ ਵਿਚ ਸਾਰਿਆਂ ਨੇ ਟੀਬੀ ਮੁਕਤ ਭਾਰਤ ਦੇ ਸੰਕਲਪ ਨਾਲ ਸਮਾਜ ਵਿਚ ਜਾਗਰੂਕਤਾ ਫੈਲਾਉਣ ਅਤੇ ਟੀਬੀ ਵਿਰੁੱਧ ਸਾਂਝੇ ਤੌਰ ’ਤੇ ਕੋਸ਼ਿਸ਼ ਕਰਨ ਦਾ ਪ੍ਰਣ ਲਿਆ।