- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਇੰਟਰ ਸਕੂਲ ਦਸਤਾਰ ਮੁਕਾਬਲਿਆਂ 'ਚ ਗੁਰਫਤਿਹ ਸਿੰਘ ਦਾ ਸ਼ਾਨਦਾਰ ਪ੍ਰਦਰਸ਼ਨ

ਨਰਿੰਦਰ ਮਾਹੀ, ਪੰਜਾਬੀ ਜਾਗਰਣ, ਬੰਗਾ : ਗੁਰੂ ਨਾਨਕ ਮਿਸ਼ਨ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਢਾਹਾਂ ਕਲੇਰਾਂ ਦੇ ਅੱਠਵੀਂ ਜਮਾਤ ਦੇ ਵਿਦਿਆਰਥੀ ਗੁਰਫਤਿਹ ਸਿੰਘ ਨੇ ਇੰਟਰ ਸਕੂਲ ਦਸਤਾਰ ਮੁਕਾਬਲੇ ਵਿਚ ਤੀਜਾ ਸਥਾਨ ਹਾਸਲ ਕਰ ਕੇ ਸਕੂਲ ਅਤੇ ਮਾਪਿਆਂ ਦਾ ਨਾਂ ਰੋਸ਼ਨ ਕੀਤਾ ਹੈ। ਪ੍ਰਧਾਨ ਡਾ. ਕੁਲਵਿੰਦਰ ਸਿੰਘ ਢਾਹਾਂ ਨੇ ਦੱਸਿਆ ਕਿ ਬੀਤੇ ਦਿਨੀਂ ਗੁਰਦੁਆਰਾ ਸ਼ਹੀਦ ਸਿੰਘਾਂ ਪਿੰਡ ਘੁੰਮਣਾਂ ਵਿਖੇ ਇੰਟਰ ਸਕੂਲ ਦਸਤਾਰ ਮੁਕਾਬਲਾ ਕਰਵਾਇਆ। ਜਿਸ ਵਿਚ ਸਕੂਲ ਦੇ ਵਿਦਿਆਰਥੀਆਂ ਨੇ ਹਿੱਸਾ ਲਿਆ। ਇਸ ਦਸਤਾਰ ਮੁਕਾਬਲੇ ਵਿਚ ਅੱਠਵੀਂ ਜਮਾਤ ਦੇ ਵਿਦਿਆਰਥੀ ਗੁਰਫਤਿਹ ਸਿੰਘ ਪੁੱਤਰ ਸੁਖਵਿੰਦਰ ਸਿੰਘ-ਇੰਦਰਜੀਤ ਕੌਰ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਤੀਜਾ ਸਥਾਨ ਪ੍ਰਾਪਤ ਕੀਤਾ। ਉਨ੍ਹਾਂ ਕਿਹਾ ਕਿ ਅਜਿਹੇ ਮੁਕਾਬਲੇ ਨੌਜਵਾਨ ਪੀੜ੍ਹੀ ਨੂੰ ਆਪਣੇ ਅਮੀਰ ਸੱਭਿਆਚਾਰ ਅਤੇ ਵਿਰਸੇ ਨਾਲ ਜੋੜਨ ਵਿਚ ਅਹਿਮ ਭੂਮਿਕਾ ਨਿਭਾਉਂਦੇ ਹਨ। ਉਨ੍ਹਾਂ ਗੁਰਫਤਿਹ ਸਿੰਘ, ਉਸ ਦੇ ਮਾਪਿਆਂ, ਧਾਰਮਿਕ ਅਧਿਆਪਕਾਂ ਅਤੇ ਸਕੂਲ ਪ੍ਰਿੰਸੀਪਲ ਨੂੰ ਵੀ ਮੁਬਾਰਕਬਾਦ ਦਿੱਤੀ। ਸਮੂਹ ਟਰੱਸਟ ਮੈਂਬਰਾਂ ਵੱਲੋਂ ਜੇਤੂ ਵਿਦਿਆਰਥੀ ਦਾ ਵਿਸ਼ੇਸ਼ ਸਨਮਾਨ ਕਰਦਿਆਂ ਉਸ ਦੇ ਸੁਨਿਹਰੇ ਭਵਿੱਖ ਦੀ ਕਾਮਨਾ ਕੀਤੀ। ਸਕੂਲ ਦੀ ਪ੍ਰਿੰ. ਵਨੀਤਾ ਚੋਟ ਨੇ ਵਿਦਿਆਰਥੀ ਗੁਰਫਤਿਹ ਸਿੰਘ ਨੂੰ ਵਧਾਈ ਦਿੱਤੀ ਅਤੇ ਹੋਰਨਾਂ ਵਿਦਿਆਰਥੀਆਂ ਨੂੰ ਵੀ ਆਪਣੇ ਵਿਰਸੇ ਨਾਲ ਜੁੜਨ ਲਈ ਪ੍ਰੇਰਿਤ ਕੀਤਾ। ਇਸ ਮੌਕੇ ਦਵਿੰਦਰ ਸਿੰਘ ਢਿੱਲੋਂ ਟਰੱਸਟ ਮੈਂਬਰ, ਮਹਿੰਦਰ ਪਾਲ ਸਿੰਘ, ਰਮਨ ਕੁਮਾਰ ਵਾਈਸ ਪ੍ਰਿੰਸੀਪਲ, ਭਾਈ ਜੋਗਾ ਸਿੰਘ, ਸੁਖਵਿੰਦਰ ਸਿੰਘ ਮੱਲੂਪੋਤਾ, ਜਸਵੀਰ ਕੌਰ, ਕੋਮਲ, ਕੁਲਜੀਤ ਸਿੰਘ ਸਮੇਤ ਹੋਰ ਪਤਵੰਤੇ ਹਾਜ਼ਰ ਸਨ।