- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਰਾਜਾ ਸਾਹਿਬ ਸਕੂਲ 'ਚ ਅਧਿਆਪਕ ਦਿਵਸ ਮਨਾਇਆ

ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਔੜ : ਰਾਜਾ ਸਾਹਿਬ ਸੀਨੀਅਰ ਸੈਕੰਡਰੀ ਸਕੂਲ ਝਿੰਗੜਾਂ ਵਿਖੇ ਅਧਿਆਪਕ ਦਿਵਸ ਧੂਮਧਾਮ ਨਾਲ ਮਨਾਇਆ। ਇਸ ਮੌਕੇ ਪ੍ਰਿੰ. ਤਰਜੀਵਨ ਸਿੰਘ ਨੇ ਦੱਸਿਆ ਕਿ ਅਸੀਂ ਇੱਥੇ ਅਧਿਆਪਕ ਦਿਵਸ ਮਨਾਉਣ ਲਈ ਇਕੱਠੇ ਹੋਏ ਹਾਂ ਇਹ ਦਿਨ ਸਾਡੇ ਜੀਵਨ ਵਿਚ ਅਧਿਆਪਕਾਂ ਦੇ ਮਹੱਤਵ ਨੂੰ ਯਾਦ ਕਰਨ ਅਤੇ ਉਨ੍ਹਾਂ ਦਾ ਧੰਨਵਾਦ ਕਰਨ ਦਾ ਦਿਨ ਹੈ। ਉਨ੍ਹਾਂ ਕਿਹਾ ਕਿ ਅਧਿਆਪਕ ਸਾਡੇ ਜੀਵਨ ਦੇ ਮਾਰਗ ਦਰਸ਼ਨ ਹੁੰਦੇ ਹਨ। ਇਸ ਸਮੇਂ ਅਧਿਆਪਕਾ ਸਰਬਜੀਤ ਕੌਰ ਨੇ ਕਿਹਾ ਕਿ ਅਧਿਆਪਕ ਵਿਦਿਆਰਥੀਆਂ ਦੀਆਂ ਗਲਤੀਆਂ ਨੂੰ ਸੁਧਾਰਦੇ ਹਨ। ਅਧਿਆਪਕ ਨਰਿੰਦਰ ਕੌਰ ਨੇ ਦੱਸਿਆ ਕਿ ਅਧਿਆਪਕ ਵਿਦਿਆਰਥੀਆਂ ਨੂੰ ਸਿਰਫ਼ ਕਿਤਾਬਾਂ ਦਾ ਗਿਆਨ ਹੀ ਨਹੀਂ ਦਿੰਦੇ ਸਗੋਂ ਚੰਗੇ ਇਨਸਾਨ ਬਣਨ ਦੀ ਸਿੱਖਿਆ ਵੀ ਦਿੰਦੇ ਹਨ। ਮੈਨੇਜਰ ਕਮਲਜੀਤ ਸਿੰਘ ਗਰਚਾ ਨੇ ਦੱਸਿਆ ਕਿ ਅਧਿਆਪਕ ਦਿਵਸ 5 ਸਤੰਬਰ ਨੂੰ ਮਨਾਇਆ ਜਾਂਦਾ ਹੈ। ਇਸ ਦਿਨ ਭਾਰਤ ਦੇ ਮਹਾਨ ਅਧਿਆਪਕ ਅਤੇ ਸਾਬਕਾ ਰਾਸ਼ਟਰਪਤੀ ਡਾਕਟਰ ਸਰਬ ਪੱਲੀ ਰਾਧਾ ਕ੍ਰਿਸ਼ਨਨ ਜੀ ਦੇ ਜਨਮ ਦਿਵਸ ਦੀ ਯਾਦ ਵਿੱਚ ਮਨਾਇਆ ਜਾਂਦਾ ਹੈ। ਅਧਿਆਪਕਾ ਇਕਬਾਲ ਕੌਰ ਨੇ ਸਾਰੇ ਅਧਿਆਪਕਾਂ ਦਾ ਧੰਨਵਾਦ ਕੀਤਾ। ਇਸ ਮੌਕੇ ਨਰਿੰਦਰ ਪਾਲ ਸਿੰਘ, ਸਰਬਜੀਤ ਕੌਰ, ਸਮਤਾ, ਕਮਲਜੀਤ ਕੌਰ, ਮਨਪ੍ਰੀਤ ਕੌਰ, ਗੁਰਪ੍ਰੀਤ ਸਿੰਘ, ਮੇਨਕਾ, ਰੂਬੀ, ਜਸਵਿੰਦਰ ਕੌਰ, ਸੁਖਵਿੰਦਰ ਕੌਰ, ਜਸਕਰਨ ਸਿੰਘ, ਅਜੇ ਸ਼ਰਮਾ ਅਤੇ ਹੋਰ ਸਟਾਫ਼ ਮੌਜੂਦ ਸਨ।