- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਸਿੱਖ ਨੈਸ਼ਨਲ ਕਾਲਜ 'ਚ ਅਧਿਆਪਕ ਦਿਵਸ ਮਨਾਇਆ

ਨਰਿੰਦਰ ਮਾਹੀ, ਪੰਜਾਬੀ ਜਾਗਰਣ, ਬੰਗਾ : ਸਿੱਖ ਨੈਸ਼ਨਲ ਕਾਲਜ ਬੰਗਾ ਵਿਖੇ ਪ੍ਰਿੰ. ਡਾ. ਇੰਦੂ ਰੱਤੀ ਦੀ ਅਗਵਾਈ ਹੇਠ ਅਧਿਆਪਕ ਦਿਵਸ ਉਤਸ਼ਾਹ ਤੇ ਸਨਮਾਨ ਨਾਲ ਮਨਾਇਆ। ਉਨ੍ਹਾਂ ਕਿਹਾ ਕਿ ਅਧਿਆਪਕ ਸਿਰਫ਼ ਵਿਦਿਆਰਥੀਆਂ ਨੂੰ ਕਿਤਾਬੀ ਗਿਆਨ ਪ੍ਰਦਾਨ ਕਰਨ ਤੱਕ ਸੀਮਤ ਨਹੀਂ ਹੁੰਦੇ, ਸਗੋਂ ਉਹ ਵਿਦਿਆਰਥੀਆਂ ਦੇ ਚਰਿੱਤਰ, ਸੋਚ ਅਤੇ ਸ਼ਖ਼ਸੀਅਤ ਦੇ ਨਿਰਮਾਣ ਵਿਚ ਵੀ ਮਹੱਤਵ ਪੂਰਨ ਭੂਮਿਕਾ ਨਿਭਾਉਂਦੇ ਹਨ। ਉਨ੍ਹਾਂ ਕਿਹਾ ਕਿ ਇੱਕ ਸਮਰੱਥ ਅਧਿਆਪਕ ਵਿਦਿਆਰਥੀਆਂ ਨੂੰ ਸਹੀ ਦਿਸ਼ਾ ਦਿਖਾਉਣ ਦੇ ਨਾਲ-ਨਾਲ ਉਨ੍ਹਾਂ ਵਿਚ ਆਤਮ-ਵਿਸ਼ਵਾਸ, ਅਨੁਸ਼ਾਸਨ, ਨੈਤਿਕ ਕਦਰਾਂ-ਕੀਮਤਾਂ ਅਤੇ ਸਮਾਜ ਪ੍ਰਤੀ ਜ਼ਿੰਮੇਵਾਰੀ ਦੀ ਭਾਵਨਾ ਪੈਦਾ ਕਰਦਾ ਹੈ। ਸਮਾਗਮ ਦੌਰਾਨ ਅਧਿਆਪਕਾਂ ਵੱਲੋਂ ਸਿੱਖਿਆ ਅਤੇ ਸਮਾਜ ਦੇ ਨਿਰਮਾਣ ਵਿਚ ਨਿਭਾਈ ਜਾ ਰਹੀ ਅਹਿਮ ਭੂਮਿਕਾ ਨੂੰ ਰੇਖਾਂਕਿਤ ਕੀਤਾ ਗਿਆ। ਸਮੂਹ ਅਧਿਆਪਕਾਂ ਵੱਲੋਂ ਕੇਕ ਕੱਟਿਆ ਗਿਆ। ਪ੍ਰੋ. ਆਬਿਦ ਵੱਕਾਰ ਵਿਸਥਾਰ ਸਹਿਤ ਅਧਿਆਪਕ-ਵਿਦਿਆਰਥੀ ਸੰਬੰਧਾਂ ਅਤੇ ਅਜੋਕੇ ਸਮੇਂ ਵਿਚ ਅਧਿਆਪਕ ਦੀ ਬਦਲ ਰਹੀ ਭੂਮਿਕਾ ਬਾਰੇ ਚਾਨਣਾ ਪਾਇਆ। ਡਾ. ਕਮਲਦੀਪ ਕੌਰ, ਪ੍ਰੋ. ਤਜਿੰਦਰ ਸਿੰਘ, ਪ੍ਰੋ. ਅਨੀਤਾ, ਪ੍ਰੋ. ਪੱਲਵੀ ਅਤੇ ਪ੍ਰੋ. ਨਿਸ਼ਾ ਨੇ ਵੀ ਆਪਣੇ ਵਿਚਾਰ ਸਾਂਝੇ ਕੀਤੇ। ਸਮਾਗਮ ਦੌਰਾਨ ਸਟਾਫ਼ ਸਕੱਤਰ ਡਾ. ਨਿਰਮਲਜੀਤ ਕੌਰ ਨੇ ਸੂਤਰਧਾਰ ਦੀ ਭੂਮਿਕਾ ਨਿਭਾਈ। ਸਮੂਹ ਅਧਿਆਪਕ ਸਾਹਿਬਾਨ ਵੱਲੋਂ ਚਾਹ ਦਾ ਕੱਪ ਵੀ ਸਾਂਝਾ ਕੀਤਾ ਗਿਆ।