ਅਧਿਆਪਕ ਜਥੇਬੰਦੀਆਂ ਨੇ ਟੈੱਟ ਵਿਰੋਧੀ ਮਹਾ-ਰੋਸ ਪ੍ਰਦਰਸ਼ਨ ਦੀ ਤਿਆਰੀ ਆਰੰਭੀ
ਅਧਿਆਪਕ ਜਥੇਬੰਦੀਆਂ ਨੇ 22 ਫਰਵਰੀ ਦੇ ਟੈੱਟ ਵਿਰੋਧੀ ਮਹਾਂ ਰੋਸ ਪ੍ਰਦਰਸ਼ਨ ਦੀ ਤਿਆਰੀ ਆਰੰਭੀ
Publish Date: Sat, 14 Feb 2026 05:57 PM (IST)
Updated Date: Sun, 15 Feb 2026 04:06 AM (IST)

16-17 ਫਰਵਰੀ ਨੂੰ ਬਲਾਕ/ਤਹਿਸੀਲ ਪੱਧਰੀ ਸਾਂਝੀਆਂ ਤਿਆਰੀ ਮੀਟਿੰਗਾਂ ਹੋਣਗੀਆਂ ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਨਵਾਂਸ਼ਹਿਰ ਸਮੂਹ ਅਧਿਆਪਕ ਜਥੇਬੰਦੀਆਂ ਦੀ ਸਾਂਝੀ ਮੀਟਿੰਗ ਸੁਖਵਿੰਦਰ ਸਿੰਘ ਚਾਹਲ ਦੀ ਪ੍ਰਧਾਨਗੀ ਹੇਠ ਹੋਈ। ਜਿਸ ਵਿਚ ਸੁਰਿੰਦਰ ਕੰਬੋਜ, ਸੁਰਿੰਦਰ ਕੁਮਾਰ ਪੁਆਰੀ, ਦਿਗਵਿਜੇ ਪਾਲ ਸ਼ਰਮਾ, ਵਿਕਰਮ ਦੇਵ ਸਿੰਘ, ਲਛਮਣ ਸਿੰਘ ਨਬੀਪੁਰ, ਬਾਜ ਸਿੰਘ ਖਹਿਰਾ, ਹਰਵਿੰਦਰ ਸਿੰਘ ਬਿਲਗਾ, ਹਰਜੰਟ ਸਿੰਘ ਬੋਡੇ, ਪ੍ਰਗਟਜੀਤ ਸਿੰਘ ਕਿਸ਼ਨਪੁਰਾ, ਸੁਖਜਿੰਦਰ ਸਿੰਘ ਹਰੀਕਾ, ਗੁਰਿੰਦਰ ਸਿੰਘ ਸਿੱਧੂ, ਪਤਵੰਤ ਸਿੰਘ, ਜਗਜੀਤ ਸਿੰਘ ਲੁਧਿਆਣਾ, ਗੁਰਬਿੰਦਰ ਸਿੰਘ ਸਸਕੌਰ, ਨਵਪ੍ਰੀਤ ਬੱਲੀ, ਰੇਸ਼ਮ ਸਿੰਘ, ਤੇਜਿੰਦਰ ਸਿੰਘ ਸ਼ਾਹ ਆਦਿ ਸ਼ਾਮਿਲ ਸਨ। ਸਮੂਹ ਜਥੇਬੰਦੀਆਂ ਨੇ ਜਬਰੀ ਥੋਪੇ ਜਾ ਰਹੇ ਟੈੱਟ ਦੇ ਵਿਰੋਧ ਵਿੱਚ 10-11 ਫਰਵਰੀ ਨੂੰ ਬਲਾਕ/ਜ਼ਿਲ੍ਹਾ ਪੱਧਰੀ ਧਰਨੇ/ਰੈਲੀਆਂ ਕਰਕੇ ਪਦਉਨਤੀਆਂ ਲਈ ਟੈੱਟ ਲਾਜ਼ਮੀ ਕਰਨ ਦੇ ਪੱਤਰ ਦੀਆਂ ਕਾਪੀਆਂ ਫੂਕਣ ਲਈ ਪੰਜਾਬ ਦੇ ਅਧਿਆਪਕ ਵਰਗ ਦਾ ਧੰਨਵਾਦ ਕੀਤਾ ਗਿਆ। ਮੀਟਿੰਗ ਵਿੱਚ ਫੈਸਲਾ ਕੀਤਾ ਗਿਆ ਕਿ 22 ਫਰਵਰੀ ਦੇ ਸ਼੍ਰੀ ਆਨੰਦਪੁਰ ਸਾਹਿਬ ਵਿਖੇ ਕੀਤੇ ਜਾਣ ਵਾਲੇ ਮਹਾਂ ਰੋਸ ਪ੍ਰਦਰਸ਼ਨ ਦੀ ਤਿਆਰੀ ਲਈ 14-15 ਫਰਵਰੀ ਨੂੰ ਸਮੂਹ ਜਥੇਬੰਦੀਆਂ ਆਪਣੀਆਂ ਸੂਬਾ ਕਮੇਟੀਆਂ ਦੀਆਂ ਮੀਟਿੰਗਾਂ ਕਰਨਗੀਆਂ। ਇਸੇ ਤਰ੍ਹਾਂ 16-17 ਫਰਵਰੀ ਨੂੰ ਜਿਲ੍ਹਿਆਂ ਵਿੱਚ ਬਲਾਕ / ਤਹਿਸੀਲ ਪੱਧਰੀ ਸਾਂਝੀਆਂ ਤਿਆਰੀ ਮੀਟਿੰਗਾਂ ਕੀਤੀਆਂ ਜਾਣਗੀਆਂ। ਪੰਜਾਬ ਦੀਆਂ ਸਮੂਹ ਅਧਿਆਪਕ ਜਥੇਬੰਦੀਆਂ ਦੇ ਆਗੂਆਂ ਨੇ ਪੰਜਾਬ ਦੇ ਅਧਿਆਪਕ ਵਰਗ ਨੂੰ ਜਬਰੀ ਥੋਪੇ ਜਾ ਰਹੇ ਟੈੱਟ ਦਾ ਹਿੱਸਾ ਬਣਨ ਦੀ ਬਜਾਏ ਟੈੱਟ ਨੂੰ ਰੋਕਣ ਲਈ 22 ਫਰਵਰੀ ਨੂੰ ਸ਼੍ਰੀ ਆਨੰਦਪੁਰ ਸਾਹਿਬ ਵਿਖੇ ਕੀਤੇ ਜਾ ਰਹੇ ਮਹਾਂ ਰੋਸ ਪ੍ਰਦਰਸ਼ਨ ਵਿਚ ਸ਼ਾਮਿਲ ਹੋ ਕੇ ਸੰਘਰਸ਼ ਦਾ ਹਿੱਸਾ ਬਣਨ ਦੀ ਅਪੀਲ ਕੀਤੀ।