ਸਿਹਤ ਸੇਵਾਵਾਂ ਦੀ ਮਜ਼ਬੂਤੀ ਲਈ ਟੀਮ ਵਰਕ ਜ਼ਰੂਰੀ : ਡਾ. ਗੀਤਾਂਜਲੀ ਸਿਹਤ ਸੇਵਾਵਾਂ ਦੀ ਮਜ਼ਬੂਤੀ ਲਈ ਟੀਮ ਵਰਕ ਜ਼ਰੂਰੀ-ਸਿਵਲ ਸਰਜਨ ਡਾ. ਗੀਤਾਂਜਲੀ ਸਿੰਘ
Publish Date: Fri, 20 Nov 2026 06:21 PM (IST)
Updated Date: Fri, 20 Nov 2026 06:22 PM (IST)
-ਮੈਡੀਕਲ ਲੈਬੋਰਟਰੀ ਟੈਕਨੀਸ਼ੀਅਨ ਐਸੋਸੀਏਸ਼ਨ ਵੱਲੋਂ ਨਵ-ਨਿਯੁਕਤ ਸਿਵਲ ਸਰਜਨ ਡਾ. ਗੀਤਾਂਜਲੀ ਸਿੰਘ ਦਾ ਨਿੱਘਾ ਸਵਾਗਤ ਪ੍ਰਦੀਪ ਭਨੋਟ, ਪੰਜਾਬੀ ਜਾਗਰਣ, ਨਵਾਂਸ਼ਹਿਰ ਮੈਡੀਕਲ ਲੈਬੋਰਟਰੀ ਟੈਕਨੀਸ਼ੀਅਨ ਐਸੋਸੀਏਸ਼ਨ ਸ਼ਹੀਦ ਭਗਤ ਸਿੰਘ ਨਗਰ ਵੱਲੋਂ ਸਿਵਲ ਸਰਜਨ ਦਫ਼ਤਰ ਵਿਖੇ ਸ਼ੁੱਕਰਵਾਰ ਨੂੰ ਨਵ-ਨਿਯੁਕਤ ਸਿਵਲ ਸਰਜਨ ਡਾ. ਗੀਤਾਂਜਲੀ ਸਿੰਘ ਨਾਲ ਮੁਲਾਕਾਤ ਕਰਕੇ ਉਨ੍ਹਾਂ ਦਾ ਨਿੱਘਾ ਸਵਾਗਤ ਕੀਤਾ ਅਤੇ ਨਵੀਂ ਜ਼ਿੰਮੇਵਾਰੀ ਲਈ ਸ਼ੁਭਕਾਮਨਾਵਾਂ ਦਿੱਤੀਆਂ। ਇਸ ਮੌਕੇ ਐਸੋਸੀਏਸ਼ਨ ਦੇ ਜ਼ਿਲ੍ਹਾ ਪ੍ਰਧਾਨ ਅੰਮ੍ਰਿਤਪਾਲ ਸਿੰਘ ਨੇ ਦੱਸਿਆ ਕਿ ਸਿਹਤ ਵਿਭਾਗ ਦੀਆਂ ਲੋਕ-ਪੱਖੀ ਸਿਹਤ ਸੇਵਾਵਾਂ ਅਤੇ ਰਾਸ਼ਟਰੀ ਤੇ ਸੂਬਾਈ ਸਿਹਤ ਪ੍ਰੋਗਰਾਮਾਂ ਨੂੰ ਜ਼ਮੀਨੀ ਪੱਧਰ ਤੇ ਹੋਰ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕਰਨ ਲਈ ਮੈਡੀਕਲ ਲੈਬੋਰਟਰੀ ਟੈਕਨੀਸ਼ੀਅਨਾਂ ਦੀ ਭੂਮਿਕਾ ਅਹਿਮ ਹੈ। ਉਨ੍ਹਾਂ ਸਿਵਲ ਸਰਜਨ ਡਾ. ਗੀਤਾਂਜਲੀ ਸਿੰਘ ਨੂੰ ਭਰੋਸਾ ਦਿਵਾਇਆ ਕਿ ਐਸੋਸੀਏਸ਼ਨ ਵੱਲੋਂ ਸਿਹਤ ਵਿਭਾਗ ਦੀਆਂ ਸਮੂਹ ਰਾਸ਼ਟਰੀ ਅਤੇ ਸੂਬਾਈ ਮੁਹਿੰਮਾਂ ਤੇ ਪ੍ਰੋਗਰਾਮਾਂ ਨੂੰ ਸਫ਼ਲਤਾਪੂਰਵਕ ਨੇਪਰੇ ਚਾੜ੍ਹਨ ਲਈ ਉੱਚ ਅਧਿਕਾਰੀਆਂ ਵੱਲੋਂ ਜਾਰੀ ਹੁਕਮਾਂ ਦੀ ਪੂਰੀ ਤਨਦੇਹੀ ਨਾਲ ਪਾਲਣਾ ਯਕੀਨੀ ਬਣਾਈ ਜਾਵੇਗੀ। ਐਸੋਸੀਏਸ਼ਨ ਦੇ ਸਮੂਹ ਮੈਂਬਰ ਵਿਭਾਗੀ ਗਤੀਵਿਧੀਆਂ ਵਿਚ ਸਰਗਰਮ ਭੂਮਿਕਾ ਨਿਭਾਉਂਦਿਆਂ ਸਿਹਤ ਸੇਵਾਵਾਂ ਨੂੰ ਹੋਰ ਬਿਹਤਰ ਬਣਾਉਣ ਲਈ ਆਪਣਾ ਪੂਰਾ ਯੋਗਦਾਨ ਪਾਉਣਗੇ। ਉਨ੍ਹਾਂ ਕਿਹਾ ਕਿ ਮੈਡੀਕਲ ਲੈਬੋਰਟਰੀ ਟੈਕਨੀਸ਼ੀਅਨ ਸਿਹਤ ਸੇਵਾਵਾਂ ਦੀ ਰੀੜ੍ਹ ਦੀ ਹੱਡੀ ਹਨ।। ਮਰੀਜ਼ਾਂ ਦੀਆਂ ਜਾਂਚਾਂ, ਬਿਮਾਰੀਆਂ ਦੀ ਸਮੇਂ ਸਿਰ ਪਛਾਣ ਅਤੇ ਸਹੀ ਲੈਬੋਰਟਰੀ ਰਿਪੋਰਟਾਂ ਰਾਹੀਂ ਇਲਾਜ ਦੀ ਪ੍ਰਕਿਰਿਆ ਨੂੰ ਸੁਚਾਰੂ ਬਣਾਉਣ ਵਿੱਚ ਉਨ੍ਹਾਂ ਦੀ ਅਹਿਮ ਭੂਮਿਕਾ ਹੁੰਦੀ ਹੈ। ਐਸੋਸੀਏਸ਼ਨ ਵੱਲੋਂ ਮਰੀਜ਼ਾਂ ਨੂੰ ਮਿਆਰੀ, ਭਰੋਸੇਯੋਗ ਅਤੇ ਸਮੇਂ ਸਿਰ ਜਾਂਚ ਸੇਵਾਵਾਂ ਮੁਹੱਈਆ ਕਰਵਾਉਣ ਲਈ ਪੂਰੀ ਤਨਦੇਹੀ ਨਾਲ ਕੰਮ ਕੀਤਾ ਜਾਂਦਾ ਰਹੇਗਾ।।ਇਸ ਮੌਕੇ ਸਿਵਲ ਸਰਜਨ ਡਾ. ਗੀਤਾਂਜਲੀ ਸਿੰਘ ਨੇ ਕਿਹਾ ਕਿ ਸਿਹਤ ਵਿਭਾਗ ਦੇ ਅਧਿਕਾਰੀਆਂ ਅਤੇ ਕਰਮਚਾਰੀਆਂ ਦੇ ਆਪਸੀ ਤਾਲਮੇਲ, ਸਮੂਹਿਕ ਯਤਨਾਂ ਅਤੇ ਸਮਰਪਿਤ ਸੇਵਾ ਭਾਵਨਾ ਨਾਲ ਹੀ ਜ਼ਿਲ੍ਹੇ ਵਿਚ ਸਿਹਤ ਸੇਵਾਵਾਂ ਨੂੰ ਹੋਰ ਬਿਹਤਰ ਬਣਾਇਆ ਜਾ ਸਕਦਾ ਹੈ।।ਇਸ ਮੌਕੇ ਸਿਵਲ ਸਰਜਨ ਦੇ ਪੀਏ ਅਜੇ ਕੁਮਾਰ, ਸੀਨੀਅਰ ਅਸਿਸਟੈਂਟ ਤਰਨਦੀਪ ਦੁੱਗਲ, ਚਰਨਜੀਤ ਕੁਮਾਰ, ਸੰਦੀਪ ਸਿੰਘ, ਨੀਰਜ ਕੁਮਾਰ, ਮਿਤੇਸ਼ ਅਵਤਾਰ, ਰਵੀ ਕਮਲੇਸ਼, ਰਾਜ ਕੁਮਾਰ, ਬਲਵੀਰ ਰਾਮ, ਰਕੇਸ਼ ਕੁਮਾਰ ਮੌਜੂਦ ਸਨ।