
- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼

ਅਮਰਦੀਪ ਮੈਮੋਰੀਅਲ ਕਾਲਜ ਵਿਖੇ 'ਤੀਆਂ ਦਾ ਤਿਉਹਾਰ' ਮਨਾਇਆ

ਪ੍ਰਦੀਪ ਭਨੋਟ, ਪੰਜਾਬੀ ਜਾਗਰਣ, ਨਵਾਂਸ਼ਹਿਰ : ਅਮਰਦੀਪ ਸਿੰਘ ਸ਼ੇਰਗਿੱਲ ਮੈਮੋਰੀਅਲ ਕਾਲਜ ਵਿਖੇ ਪੰਜਾਬੀ ਸੱਭਿਆਚਾਰ ਨਾਲ ਜੁੜਿਆ ਤੀਆਂ ਦਾ ਤਿਉਹਾਰ ਬੜੀ ਧੂਮਧਾਮ ਤੇ ਉਤਸ਼ਾਹ ਨਾਲ ਮਨਾਇਆ। ਸਮਾਗਮ ਦੌਰਾਨ ਹਰਜੋਤ ਕੌਰ ਲੋਹਟੀਆ ਵਾਈਸ ਚੇਅਰਪਰਸਨ ਐੱਸਸੀ ਕਮਿਸ਼ਨ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਉਨ੍ਹਾਂ ਕਿਹਾ ਕਿ ਤੀਆਂ ਦਾ ਤਿਉਹਾਰ, ਧੀਆਂ ਦਾ ਤਿਉਹਾਰ ਹੈ। ਸਮਾਗਮ ਦੌਰਾਨ ਵਿਦਿਆਰਥਣਾਂ ਵੱਲੋਂ ਭੰਗੜਾ, ਗਿੱਧਾ ਅਤੇ ਲੋਕ ਗੀਤ ਦੀਆਂ ਸ਼ਾਨਦਾਰ ਪੇਸ਼ਕਾਰੀਆ ਦਿੱਤੀਆ। ਉਪਰੰਤ ਪੀਘਾਂ, ਮਹਿੰਦੀ, ਚੂੜੀਆਂ ਅਤੇ ਪੰਜਾਬੀ ਪਹਿਰਾਵੇ ਨੇ ਸਮਾਗਮ ਦੀ ਰੌਣਕ ਵਿਚ ਵਾਧਾ ਕੀਤਾ। ਸਮਾਗਮ ਵਿਚ ਉੱਘੇ ਅਰਥ-ਸ਼ਾਸਤਰੀ ਪਦਮ ਭੂਸ਼ਣ ਡਾ. ਐੱਸਐੱਸ ਜੌਹਲ, ਸਾਬਕਾ ਚਾਂਸਲਰ, ਪੰਜਾਬ ਸੈਂਟਰਲ ਯੂਨੀਵਰਸਿਟੀ (ਬਠਿੰਡਾ) ਅਤੇ ਉਨ੍ਹਾਂ ਦੀ ਪੁੱਤਰੀ ਜਸਵਿੰਦਰ ਕੌਰ ਵਿਸ਼ੇਸ਼ ਮਹਿਮਾਨ ਦੇ ਤੌਰ ਤੇ ਸ਼ਾਮਲ ਹੋਏ। ਡਾ. ਜੌਹਲ ਨੇ ਵਿਦਿਆਰਥੀਆਂ ਨੂੰ