ਭਿਆਨਕ ਅੱਗ: 5 ਲੱਖ ਦਾ ਸਮਾਨ ਸੜਿਆ, ਪੀੜਤ ਪਰਿਵਾਰ ਨੇ ਮਦਦ ਦੀ ਗੁਹਾਰ ਲਗਾਈ
ਉਧਰ ਅੱਗ ਲੱਗਣ ਉਪਰੰਤ ਮੁਹੱਲਾ ਵਾਸੀਆਂ ਨੇ ਅੱਗ ਤੇ ਕਾਬੂ ਪਾਉਣ ਦੀ ਬਹੁਤ ਕੋਸ਼ਿਸ਼ ਕੀਤੀ ਪਰ ਅੱਗ ਤੇ ਕਾਬੂ ਨਾ ਪਾਇਆ ਜਾ ਸਕਿਆ। ਜਿਸ ਕਾਰਨ ਫਾਇਰ ਬ੍ਰਿਗੇਡ ਦੀ ਗੱਡੀ ਨੂੰ ਸੱਦਿਆ ਗਿਆ। ਮੌਕੇ ਤੇ ਪੁੱਜੀ ਫਾਇਰ ਬ੍ਰਿਗੇਡ ਦੀ ਗੱਡੀ ਨੇ ਕੜੀ ਮਸ਼ਕਤ ਤੋਂ ਬਾਅਦ ਅੱਗ ਤੇ ਕਾਬੂ ਪਾਇਆ।
Publish Date: Fri, 24 Apr 2026 02:55 PM (IST)
Updated Date: Fri, 24 Apr 2026 02:57 PM (IST)
ਪ੍ਰਦੀਪ ਭਨੋਟ, ਮੁਕੇਸ਼ ਬਿੱਟੂ, ਪੰਜਾਬੀ ਜਾਗਰਣ, ਨਵਾਂਸ਼ਹਿਰ। ਪੁਲਿਸ ਥਾਣਾ ਸਿਟੀ ਨਵਾਂਸ਼ਹਿਰ ਦੇ ਅਧੀਨ ਆਉਂਦੇ ਮੁਹੱਲਾ ਵਾਲਮੀਕਿ 'ਚ ਪ੍ਰਧਾਨ ਪਰਮਜੀਤ ਪੰਮਾ ਦੇ ਘਰ ਨੂੰ ਅਚਾਨਕ ਲੱਗੀ ਅੱਗ ਵਿਚ ਸਾਰਾ ਕੁੱਝ ਸੜ ਕੇ ਸੁਆਹ ਹੋ ਗਿਆ ਹੈ। ਪ੍ਰਧਾਨ ਪੰਮਾ ਦੀ ਪਤਨੀ ਬਬਲੀ ਨੇ ਦੱਸਿਆ ਕਿ ਉਨ੍ਹਾਂ ਦੇ ਪਰਿਵਾਰਿਕ ਮੈਂਬਰਾਂ ਵੱਲੋਂ ਰੋਜ਼ਾਨਾ ਦੀ ਤਰ੍ਹਾਂ ਸ਼ਾਮ ਨੂੰ ਚਿਰਾਗ ਰੋਸ਼ਨ ਕੀਤਾ ਸੀ ਕਿ ਕਰੀਬ ਪੌਣੇ ਅੱਠ ਵਜੇ ਅਚਾਨਕ ਉੁਹ ਚਿਰਾਗ ਡਿੱਗ ਗਿਆ।
ਜਿਸ ਕਾਰਨ ਘਰ ਵਿਚ ਰੱਖੇ ਕੱਪੜੇ, ਬਿਸਤਰੇ, ਵਾਸ਼ਿਗ ਮਸ਼ੀਨ, ਸਮੇਤ ਹੋਰ ਸਾਰਾ ਸਮਾਨ ਸੜ ਕੇ ਸੁਆਹ ਹੋ ਗਿਆ। ਉਨ੍ਹਾਂ ਨਮ ਅੱਖਾਂ ਨਾਲ ਦੱਸਿਆ ਕਿ ਪਰਿਵਾਰਿਕ ਮੈਂਬਰਾਂ ਦਾ ਸਾਰਾ ਸਮਾਨ ਅਤੇ ਕੱਪੜਾ ਸੜ ਕੇ ਸੁਆਹ ਹੋ ਗਿਆ ਹੈ।
ਹੁਣ ਉਨ੍ਹਾਂ ਕੋਲ ਪਹਿਨਣ ਲਈ ਕੱਪੜਾ ਅਤੇ ਖਾਣ ਲਈ ਖਾਣਾ ਤੱਕ ਬਾਕੀ ਨਹੀਂ ਬੱਚਿਆ ਹੈ। ਉਨ੍ਹਾਂ ਦੱਸਿਆ ਕਿ ਇਸ ਅੱਗ ਵਿਚ ਉਨ੍ਹਾਂ ਦੇ ਸੋਨੇ, ਚਾਂਦੀ ਦੇ ਗਹਿਣੇ, ਜ਼ਰੂਰੀ ਦਸਤਾਵੇਜ, ਆਧਾਰ ਕਾਰਡ, ਵੋਟਰ ਕਾਰਡ, ਪਾਸਪੋਰਟ ਸਮੇਤ ਹੋਰ ਜ਼ਰੂਰੀ ਦਸਤਾਵੇਜ ਵੀ ਸੜ ਕੇ ਸੁਆਹ ਹੋ ਗਏ ਹਨ। ਇਸ ਕਾਰਨ ਉਨ੍ਹਾਂ ਦਾ 4 ਤੋਂ 5 ਲੱਖ ਦਾ ਨੁਕਸਾਨ ਹੋ ਗਿਆ ਹੈ।
ਉਧਰ ਅੱਗ ਲੱਗਣ ਉਪਰੰਤ ਮੁਹੱਲਾ ਵਾਸੀਆਂ ਨੇ ਅੱਗ ਤੇ ਕਾਬੂ ਪਾਉਣ ਦੀ ਬਹੁਤ ਕੋਸ਼ਿਸ਼ ਕੀਤੀ ਪਰ ਅੱਗ ਤੇ ਕਾਬੂ ਨਾ ਪਾਇਆ ਜਾ ਸਕਿਆ। ਜਿਸ ਕਾਰਨ ਫਾਇਰ ਬ੍ਰਿਗੇਡ ਦੀ ਗੱਡੀ ਨੂੰ ਸੱਦਿਆ ਗਿਆ। ਮੌਕੇ ਤੇ ਪੁੱਜੀ ਫਾਇਰ ਬ੍ਰਿਗੇਡ ਦੀ ਗੱਡੀ ਨੇ ਕੜੀ ਮਸ਼ਕਤ ਤੋਂ ਬਾਅਦ ਅੱਗ ਤੇ ਕਾਬੂ ਪਾਇਆ।
ਇਸ ਮੌਕੇ ਪਰਿਵਾਰਿਕ ਮੈਂਬਰਾਂ ਨੇ ਅੱਗ ਬੁਝਾਉਣ ਵਿਚ ਸਹਿਯੋਗ ਕਰਨ ਵਾਲਿਆਂ ਦਾ ਤਹਿ ਦਿਲੋਂ ਧੰਨਵਾਦ ਕਰਦਿਆਂ ਜ਼ਿਲ੍ਹਾ ਪ੍ਰਸ਼ਾਸਨ ਅਤੇ ਸਰਕਾਰ ਤੋਂ ਮਦਦ ਦੀ ਗੁਹਾਰ ਲਗਾਈ ਹੈ। ਇਸ ਮੌਕੇ ਸਿਮਰਨਜੀਤ ਕੌਰ ਨੇ ਚਾਚਾ ਪੰਮਾ ਪ੍ਰਧਾਨ ਦੇ ਘਰ ਦੇ ਹੋਏ ਨੁਕਸਾਨ ਦੀ ਭਰਪਾਈ ਦੀ ਮੰਗ ਪ੍ਰਸ਼ਾਸਨ ਅਤੇ ਸਰਕਾਰ ਤੋਂ ਕੀਤੀ ਹੈ। ਉਨ੍ਹਾਂ ਇਸ ਔਖੀ ਘੜੀ ਵਿਚ ਪਰਿਵਾਰ ਦੀ ਮਦਦ ਕਰਨ ਲਈ ਪੁੱਜੇ ਮੁਹੱਲਾ ਵਾਸੀਆ ਅਤੇ ਫਾਇਰ ਬ੍ਰਿਗੇਡ ਅਫ਼ਸਰਾਂ ਤੇ ਮੁਲਾਜ਼ਮਾਂ ਦਾ ਵੀ ਧੰਨਵਾਦ ਕੀਤਾ।