- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਨਵਾਂਸ਼ਹਿਰ 'ਚ ਸ਼੍ਰੀ ਗੁਰੂ ਨਾਨਕ ਦੇਵ ਜੀ ਦਾ 557ਵਾਂ ਪ੍ਰਕਾਸ਼ ਪੁਰਬ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ

ਪ੍ਰਦੀਪ ਭਨੋਟ, ਪੰਜਾਬੀ ਜਾਗਰਣ, ਨਵਾਂਸ਼ਹਿਰ : ਧੰਨ ਧੰਨ ਸ੍ਰੀ ਗੁਰੂ ਨਾਨਕ ਦੇਵ ਜੀ ਦਾ 557ਵਾਂ ਪ੍ਰਕਾਸ਼ ਪੁਰਬ ਸਥਾਨਕ ਚੰਡੀਗੜ੍ਹ ਚੌਂਕ ਸਥਿਤ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਵਿਖੇ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਮੌਕੇ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਪਾਵਨ ਹਜ਼ੂਰੀ ਵਿਚ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ। ਭੋਗ ਉਪਰੰਤ ਗੁਰਦੁਆਰਾ ਸਾਹਿਬ ਦੇ ਦੀਵਾਨ ਹਾਲ ਵਿਚ ਗੁਰਮਤਿ ਦੀਵਾਨ ਸਜਾਏ ਗਏ। ਜਿਸ ਵਿਚ ਵੱਖ ਵੱਖ ਕੀਰਤਨੀ ਜਥਿਆਂ ਪ੍ਰੋ. ਗੁਰਪ੍ਰੀਤ ਸਿੰਘ ਦਰਦੀ ਅੰਮ੍ਰਿਤਸਰ ਸਾਹਿਬ ਵਾਲੇ, ਭਾਈ ਵੀਰ ਵਰਿੰਦਰ ਸਿੰਘ ਮਲਕਪੁਰ ਵਾਲੇ, ਭਾਈ ਸੁਖਵੀਰ ਸਿੰਘ, ਭਾਈ ਪ੍ਰਦੀਪ ਸਿੰਘ, ਭਾਈ ਮਨਜੀਤ ਸਿੰਘ, ਭਾਈ ਰਾਹੁਲ ਸਿੰਘ ਨੇ ਸੰਗਤਾਂ ਨੂੰ ਗੁਰੂ ਸਾਹਿਬਾਨਾਂ ਦੇ ਦਰਸ਼ਾਏ ਮਾਰਗ ਤੇ ਚਲਣ ਲਈ ਪ੍ਰੇਰਿਤ ਕਰਦਿਆਂ ਕਿਰਤ ਕਰੋ, ਨਾਮ ਜਪੋ, ਵੰਡ ਛੱਕੋ ਸਬੰਧੀ ਜਾਗਰੂਕ ਕੀਤਾ।