ਸ੍ਰੀ ਗੁਰੂ ਨਾਨਕ ਦੇਵ ਜੀ ਦਾ 557ਵਾਂ ਪ੍ਰਕਾਸ਼ ਪੁਰਬ ਮਨਾਇਆ ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਦਾ 557ਵਾਂ ਪ੍ਰਕਾਸ਼ ਪੁਰਬ ਮਨਾਇਆ
Publish Date: Wed, 25 Nov 2026 04:30 PM (IST)
Updated Date: Wed, 25 Nov 2026 04:31 PM (IST)
ਸੁਖਦੇਵ ਸਿੰਘ ਪਨੇਸਰ, ਪੰਜਾਬੀ ਜਾਗਰਣ, ਕਾਠਗੜ੍ਹ : ਪਿੰਡ ਮਾਜਰਾ ਜੱਟਾਂ ਵਿਖੇ ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਦਾ 557ਵਾਂ ਪ੍ਰਕਾਸ਼ ਪੁਰਬ ਸ਼ਰਧਾ ਭਾਵਨਾ ਨਾਲ ਮਨਾਇਆ। ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਬਾਬਾ ਮਹਿਤਾਬ ਸਿੰਘ ਠੇਰੀ ਸਾਹਿਬ ਪੁੱਤਰ ਸਵ. ਬਾਬਾ ਦੀਦਾਰ ਸਿੰਘ ਠੇਰੀ ਸਾਹਿਬ ਬਲਾਚੌਰ ਵਾਲਿਆਂ ਦੇ ਕੀਰਤਨੀ ਜਥੇ ਨੇ ਪਹਿਲੀ ਪਾਤਸ਼ਾਹੀ ਸ੍ਰੀ ਨਾਨਕ ਦੇਵ ਮਾਹਰਾਜ ਜੀ ਦੇ ਜੀਵਨ ਇਤਿਹਾਸ ਨੂੰ ਬੜੇ ਵਿਸਥਾਰ ਪੂਰਵਕ ਕੀਰਤਨ ਦੁਆਰਾ ਸੰਗਤਾਂ ਨੂੰ ਨਿਹਾਲ ਕੀਤਾ।।ਇਸ ਮੌਕੇ ਗੁਰਦੁਆਰਾ ਸਾਹਿਬ ਨੂੰ ਖ਼ੂਬਸੂਰਤ ਢੰਗ ਨਾਲ ਲੜੀਆਂ ਲਾ ਕੇ ਸਜਾਇਆ ਗਿਆ ਸੀ।।ਸੰਗਤਾਂ ਗੁਰਬਾਣੀ ਦੇ ਰਸ ਵਿਚ ਭਿੱਜ ਕੇ ਨਿਹਾਲ ਹੋ ਗਈਆਂ। ਬਾਬਾ ਮਹਿਤਾਬ ਸਿੰਘ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਜੀਵਨ, ਸਿੱਖਿਆਵਾਂ ਅਤੇ ਉਨ੍ਹਾਂ ਵੱਲੋਂ ਦਿੱਤੇ ਸੰਦੇਸ਼ ਕਿਰਤ ਕਰੋ, ਨਾਮ ਜਪੋ, ਵੰਡ ਛਕੋ ਬਾਰੇ ਚਾਨਣਾ ਪਾਇਆ। ਸੰਗਤਾਂ ਨੂੰ ਗੁਰੂ ਸਾਹਿਬ ਦੇ ਦੱਸੇ ਮਾਰਗ ਤੇ ਚੱਲਣ ਦੀ ਪ੍ਰੇਰਨਾ ਦਿੱਤੀ। ਇਸ ਮੌਕੇ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਜੋਗਿੰਦਰ ਸਿੰਘ ਗਰੇਵਾਲ, ਕੈਸ਼ੀਅਰ ਪਾਠੀ ਸਤਨਾਮ ਸਿੰਘ ਮਾਨ, ਬਲਵੀਰ ਸਿੰਘ, ਜੁਝਾਰ ਸਿੰਘ, ਗਿਆਨੀ ਗੁਰਨਾਮ ਸਿੰਘ ਢਾਡੀ, ਫੌਜੀ ਸੰਤੋਖ ਸਿੰਘ, ਸੂਬੇਦਾਰ ਹਰਨੇਕ ਸਿੰਘ, ਫੌਜੀ ਮੋਹਣ ਸਿੰਘ, ਫੌਜੀ ਬਖਤਾਵਰ ਸਿੰਘ, ਮਨਜੀਤ ਸਿੰਘ ਗਰੇਵਾਲ, ਕੁਲਦੀਪ ਸਿੰਘ ਲਾਲਾ, ਜਗਤਾਰ ਸਿੰਘ ਜੱਗੀ, ਸਰਪੰਚ ਪਰਮਜੀਤ ਸਿੰਘ ਗਰੇਵਾਲ, ਕੈਪਟਨ ਨੰਦ ਸਿੰਘ, ਫੌਜੀ ਕੁਲਵੰਤ ਸਿੰਘ, ਤਰਸੇਮ ਸਿੰਘ, ਸੰਤੋਖ ਸਿੰਘ ਸਾਬਕਾ ਪੰਚ, ਕੈਪਟਨ ਨੰਦ ਸਿੰਘ, ਦਲੇਲ ਸਿੰਘ ਫੌਜੀ ਅਤੇ ਪਿੰਡ ਦੀਆਂ ਸੰਗਤਾਂ ਨੇ ਵੱਡੀ ਗਿਣਤੀ ਵਿਚ ਹਾਜ਼ਰੀ ਭਰੀ। ਗੁਰਨਾਮ ਸਿੰਘ ਪੁੱਤਰ ਫੌਜੀ ਸੰਤੋਖ ਸਿੰਘ ਇੰਗਲੈਂਡ ਨਿਵਾਸੀ ਦੇ ਪਰਿਵਾਰ ਵੱਲੋਂ ਸੰਗਤਾਂ ਲਈ ਚਾਹ-ਪਕੌੜਿਆਂ ਅਤੇ ਗੁਰੂ ਦੇ ਲੰਗਰ ਵਰਤਾਏ ਗਏ। ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਪਿੰਡ ਪੰਚਾਇਤ ਨੇ ਸਮਾਗਮ ਵਿਚ ਪਹੁੰਚੀਆਂ ਸੰਗਤਾਂ ਅਤੇ ਬਾਬਾ ਮਹਿਤਾਬ ਸਿੰਘ ਦਾ ਧੰਨਵਾਦ ਕੀਤਾ।