ਸਤਿਗੁਰ ਰਵਿਦਾਸ ਜੀ ਦਾ ਪ੍ਰਕਾਸ਼ ਪੁਰਬ ਸ਼ਰਧਾ ਨਾਲ ਮਨਾਇਆ ਜਾਵੇਗਾ
ਸਤਿਗੁਰ ਰਵਿਦਾਸ ਮਹਾਰਾਜ ਜੀ ਦਾ 649ਵਾਂ ਪ੍ਰਕਾਸ਼ ਪੁਰਬ ਸਰਧਾ ਨਾਲ ਮਨਾਇਆ ਜਾਵੇਗਾ
Publish Date: Sun, 18 Jan 2026 07:29 PM (IST)
Updated Date: Mon, 19 Jan 2026 04:18 AM (IST)
ਸੁਖਦੇਵ ਸਿੰਘ ਪਨੇਸਰ, ਪੰਜਾਬੀ ਜਾਗਰਣ, ਕਾਠਗੜ੍ਹ ☺: ਪਿੰਡ ਰੱਤੇਵਾਲ ਵਿਖੇ ਸਤਿਗੁਰ ਰਵਿਦਾਸ ਮਹਾਰਾਜ ਜੀ ਦਾ ਪ੍ਰਕਾਸ਼ ਪੁਰਬ ਬੜੀ ਧੂਮਧਾਮ ਨਾਲ ਮਨਾਇਆ ਜਾ ਰਿਹਾ ਹੈ। ਪ੍ਰਬੰਧਕ ਕਮੇਟੀ ਨੇ ਦੱਸਿਆ ਕਿ ਸਮੂਹ ਸੰਗਤਾਂ ਵੱਲੋਂ ਪ੍ਰਕਾਸ਼ ਪੁਰਬ ਨੂੰ ਯਾਦਗਾਰ ਬਣਾਉਣ ਲਈ ਬੜੀ ਸ਼ਰਧਾ ਭਾਵਨਾ ਨਾਲ ਸੇਵਾ ਨਿਭਾਈ ਜਾ ਰਹੀ ਹੈ। ਪ੍ਰਕਾਸ਼ ਪੁਰਬ ਦੀਆਂ ਸਾਰੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ। ਮਿਤੀ 30 ਜਨਵਰੀ ਦਿਨ ਸ਼ੁੱਕਰਵਾਰ ਨੂੰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਮਹਾਰਾਜ ਦਾ ਓਟ ਆਸਰਾ ਲੈਂਦੇ ਹੋਏ ਸ੍ਰੀ ਅਖੰਡ ਪਾਠ ਦਾ ਆਰੰਭ ਕਰਵਾਏ ਜਾਣਗੇ ਅਤੇ ਨਿਸ਼ਾਨ ਸਾਹਿਬ ਦੀ ਰਸਮ 1 ਫਰਵਰੀ ਨੂੰ ਸਵੇਰੇ 8 ਵਜੇ ਹੋਵੇਗੀ ਅਤੇ 10 ਵਜੇ ਸ਼੍ਰੀ ਅਖੰਡ ਪਾਠ ਦੇ ਭੋਗ ਪਾਏ ਜਾਣਗੇ। ਸਵੇਰੇ 10 ਵਜੇ ਤੋਂ 2 ਵਜੇ ਤੱਕ ਚਾਹ ਪਕੌੜਿਆਂ ਦਾ ਲੰਗਰ ਤੇ ਗੁਰੂ ਕਾ ਲੰਗਰ ਅਤੁੱਟ ਵਰਤਾਇਆ ਜਾਵੇਗਾ।।ਇਸ ਮੌਕੇ ਪੰਜਾਬ ਦੀ ਲੋਕ ਗਾਇਕਾ ਰਾਣੀ ਅਰਮਾਨ ਅਤੇ ਭਾਈ ਗੁਰਨਾਮ ਸਿੰਘ ਦਾ ਕੀਰਤਨੀ ਜੱਥਾ ਰਸਭਿੰਨੇ ਕੀਰਤਨ ਦੁਆਰਾ ਸੰਗਤਾਂ ਨੂੰ ਨਿਹਾਲ ਕਰਨਗੇ ਅਤੇ ਰਾਤ ਦੇ ਦੀਵਾਨ ਵੀ ਸਜਾਏ ਜਾਣਗੇ।