7 ਮੈਂਬਰੀ ਪ੍ਰਬੰਧਕ ਕਮੇਟੀ ਨੇ ਕੀਤੀਆੰ ਅਹਿਮ ਵਿਚਾਰਾਂ
ਮਜਾਰਾ ਰਾਜਾ ਸਾਹਿਬ ਰਸੋਖਾਨਾ ਦੀ 7 ਮੈਂਬਰੀ ਪ੍ਰਬੰਧਕ ਕਮੇਟੀ ਨੇ ਕੀਤੀਆੰ ਅਹਿਮ ਵਿਚਾਰਾਂ
Publish Date: Mon, 19 Jan 2026 07:29 PM (IST)
Updated Date: Tue, 20 Jan 2026 04:16 AM (IST)

ਨਰਿੰਦਰ ਮਾਹੀ, ਪੰਜਾਬੀ ਜਾਗਰਣ, ਬੰਗਾ ਸ੍ਰੀ ਨਾਭ ਕੰਵਲ ਰਾਜਾ ਸਾਹਿਬ ਰਸੋਖਾਨਾ ਪ੍ਰਬੰਧਕ ਕਮੇਟੀ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪਾਂ ਦੇ ਮਾਮਲੇ ਨੂੰ ਹੱਲ ਕਰਨ ਲਈ 7 ਮੈਂਬਰੀ ਕਮੇਟੀ ਦਾ ਗਠਨ ਕੀਤਾ ਹੈ।।ਜਿਸ ਵਿਚ ਇੰਦਰਜੀਤ ਸਿੰਘ ਸਿਆਣ ਪ੍ਰਧਾਨ, ਅਮਰੀਕ ਸਿੰਘ ਬੱਲੋਵਾਲ ਮੁੱਖ ਬੁਲਾਰਾ, ਕੁਲਵੰਤ ਸਿੰਘ ਹੀਰ ਸਾਬਕਾ ਜ਼ਿਲ੍ਹਾ ਪੁਲਿਸ ਮੁਖੀ, ਜਸਬੀਰ ਸਿੰਘ, ਪਰਮਜੀਤ ਕੌਰ ਪ੍ਰਧਾਨ ਹਸਪਤਾਲ ਕਮੇਟੀ, ਗੁਰਦੀਪ ਸਿੰਘ ਬੱਬਾ, ਸੋਹਣ ਸਿੰਘ ਆਦਿ ਸ਼ਾਮਿਲ ਕੀਤੇ ਹਨ। ਕਮੇਟੀ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸਤਿਕਾਰ ਸੰਬੰਧੀ ਅਤੇ ਮੌਜੂਦਾ ਮਾਮਲੇ ਸੰਬੰਧੀ ਵਿਚਾਰ-ਵਟਾਂਦਰਾ ਕੀਤਾ।।ਮੌਜੂਦਾ ਮਸਲੇ ਨੂੰ ਹੱਲ ਕਰਨ ਲਈ ਇਸ ਪ੍ਰਬੰਧਕ ਕਮੇਟੀ ਨੂੰ ਅਧਿਕਾਰ ਦਿੱਤੇ ਗਏ ਤਾਂ ਕਿ ਇਸ ਮਾਮਲੇ ਨੂੰ ਜਲਦੀ ਤੋਂ ਜਲਦੀ ਹੱਲ ਕੀਤਾ ਜਾਵੇ। ਪ੍ਰਬੰਧਕ ਕਮੇਟੀ ਵੱਲੋਂ ਇਹ ਵੀ ਯਤਨ ਕੀਤਾ ਜਾਵੇਗਾ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਚਾਰਕ ਵਿਭਾਗ ਨੂੰ ਮਿਲ ਕੇ ਸੱਦਾ ਦਿੱਤਾ ਜਾਵੇਗਾ ਕਿ ਇੱਥੋਂ ਦੇ ਪ੍ਰਬੰਧਾਂ ਦਾ ਜਾਇਜ਼ਾ ਲਿਆ ਜਾਵੇਗਾ।ਅਤੇ ਜੋ ਤਰੁਟੀਆਂ ਹੋਣਗੀਆਂ ਉਸ ਨੂੰ ਦੂਰ ਕੀਤਾ ਜਾਵੇਗਾ। ਉਨ੍ਹਾਂ ਸ਼੍ਰੋਮਣੀ ਕਮੇਟੀ ਅਤੇ ਸ਼੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਨੂੰ ਵੀ ਅਪੀਲ ਕੀਤੀ ਕਿ ਉਹ ਇੱਥੇ ਆ ਕੇ ਚੱਲ ਰਹੇ ਪ੍ਰਬੰਧਾਂ ਨੂੰ ਵੇਖ ਸਕਦੇ ਹਨ। ਪ੍ਰਬੰਧਕ ਕਮੇਟੀ ਨੇ ਦੱਸਿਆ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਕਮੇਟੀ ਵੱਲੋਂ ਪੂਰਾ ਸਤਿਕਾਰ ਕੀਤਾ ਜਾਂਦਾ ਹੈ।।ਇਸ ਸਤਿਕਾਰ ਤਹਿਤ ਤੀਸਰੀ ਮੰਜਲ ਤੇ ਸੱਚਖੰਡ ਅਸਥਾਨ ਬਣਾਇਆ ਹੋਇਆ ਹੈ, ਜਿੱਥੇ ਹਰ ਤਰ੍ਹਾਂ ਦੀ ਸੁਵਿਧਾ ਪ੍ਰਦਾਨ ਕੀਤੀ ਗਈ ਹੈ। ਉਨ੍ਹਾਂ ਆਖਿਆ ਕਿ ਕੁਝ ਸ਼ਰਾਰਤੀ ਲੋਕਾਂ ਵੱਲੋਂ ਕੂੜ ਪ੍ਰਚਾਰ ਕੀਤਾ ਜਾ ਰਿਹਾ ਹੈ ਜੋ ਸਹੀ ਨਹੀਂ ਹੈ।।ਉਨ੍ਹਾਂ ਪਾਵਨ ਸਰੂਪਾਂ ਸੰਬੰਧੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਸ ਸਥਾਨ ਤੇ ਇਸ ਸਮੇਂ 169 ਪਾਵਨ ਸਰੂਪ ਹਨ। ਜਿਸ ਵਿਚ ਸਾਰੇ ਸਰੂਪਾਂ ਦਾ ਰਿਕਾਰਡ ਮੌਜੂਦ ਹੈ। ਉਨ੍ਹਾਂ ਦੱਸਿਆ ਕਿ ਇਨ੍ਹਾਂ ਸਰੂਪਾਂ ਵਿਚ 79 ਸਰੂਪ ਉਹ ਹਨ ਜੋ 1978 ਤੋਂ ਲੈ ਕੇ 2012 ਤੱਕ ਦੇ ਹਨ ਅਤੇ 62 ਸਰੂਪ ਉਹ ਭਾਈ ਜੀਵਨ ਸਿੰਘ, ਚਤਰ ਸਿੰਘ ਅਤੇ ਦਿੱਲੀ ਕਮੇਟੀ ਦੇ ਪ੍ਰਕਾਸ਼ਿਤ ਕੀਤੇ ਗਏ ਹਨ ਅਤੇ 28 ਸਰੂਪ ਉਹ ਹਨ। ਜੋ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਤੋਂ ਲਿਆਂਦੇ ਗਏ ਹਨ। ਉਨ੍ਹਾਂ ਦੀਆਂ ਰਸੀਦਾਂ ਕਮੇਟੀ ਪਾਸ ਮੌਜੂਦ ਹਨ।।ਇਸ ਮੌਕੇ ਸ਼੍ਰੀ ਨਾਭ ਕੰਵਲ ਰਾਜਾ ਸਾਹਿਬ ਰਸੋਖਾਨਾ ਪ੍ਰਬੰਧਕ ਕਮੇਟੀ ਦੇ ਮੈਂਬਰ ਅਤੇ ਪਿੰਡ ਵਾਸੀ ਵੀ ਹਾਜ਼ਰ ਸਨ।