
- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼

ਆਮ ਆਦਮੀ ਕਲੀਨਿਕ ਸਾਂਝਾ ਫਰੰਟ ਅੱਜ ਦੇ ਧਰਨੇ 'ਚ ਕਰਨਗੇ ਸ਼ਮੂਲੀਅਤ

ਪ੍ਰਦੀਪ ਭਨੋਟ, ਪੰਜਾਬੀ ਜਾਗਰਣ, ਨਵਾਂਸ਼ਹਿਰ : ਆਮ ਆਦਮੀ ਕਲੀਨਿਕ ਪੰਜਾਬ ਸਾਂਝਾ ਫਰੰਟ ਦੇ ਆਗੂਆਂ ਨੇ ਕਿਹਾ ਕਿ ਪੰਜਾਬ ਸਰਕਾਰ ਸਿਵਲ ਸਰਜਨ ਤੇ ਦਬਾਅ ਪਾ ਰਹੀ ਹੈ ਕਿ ਉਹ ਮੁਲਾਜ਼ਮਾਂ ਦਾ ਧਰਨਾ ਬੰਦ ਕਰਵਾ ਕੇ ਇੱਥੋਂ ਦਰੀਆਂ ਚੁਕਵਾ ਦੇਣ। ਉਨ੍ਹਾਂ ਕਿਹਾ ਕਿ ਜਦੋਂ ਤੱਕ ਮੁਲਾਜ਼ਮਾਂ ਦੀਆਂ ਮੰਗਾਂ ਪੂਰੀਆਂ ਨਹੀਂ ਹੁੰਦੀਆਂ ਇਹ ਧਰਨਾ ਇਸੇ ਤਰ੍ਹਾਂ ਜਾਰੀ ਰਹੇਗਾ। ਉਨ੍ਹਾਂ ਕਿਹਾ ਕਿ ਪੀਐੱਸਐਮਐੱਸ ਯੂਨੀਅਨ ਵੱਲੋਂ ਦਿੱਤੀ ਜਾ ਰਹੀ ਪੰਜਾਬ ਬੰਦ ਦੀ ਕਾਲ ਦੇ ਮੱਦੇਨਜ਼ਰ ਸਮੂਹ ਮੁਲਾਜ਼ਮਾਂ ਵੱਲੋਂ 27 ਅਗਸਤ ਨੂੰ ਕੀਤੀ ਜਾ ਹੜਤਾਲ ਵਿਚ ਸ਼ਮੂਲੀਅਤ ਕਰਨ ਦਾ ਐਲਾਨ ਕਰਦਿਆਂ ਸਰਕਾਰ ਅਤੇ ਸਿਹਤ ਵਿਭਾਗ ਤੋਂ ਮੰਨੀਆਂ ਮੰਗਾਂ ਨੂੰ ਲਾਗੂ ਕਰਨ ਦੀ ਅਪੀਲ ਕੀਤੀ। ਆਗੂਆਂ ਨੇ ਕਿਹਾ ਕਿ ਸਰਕਾਰ ਮੁਲਾਜ਼ਮਾਂ ਦੇ ਇਨਸੈਂਟਿਵ ਵਿਚ ਵਾਧਾ ਕਰੇ। ਕੈਜ਼ੂਅਲ ਲੀਵ ਦੇ ਨਾਲ ਮੈਡੀਕਲ ਲੀਵ ਦੀ ਸੁਵਿਧਾ ਦੇਵੇ। ਕਰਮਚਾਰੀਆਂ ਨੂੰ ਨੌਕਰੀ ਦੀ ਸੁਰੱਖਿਆ ਦਿੱਤੀ ਜਾਵੇ ਅਤੇ ਮੌਜੂਦਾ ਐਂਪੈਨਲਮੈਂਟ ਪ੍ਰਣਾਲੀ ਨੂੰ ਖਤਮ ਕਰਕੇ ਕਰਮਚਾਰੀਆਂ ਨੂੰ ਡੀਐੱਚਐੱਸ ਦੇ ਅਧੀਨ ਕਾਂਟ੍ਰੈਕਟ ’ਤੇ ਲਿਆਂਦਾ ਜਾਵੇ। ਆਗੂਆਂ ਨੇ ਕਿਹਾ ਕਿ ਸਰਕਾਰ ਅਤੇ ਵਿਭਾਗ ਵੱਲੋਂ ਇਨ੍ਹਾਂ ਮੰਗਾਂ ’ਤੇ ਸਹਿਮਤੀ ਬਣਨ ਦੇ ਬਾਵਜੂਦ 18 ਦਿਨ ਬੀਤ ਜਾਣ ਦੇ ਬਾਵਜੂਦ ਹਾਲੇ ਤੱਕ ਇਨ੍ਹਾਂ ਵਿੱਚੋਂ ਕੋਈ ਵੀ ਮੰਗ ਜ਼ਮੀਨੀ ਪੱਧਰ ’ਤੇ ਲਾਗੂ ਨਹੀਂ ਕੀਤੀ। ਇਸ ਤੋਂ ਇਲਾਵਾ ਵਿਭਾਗ ਵੱਲੋਂ ਇਹ ਵੀ ਸਪੱਸ਼ਟ ਨਹੀਂ ਕੀਤਾ ਕਿ ਇਨ੍ਹਾਂ ਮੰਗਾਂ ਨਾਲ ਸਬੰਧਿਤ ਫਾਈਲ ਇਸ ਸਮੇਂ ਕਿਸ ਪੱਧਰ ’ਤੇ ਪ੍ਰਕਿਰਿਆ ਅਧੀਨ ਹੈ ਅਤੇ ਇਨ੍ਹਾਂ ਨੂੰ ਲਾਗੂ ਕਰਨ ਲਈ ਹੋਰ ਕਿੰਨਾ ਸਮਾਂ ਲੱਗੇਗਾ। ਸਾਂਝਾ ਫਰੰਟ ਨੇ ਸਰਕਾਰ ਅਤੇ ਸਿਹਤ ਵਿਭਾਗ ਨੂੰ ਅਪੀਲ ਕੀਤੀ ਹੈ ਕਿ ਪਹਿਲਾਂ ਹੋਈ ਸਹਿਮਤੀ ਅਨੁਸਾਰ ਇਨ੍ਹਾਂ ਮੰਗਾਂ ਨੂੰ ਤੁਰੰਤ ਲਾਗੂ ਕੀਤਾ ਜਾਵੇ ਅਤੇ ਕਰਮਚਾਰੀਆਂ ਨੂੰ ਸਪੱਸ਼ਟ ਜਾਣਕਾਰੀ ਦਿੱਤੀ ਜਾਵੇ।