ਅੰਤਰਰਾਸ਼ਟਰੀ ਖੇਡ ਸਟੇਡੀਅਮ ਭੰਗਲ ਕਲਾਂ ਨੂੰ ਲੱਗਿਆ ਤਾਲਾ ਖੋਲ੍ਹ ਰਿਹਾ ਪ੍ਰਸ਼ਾਸਨ ਦੀ ਪੋਲ, ਤਿੰਨ ਦਿਨ ਬਾਅਦ ਮੈਚ ਪਰ ਤਿਆਰੀ ਜ਼ੀਰੋ
ਇਸ ਬਾਰੇ ਜਾਣਕਾਰੀ ਦਿੰਦਿਆਂ ਸ਼ਹੀਦ ਭਗਤ ਸਿੰਘ ਵੈਲਫੇਅਰ ਕਮੇਟੀ ਅਤੇ ਐਨਆਰਆਈ ਵੈਲਫੇਅਰ ਸੁਸਾਇਟੀ ਦੇ ਅਹੁਦੇਦਾਰਾਂ ਅਤੇ ਕੋਚ ਮਨਜੋਤ ਲੌਂਗੀਆ ਨੇ ਦੱਸਿਆ ਕਿ ਜ਼ਿਲ੍ਹੇ ਦੇ ਨੌਜਵਾਨਾਂ ਨੂੰ ਖੇਡਾਂ ਵੱਲ ਪ੍ਰੇਰਿਤ ਕਰਨ ਲਈ ਉਨ੍ਹਾਂ ਵੱਲੋਂ ਬਣਦੇ ਉਪਰਾਲੇ ਕੀਤੇ ਜਾ ਰਹੇ ਹਨ ਪਰ ਇਸ ਕੰਮ ਵਿਚ ਅੰਤਰਰਾਸ਼ਟਰੀ ਖੇਡ ਸਟੇਡੀਅਮ ਦੇ ਪ੍ਰਬੰਧਕਾਂ ਅਤੇ ਮੁਲਾਜ਼ਮਾਂ ਵੱਲੋਂ ਬਣਦਾ ਸਹਿਯੋਗ ਨਹੀਂ ਕੀਤਾ ਜਾ ਰਿਹਾ ਹੈ।
Publish Date: Wed, 15 Apr 2026 09:28 AM (IST)
Updated Date: Wed, 15 Apr 2026 09:31 AM (IST)
ਪ੍ਰਦੀਪ ਭਨੋਟ, ਪੰਜਾਬੀ ਜਾਗਰਣ, ਨਵਾਂਸ਼ਹਿਰ: ਭਾਵੇਂ ਸੂਬਾ ਸਰਕਾਰ ਵੱਲੋਂ ਖਿਡਾਰੀਆਂ ਨੂੰ ਖੇਡਾਂ ਵਿਚ ਪ੍ਰੇਰਿਤ ਕਰਨ ਦੇ ਉਪਰਾਲੇ ਕੀਤੇ ਜਾ ਰਹੇ ਹਨ ਪਰ ਜ਼ਿਲ੍ਹਾ ਪ੍ਰਸ਼ਾਸਨ ਦੀ ਅਣਦੇਖੀ ਕਾਰਨ ਅੱਜ ਅੰਤਰਰਾਸ਼ਟਰੀ ਖੇਡ ਸਟੇਡੀਅਮ ਭੰਗਲ ਕਲਾਂ ਨੂੰ ਲਗੇ ਤਾਲੇ ਕਾਰਨ ਇਥੇ ਖੇਡ ਪ੍ਰੈਕਟਿਸ ਕਰਨ ਆਏ ਖਿਡਾਰੀਆਂ ਨੂੰ ਬੇਰੰਗ ਪਰਤਣ ਲਈ ਮਜਬੂਰ ਹੋਣਾ ਪਿਆ। ਇਸ ਬਾਰੇ ਜਾਣਕਾਰੀ ਦਿੰਦਿਆਂ ਸ਼ਹੀਦ ਭਗਤ ਸਿੰਘ ਵੈਲਫੇਅਰ ਕਮੇਟੀ ਅਤੇ ਐਨਆਰਆਈ ਵੈਲਫੇਅਰ ਸੁਸਾਇਟੀ ਦੇ ਅਹੁਦੇਦਾਰਾਂ ਅਤੇ ਕੋਚ ਮਨਜੋਤ ਲੌਂਗੀਆ ਨੇ ਦੱਸਿਆ ਕਿ ਜ਼ਿਲ੍ਹੇ ਦੇ ਨੌਜਵਾਨਾਂ ਨੂੰ ਖੇਡਾਂ ਵੱਲ ਪ੍ਰੇਰਿਤ ਕਰਨ ਲਈ ਉਨ੍ਹਾਂ ਵੱਲੋਂ ਬਣਦੇ ਉਪਰਾਲੇ ਕੀਤੇ ਜਾ ਰਹੇ ਹਨ ਪਰ ਇਸ ਕੰਮ ਵਿਚ ਅੰਤਰਰਾਸ਼ਟਰੀ ਖੇਡ ਸਟੇਡੀਅਮ ਦੇ ਪ੍ਰਬੰਧਕਾਂ ਅਤੇ ਮੁਲਾਜ਼ਮਾਂ ਵੱਲੋਂ ਬਣਦਾ ਸਹਿਯੋਗ ਨਹੀਂ ਕੀਤਾ ਜਾ ਰਿਹਾ ਹੈ। ਜਿਸ ਕਾਰਨ ਉਨ੍ਹਾਂ ਨੂੰ ਨਮੋਸ਼ੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਕੋਚ ਮਨਜੋਤ ਲੌਂਗੀਆ ਨੇ ਦੱਸਿਆ ਕਿ ਅੱਜ ਬੱਚੇ ਇਥੇ ਟ੍ਰੇਨਿੰਗ ਲਈ ਆਏ ਸਨ ਤਾਂ ਦੇਖਿਆ ਕਿ ਸਟੇਡੀਅਮ ਨੂੰ ਤਾਲੇ ਲੱਗੇ ਹਨ। ।