- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਸੰਤ ਬਾਬਾ ਅਰਜਣ ਪ੍ਰਕਾਸ਼ ਦੀ ਸਲਾਨਾ ਬਰਸੀ ਪਿੰਡ ਭਾਰਟਾ ਖੁਰਦ 'ਚ ਸ਼ਰਧਾ ਨਾਲ ਮਨਾਈ

ਬਲਵਿੰਦਰ ਸਿੰਘ, ਪੰਜਾਬੀ ਜਾਗਰਣ, ਰਾਹੋਂ : ਸੰਤ ਬਾਬਾ ਅਰਜਣ ਪ੍ਰਕਾਸ਼ ਦੀ ਸਾਲਾਨਾ ਬਰਸੀ ਮਨਾਈ ਪਿੰਡ ਭਾਰਟਾ ਖੁਰਦ ਵਿਖੇ ਤੰਬੜ ਪਰਿਵਾਰ ਵੱਲੋਂ ਬ੍ਰਹਮ ਗਿਆਨੀ 108 ਸੰਤ ਬਾਬਾ ਅਰਜਣ ਪ੍ਰਕਾਸ਼ ਦੀ ਸਾਲਾਨਾ ਬਰਸੀ ਬਹੁਤ ਹੀ ਸ਼ਰਧਾਪੂਰਵਕ ਮਨਾਈ। ਇਸ ਮੌਕੇ ਸ਼੍ਰੀ ਅਖੰਡ ਪਾਠ ਦੇ ਸ਼ੁਭ ਆਰੰਭ ਉਪਰੰਤ ਧਾਰਮਿਕ ਸਮਾਗਮ ਦੌਰਾਨ ਭਾਈ ਨਿਸ਼ਾਨ ਸਿੰਘ ਸਾਬਕਾ ਹਜ਼ੂਰੀ ਰਾਗੀ ਗੁਰਦੁਆਰਾ ਸਿੰਘ ਸਭਾ ਖੁਰਦ ਅਤੇ ਭਾਈ ਸਾਹਿਬ ਸਿੰਘ ਹਜੂਰੀ ਰਾਗੀ ਗੁਰਦੁਆਰਾ ਸਿੰਘ ਸਭਾ ਭਾਰਟਾ ਖੁਰਦ ਵਿਖੇ ਸ੍ਰੀ ਅਖੰਡ ਪਾਠ ਦੇ ਭੋਗ ਉਪਰੰਤ ਪਰਮਪ੍ਰੀਤ ਸਿੰਘ ਖਾਲਸਾ ਮੋਰਿੰਡੇ ਵਾਲਿਆਂ ਦੇ ਕੀਰਤਨੀ ਜਥੇ ਨੇ ਕੀਰਤਨ ਕਰਕੇ ਸੰਗਤਾਂ ਨੂੰ ਬਾਣੀ ਨਾਲ ਜੋੜਿਆ। ਸਮਾਗਮ ਦੌਰਾਨ ਰਿਸ਼ਤੇਦਾਰ, ਦੋਸਤ, ਧਾਰਮਿਕ ਸ਼ਖਸੀਅਤਾਂ ਤੋਂ ਇਲਾਵਾ ਵੱਖ-ਵੱਖ ਪਾਰਟੀਆਂ ਦੇ ਆਗੂ ਵੀ ਪਹੁੰਚੇ। ਤੰਬੜ ਪਰਿਵਾਰ ਵੱਲੋਂ ਕੀਰਤਨੀ ਜਥਿਆਂ ਦਾ ਸਨਮਾਨ ਕੀਤਾ। ਇਸ ਮੌਕੇ ਕੁਲਦੀਪ ਸਿੰਘ ਤੰਬੜ, ਬਲਵੀਰ ਸਿੰਘ, ਸੰਤੋਖ ਸਿੰਘ, ਡਾ. ਗੁਰਨਾਮ ਸਿੰਘ ਸੈਣੀ, ਜਥੇਦਾਰ ਬਹਾਦਰ ਸਿੰਘ ਭਾਰਟਾ ਸਰਪੰਚ, ਪ੍ਰਿਤਪਾਲ ਸਿੰਘ, ਕੁਲਵੀਰ ਸਿੰਘ, ਜੋਗਿੰਦਰ ਸਿੰਘ ਡੁੱਲਕੂ, ਗੁਰਨਾਮ ਸਿੰਘ, ਦਰਸ਼ਨ ਸਿੰਘ ਪਾਬਲਾ, ਰਣਜੀਤ ਸਿੰਘ ਕਾਹਲੋਂ, ਨਿਰਮਲ ਸਿੰਘ ਘੁੰਮਣ, ਸਰਬਜੀਤ ਸਿੰਘ, ਸੰਤੋਖ ਸਿੰਘ, ਸੁਖਜਿੰਦਰ ਸਿੰਘ, ਅਵਤਾਰ ਸਿੰਘ ਪੰਚ, ਅਜੀਤ ਸਿੰਘ, ਕੁਲਵਿੰਦਰ ਸਿੰਘ, ਬਲਵਿੰਦਰ ਸਿੰਘ, ਜਰਨੈਲ ਸਿੰਘ ਅਤੇ ਹੋਰ ਸੰਗਤ ਹਾਜ਼ਰ ਸਨ। ਸਮਾਗਮ ਦੌਰਾਨ ਗੁਰੂ ਕੇ ਲੰਗਰ ਅਤੁੱਟ ਵਰਤਾਏ ਗਏ।