ਭਗਵਾਨ ਸ੍ਰੀ ਵਿਸ਼ਵਕਰਮਾ ਜੀ ਦਾ ਸਲਾਨਾ ਉਤਸਵ ਤੇ ਕਬੱਡੀ ਖੇਡ ਮੇਲਾ ਕਰਵਾਇਆ ਭਗਵਾਨ ਸ੍ਰੀ ਵਿਸ਼ਵਕਰਮਾ ਜੀ ਦਾ ਸਲਾਨਾ ਉਤਸਵ ਤੇ ਕਬੱਡੀ ਖੇਡ ਮੇਲਾ ਕਰਵਾਇਆ
Publish Date: Tue, 10 Nov 2026 05:21 PM (IST)
Updated Date: Tue, 10 Nov 2026 05:24 PM (IST)
ਜਿੱਤਣ ਵਾਲੀ ਟੀਮ ਨੂੰ 81 ਹਜ਼ਾਰ ਤੇ ਦੂਜੇ ਨੰਬਰ ਵਾਲੀ ਟੀਮ ਨੂੰ 61 ਹਜ਼ਾਰ ਮਿਲੇਗਾ ਇਨਾਮ ਗੌਰਵ ਗਾਬਾ, ਪੰਜਾਬੀ ਜਾਗਰਣ ਰਾਹੋਂ : ਸ੍ਰੀ ਵਿਸ਼ਵਕਰਮਾ ਸਭਾ ਪ੍ਰਬੰਧਕ ਕਮੇਟੀ ਰਾਹੋਂ ਅਤੇ ਇਲਾਕਾ ਨਿਵਾਸੀਆਂ ਦੇ ਸਹਿਯੋਗ ਨਾਲ ਭਗਵਾਨ ਸ੍ਰੀ ਵਿਸ਼ਵਕਰਮਾ ਜੀ ਦੀ ਪਵਿੱਤਰ ਯਾਦ ਨੂੰ ਸਮਰਪਿਤ 49ਵਾਂ ਸਲਾਨਾ ਮਹਾਨ ਉਤਸਵ ਅਤੇ 22ਵਾਂ ਕਬੱਡੀ ਖੇਡ ਮੇਲਾ ਸ੍ਰੀ ਵਿਸ਼ਵਕਰਮਾ ਮੰਦਰ, ਮਾਛੀਵਾੜਾ ਰੋਡ ਰਾਹੋਂ ਵਿਖੇ ਸ਼ਰਧਾ, ਉਤਸ਼ਾਹ ਅਤੇ ਧੂਮਧਾਮ ਨਾਲ ਮਨਾਇਆ ਜਿਸ ਦੌਰਾਨ ਵੱਡੀ ਗਿਣਤੀ ਵਿਚ ਸ਼ਹਿਰ ਵਾਸੀਆਂ ਅਤੇ ਇਲਾਕੇ ਦੀਆਂ ਪ੍ਰਮੁੱਖ ਸ਼ਖ਼ਸੀਅਤਾਂ ਨੇ ਸ਼ਿਰਕਤ ਕਰਕੇ ਭਗਵਾਨ ਸ੍ਰੀ ਵਿਸ਼ਵਕਰਮਾ ਜੀ ਦਾ ਆਸ਼ੀਰਵਾਦ ਪ੍ਰਾਪਤ ਕੀਤਾ। ਸਮਾਗਮ ਦੀ ਸ਼ੁਰੂਆਤ ਸਵੇਰੇ 6 ਵਜੇ ਤੋਂ 8 ਵਜੇ ਤੱਕ ਹਵਨ ਨਾਲ ਹੋਈ ਉਪਰੰਤ ਸਵੇਰੇ 9 ਵਜੇ ਝੰਡਾ ਲਹਿਰਾਉਣ ਦੀ ਰਸਮ ਅਦਾ ਕੀਤੀ ਗਈ। ਪ੍ਰਸਿੱਧ ਕਲਾਕਾਰ ਬਲਵਿੰਦਰ ਮੱਤੇਵਾੜੀਆ ਐਂਡ ਪਾਰਟੀ ਨੇ ਭਗਵਾਨ ਸ੍ਰੀ ਵਿਸ਼ਵਕਰਮਾ ਜੀ ਦੀ ਮਹਿਮਾ ਦਾ ਗੁਣਗਾਨ ਕਰਕੇ ਸੰਗਤਾਂ ਨੂੰ ਨਿਹਾਲ ਕੀਤਾ। ਇਸ ਮੌਕੇ ਹਲਕਾ ਵਿਧਾਇਕ ਨਛੱਤਰ ਪਾਲ, ਵਾਰਿਸ ਪੰਜਾਬ ਦੇ ਹਲਕਾ ਇੰਚਾਰਜ ਪ੍ਰਭਜੋਤ ਸਿੰਘ ਰਾਹੋਂ, ਜ਼ਿਲ੍ਹਾ ਸ਼ਹਿਰੀ ਪ੍ਰਧਾਨ ਹੇਮੰਤ ਰਣਦੇਵ ਬੌਬੀ, ਨਗਰ ਕੌਂਸਲ ਪ੍ਰਧਾਨ ਰਸ਼ਮੀ ਰਣਦੇਵ, ਆਪ ਦੇ ਹਲਕਾ ਇੰਚਾਰਜ ਜਸਪ੍ਰੀਤ ਸਿੰਘ ਰੌਬੀ ਕੰਗ, ਸਾਬਕਾ ਵਿਧਾਇਕ ਅੰਗਦ ਸਿੰਘ ਨਵਾਂਸ਼ਹਿਰ, ਸਾਬਕਾ ਨਗਰ ਕੌਂਸਲ ਪ੍ਰਧਾਨ ਮੋਹਨ ਲਾਲ ਜਾਂਗੜਾ ਨੇ ਵਿਸ਼ੇਸ਼ ਮਹਿਮਾਨ ਵਜੋਂ ਸ਼ਿਰਕਤ ਕਰਕੇ ਪ੍ਰਬੰਧਕ ਕਮੇਟੀ ਦੇ ਉਪਰਾਲੇ ਦੀ ਸ਼ਲਾਘਾ ਕੀਤੀ। ਪ੍ਰਬੰਧਕਾਂ ਵੱਲੋਂ ਵਿਸ਼ਾਲ ਭੰਡਾਰੇ ਦਾ ਵੀ ਆਯੋਜਨ ਕੀਤਾ ਗਿਆ। ਇਸੇ ਦੌਰਾਨ 22ਵਾਂ ਕਬੱਡੀ ਖੇਡ ਟੂਰਨਾਮੈਂਟ ਵੀ ਖਿੱਚ ਦਾ ਵਿਸ਼ੇਸ਼ ਕੇਂਦਰ ਰਿਹਾ। ਟੂਰਨਾਮੈਂਟ ਵਿਚ ਪਹਿਲੇ ਸਥਾਨ ਤੇ ਰਹਿਣ ਵਾਲੀ ਨਵਾਂਸ਼ਹਿਰ ਦੀ ਟੀਮ ਨੂੰ 81 ਹਜ਼ਾਰ ਰੁਪਏ ਅਤੇ ਦੂਜੇ ਸਥਾਨ ਤੇ ਰਹਿਣ ਵਾਲੀ ਫ਼ਤਹਿਗੜ੍ਹ ਸਾਹਿਬ ਦੀ ਟੀਮ ਨੂੰ 61 ਹਜ਼ਾਰ ਰੁਪਏ ਇਨਾਮ ਸਵ. ਗੁਰਬਖਸ਼ ਸਿੰਘ ਢਿੱਲੋਂ ਦੀ ਯਾਦ ਵਿਚ ਤੀਰਥ ਸਿੰਘ ਢਿੱਲੋਂ ਵੱਲੋਂ ਦਿੱਤੇ ਗਏ। ਵੱਖ-ਵੱਖ ਟੀਮਾਂ ਨੂੰ ਟਰਾਫੀਆਂ ਅਤੇ ਨਕਦ ਇਨਾਮ ਦੇ ਕੇ ਸਨਮਾਨਿਤ ਕੀਤਾ ਗਿਆ। ਜਥੇ. ਮਹਿੰਦਰ ਸਿੰਘ ਹੁਸੈਨਪੁਰ ਅਤੇ ਬਰਜਿੰਦਰ ਸਿੰਘ ਹੁਸੈਨਪੁਰ ਵੱਲੋਂ 2 ਲੱਖ ਦਾ ਵਿਸ਼ੇਸ਼ ਸਹਿਯੋਗ ਦਿੱਤਾ। ਅੰਤ ਵਿਚ ਪ੍ਰਬੰਧਕ ਕਮੇਟੀ ਵੱਲੋਂ ਸਮਾਗਮ ਨੂੰ ਸਫਲ ਬਣਾਉਣ ਲਈ ਸਹਿਯੋਗ ਦੇਣ ਵਾਲੀਆਂ ਸਮੂਹ ਸ਼ਖ਼ਸੀਅਤਾਂ, ਸੰਗਤਾਂ ਅਤੇ ਇਲਾਕਾ ਨਿਵਾਸੀਆਂ ਦਾ ਧੰਨਵਾਦ ਕੀਤਾ ਗਿਆ। ਇਸ ਮੌਕੇ ਸ਼੍ਰੋਮਣੀ ਅਕਾਲੀ ਦਲ ਦੇ ਯੂਥ ਆਗੂ ਨਿਸ਼ਾਨਬੀਰ ਸਿੰਘ, ਸ਼੍ਰੋਮਣੀ ਅਕਾਲੀ ਦੇ ਸਪੋਕਸਪਰਸਨ ਡਾ. ਗੁਰਪ੍ਰੀਤ ਕੌਰ ਥਿਆੜਾ, ਬੀਜੇਪੀ ਆਗੂ ਕਮਲਜੀਤ ਸਿੰਘ ਰਾਣਾ, ਚੇਅਰਮੈਨ ਅਜੀਤ ਸਿੰਘ ਸਿਆਣ, ਸਪੋਰਟਸ ਕਲੱਬ ਦੇ ਚੇਅਰਮੈਨ ਡਾ. ਗੁਰਨਾਮ ਸਿੰਘ ਸੈਣੀ, ਅਵਤਾਰ ਸਿੰਘ ਪਾਹਵਾ, ਸਰਬਜੀਤ ਸਿੰਘ ਕਾਲਾ, ਜਥੇ. ਬਹਾਦੁਰ ਸਿੰਘ ਭਾਰਟਾ, ਐੱਸਐੱਚਓ ਹੈਰੀ ਬੋਪਾਰਾਏ, ਏਐੱਸਆਈ ਸਤਨਾਮ ਸਿੰਘ ਰੰਧਾਵਾ, ਸੁਖਦੇਵ ਸਿੰਘ ਮਾਨ, ਮਲਕੀਤ ਸਿੰਘ ਕਾਹਲੋਂ, ਕੌਂਸਲਰ ਦਵਿੰਦਰ ਜਾਂਗੜਾ, ਸੁਖਦੇਵ ਜਾਂਗੜਾ, ਕੌਂਸਲਰ ਮਨਜੀਤ ਲਾਲ ਚੁੰਬਰ, ਸਾਬਕਾ ਕੌਂਸਲਰ ਕਰਨੈਲ ਸਿੰਘ, ਸਵਰਨ ਸਿੰਘ, ਕਮਲ ਜਾਂਗੜਾ, ਸਤਪਾਲ ਭੋਗਲ, ਸਾਬਕਾ ਕੌਂਸਲਰ ਬਲਦੇਵ ਸਿੰਘ ਭਾਗੀ, ਮਨਜੀਤ ਸਿੰਘ ਮੰਗੀ, ਯਸ਼ਪਾਲ ਜਾਂਗੜਾ, ਬਲਵਿੰਦਰ ਸਿੰਘ ਰਾਠੌਰ, ਕੇਵਲ ਸਿੰਘ ਮਾਹਲ, ਅਵਤਾਰ ਸਿੰਘ, ਅਮਰਜੀਤ ਸਿੰਘ ਸੂੰਢ, ਮਾ. ਕਰਨੈਲ ਸਿੰਘ, ਤਰਸੇਮ ਚੁੰਬਰ, ਵਿਕਾਸ ਸਹੋਤਾ, ਅਜੇ ਜਾਂਗੜਾ, ਪੰਡਿਤ ਆਲੋਕ ਪਾਂਡੇ, ਡਾ. ਬੀਕੇ, ਬਿੱਟੂ, ਸ਼ਾਮ ਲਾਲ ਜਾਂਗੜਾ, ਅਵਤਾਰ, ਕਾਲਾ ਸਹੋਤਾ, ਗੁਰਨਾਮ ਸਿੰਘ, ਜਗਦੀਸ਼ ਮਾਨ, ਸੰਜੀਵ, ਬਿੱਲਾ, ਪੀਤਾ ਮਿਸਤਰੀ, ਯੂਥ ਆਗੂ ਮੁਕੇਸ਼ ਚੋਪੜਾ ਬੌਬੀ ਅਤੇ ਬਲਜਿੰਦਰ ਸਿੰਘ ਬੱਲੀ ਸਮੇਤ ਹੋਰ ਪਤਵੰਤੇ ਹਾਜ਼ਰ ਸਨ।