ਮੈਂਬਰਾਂ ਦੀਆਂ ਨਿਯੁਕਤੀਆਂ ਨਾਲ ਭਾਜਪਾ ਨੂੰ ਮਿਲੇਗੀ ਨਵੀਂ ਮਜ਼ਬੂਤੀ : ਲੱਕੀ ਦਿਨੇਸ਼ ਭਾਰਦਵਾਜ, ਡਾ. ਅਸ਼ਵਨੀ ਧੀਰ ਤੇ ਸੰਜੀਵ ਭਾਰਦਵਾਜ ਦੀਆਂ ਨਿਯੁਕਤੀਆਂ ਨਾਲ ਭਾਜਪਾ ਪੰਜਾਬ ਨੂੰ ਮਿਲੇਗੀ ਨਵੀਂ ਮਜ਼ਬੂਤੀ-ਰਾਜਵਿੰਦਰ ਸਿੰਘ ਲੱਕੀ
Publish Date: Wed, 21 Oct 2026 05:10 PM (IST)
Updated Date: Wed, 21 Oct 2026 05:12 PM (IST)
ਪ੍ਰਦੀਪ ਭਨੋਟ, ਪੰਜਾਬੀ ਜਾਗਰਣ, ਨਵਾਂਸ਼ਹਿਰ : ਭਾਰਤੀ ਜਨਤਾ ਪਾਰਟੀ ਪੰਜਾਬ ਵੱਲੋਂ ਐਡਵੋਕੇਟ ਦਿਨੇਸ਼ ਭਾਰਦਵਾਜ, ਡਾ. ਅਸ਼ਵਨੀ ਧੀਰ ਅਤੇ ਸੰਜੀਵ ਭਾਰਦਵਾਜ ਨੂੰ ਪੰਜਾਬ ਦੀ ਸਟੇਟ ਕਾਰਜਕਾਰਨੀ ਦਾ ਮੈਂਬਰ ਨਿਯੁਕਤ ਕੀਤੇ ਜਾਣ ਤੇ ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਵਕੀਲ ਰਾਜਵਿੰਦਰ ਸਿੰਘ ਲੱਕੀ ਨੇ ਤਿੰਨਾਂ ਆਗੂਆਂ ਨੂੰ ਹਾਰਦਿਕ ਵਧਾਈ ਦਿੱਤੀ। ਉਨ੍ਹਾਂ ਨੇ ਇਨ੍ਹਾਂ ਨਿਯੁਕਤੀਆਂ ਲਈ ਭਾਜਪਾ ਪੰਜਾਬ ਦੇ ਪ੍ਰਧਾਨ ਕੇਵਲ ਸਿੰਘ ਢਿੱਲੋਂ, ਭਾਜਪਾ ਪੰਜਾਬ ਦੇ ਪ੍ਰਭਾਰੀ ਸਤੀਸ਼ ਪੂਨੀਆ, ਸਹਿ-ਪ੍ਰਭਾਰੀ ਡਾ. ਅਲਕਾ ਗੁੱਜਰ ਅਤੇ ਸਹਿ-ਪ੍ਰਭਾਰੀ ਵੀਰੇਂਦਰ ਸਚਦੇਵਾ ਦਾ ਵਿਸ਼ੇਸ਼ ਤੌਰ ਤੇ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਪਾਰਟੀ ਦੀ ਸੂਬਾਈ ਲੀਡਰਸ਼ਿਪ ਵੱਲੋਂ ਯੋਗ ਆਗੂਆਂ ਨੂੰ ਸੰਗਠਨ ਵਿਚ ਅਹਿਮ ਜ਼ਿੰਮੇਵਾਰੀਆਂ ਸੌਂਪਣਾ ਭਾਜਪਾ ਦੇ ਸੰਗਠਨ ਨੂੰ ਹੋਰ ਮਜ਼ਬੂਤ ਕਰਨ ਵੱਲ ਇੱਕ ਮਹੱਤਵ ਪੂਰਨ ਕਦਮ ਹੈ। ਉਨ੍ਹਾਂ ਕਿਹਾ ਕਿ ਇਹ ਨਿਯੁਕਤੀਆਂ ਤਿੰਨਾਂ ਆਗੂਆਂ ਦੀ ਮਿਹਨਤ, ਸਮਰਪਣ ਅਤੇ ਪਾਰਟੀ ਪ੍ਰਤੀ ਵਚਨ ਬੱਧਤਾ ਤੇ ਭਰੋਸੇ ਨੂੰ ਦਰਸ਼ਾਉਂਦੀਆਂ ਹਨ। ਉਨ੍ਹਾਂ ਆਸ ਪ੍ਰਗਟਾਈ ਕਿ ਤਿੰਨੇ ਆਗੂ ਆਪਣੀ ਨਵੀਂ ਜ਼ਿੰਮੇਵਾਰੀ ਨੂੰ ਪੂਰੀ ਲਗਨ, ਇਮਾਨਦਾਰੀ ਅਤੇ ਤਨਦੇਹੀ ਨਾਲ ਨਿਭਾਉਂਦੇ ਹੋਏ ਪਾਰਟੀ ਦੀਆਂ ਨੀਤੀਆਂ ਅਤੇ ਵਿਚਾਰਧਾਰਾ ਨੂੰ ਲੋਕਾਂ ਤੱਕ ਪਹੁੰਚਾਉਣ ਵਿਚ ਅਹਿਮ ਭੂਮਿਕਾ ਨਿਭਾਉਣਗੇ। ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਕੇਂਦਰ ਸਰਕਾਰ ਵੱਲੋਂ ਦੇਸ਼ ਦੇ ਵਿਕਾਸ, ਲੋਕ ਭਲਾਈ ਅਤੇ ਗਰੀਬ ਵਰਗ ਦੀ ਉੱਨਤੀ ਲਈ ਕੀਤੇ ਜਾ ਰਹੇ ਯਤਨਾਂ ਨੂੰ ਜਨਤਾ ਤੱਕ ਪਹੁੰਚਾਉਣਾ ਪਾਰਟੀ ਦੇ ਹਰ ਆਗੂ ਅਤੇ ਵਰਕਰ ਦੀ ਅਹਿਮ ਜ਼ਿੰਮੇਵਾਰੀ ਹੈ। ਉਨ੍ਹਾਂ ਕਿਹਾ ਕਿ ਭਾਜਪਾ ਦੀ ਅਸਲ ਤਾਕਤ ਇਸ ਦੇ ਸਮਰਪਿਤ ਆਗੂਆਂ ਅਤੇ ਮਿਹਨਤੀ ਵਰਕਰਾਂ ਵਿਚ ਹੈ। ਅੰਤ ਵਿਚ ਉਨ੍ਹਾਂ ਕਿਹਾ ਕਿ ਇਹ ਆਗੂ ਪਾਰਟੀ ਦੀਆਂ ਉਮੀਦਾਂ ਤੇ ਖਰੇ ਉਤਰਨਗੇ ਅਤੇ ਪੰਜਾਬ ਵਿਚ ਭਾਜਪਾ ਦੇ ਸੰਗਠਨ ਨੂੰ ਮਜ਼ਬੂਤ ਕਰਨ ਲਈ ਆਪਣਾ ਅਹਿਮ ਯੋਗਦਾਨ ਪਾਉਣਗੇ।