
- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼

ਬੀਕਾਮ ਚੌਥੇ ਸਮੈਸਟਰ ਦਾ ਨਤੀਜਾ ਰਿਹਾ ਸ਼ਾਨਦਾਰ

ਨਰਿੰਦਰ ਮਾਹੀ, ਪੰਜਾਬੀ ਜਾਗਰਣ, ਬੰਗਾ : ਸਿੱਖ ਨੈਸ਼ਨਲ ਕਾਲਜ ਬੰਗਾ ਦੇ ਬੀਕਾਮ ਚੌਥੇ ਸਮੈਸਟਰ ਦੇ ਵਿਦਿਆਰਥੀਆਂ ਨੇ ਯੂਨੀਵਰਸਿਟੀ ਪ੍ਰੀਖਿਆਵਾਂ ’ਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਯੂਨੀਵਰਸਿਟੀ ਮੈਰਿਟ ਸੂਚੀ ਵਿਚ ਮਾਣਮੱਤੇ ਸਥਾਨ ਹਾਸਲ ਕਰ ਕੇ ਕਾਲਜ ਅਤੇ ਆਪਣੇ ਮਾਪਿਆਂ ਦਾ ਨਾਮ ਰੋਸ਼ਨ ਕੀਤਾ ਹੈ। ਕਾਲਜ ਦੀ ਹੋਣਹਾਰ ਵਿਦਿਆਰਥਣ ਕੋਮਲ ਰਾਣੀ ਨੇ 8.33 ਸੀਜੀਪੀਏ ਪ੍ਰਾਪਤ ਕਰਕੇ ਯੂਨੀਵਰਸਿਟੀ ਦੀ ਸਮੁੱਚੀ ਮੈਰਿਟ ਸੂਚੀ ਵਿਚ ਦੂਜਾ ਸਥਾਨ ਅਤੇ ਤਮੰਨਾ ਨੇ 7.99 ਸੀਜੀਪੀਏ ਨਾਲ 37ਵਾਂ ਸਥਾਨ ਪ੍ਰਾਪਤ ਕੀਤਾ। ਬੀਕਾਮ ਚੌਥੇ ਸਮੈਸਟਰ ਦੇ ਨਤੀਜੇ ਵਿਚ ਬਰਨਜੋਤ ਕੌਰ, ਅਮਨਦੀਪ ਕੌਰ ਅਤੇ ਸਿਮਰਨਪ੍ਰੀਤ ਕੌਰ ਨੇ 8.45 ਐੱਸਜੀਪੀਏ ਪ੍ਰਾਪਤ ਕਰ ਕੇ ਕਾਲਜ ਅਤੇ ਜ਼ਿਲ੍ਹੇ ਵਿਚ ਪਹਿਲਾ ਸਥਾਨ ਹਾਸਲ ਕੀਤਾ। ਨੈਣਾਂ ਰਾਏ ਨੇ 8.36 ਐੱਸਜੀਪੀਏ ਨਾਲ ਕਾਲਜ ਅਤੇ ਜ਼ਿਲ੍ਹੇ ਵਿਚ ਦੂਜਾ ਸਥਾਨ, ਜਦਕਿ ਅਮਨਪ੍ਰੀਤ ਨੇ 8.27 ਐੱਸਜੀਪੀਏ ਨਾਲ ਤੀਜਾ ਸਥਾਨ ਪ੍ਰਾਪਤ ਕੀਤਾ। ਕਾਲਜ ਪ੍ਰਿੰ. ਡਾ. ਇੰਦੂ ਰੱਤੀ ਨੇ ਮੈਰਿਟ ਹਾਸਲ ਕਰਨ ਵਾਲੀਆਂ ਵਿਦਿਆਰਥਣਾਂ ਨੂੰ ਸਨਮਾਨਿਤ ਕਰਦਿਆਂ ਉਨ੍ਹਾਂ ਨੂੰ ਵਧਾਈ ਦਿੱਤੀ। ਉਨ੍ਹਾਂ ਕਿਹਾ ਕਿ ਇਹ ਸ਼ਾਨਦਾਰ ਪ੍ਰਾਪਤੀ ਵਿਦਿਆਰਥੀਆਂ ਦੀ ਸਖ਼ਤ ਮਿਹਨਤ, ਅਧਿਆਪਕਾਂ ਦੀ ਯੋਗ ਅਗਵਾਈ ਅਤੇ ਮਾਪਿਆਂ ਦੇ ਸਹਿਯੋਗ ਦਾ ਨਤੀਜਾ ਹੈ। ਕਾਮਰਸ ਵਿਭਾਗ ਦੀ ਮੁਖੀ ਡਾ. ਕਮਲਦੀਪ ਕੌਰ ਨੇ ਵੀ ਵਿਦਿਆਰਥੀਆਂ ਨੂੰ ਇਸ ਉਪਲਬਧੀ ਲਈ ਵਧਾਈ ਦਿੱਤੀ। ਇਸ ਮੌਕੇ ਡਾ. ਦਵਿੰਦਰ ਕੌਰ, ਪ੍ਰੋ. ਮਨਰਾਜ ਕੌਰ, ਪ੍ਰੋ. ਅਵਨੀਤ ਕੌਰ, ਪ੍ਰੋ. ਪ੍ਰਿਆ ਲੱਧੜ, ਪ੍ਰੋ. ਦੀਪਿਕਾ, ਪ੍ਰੋ. ਮਨੀਸ਼ਾ, ਪ੍ਰੋ. ਗੁਰਿੰਦਰ ਕੌਰ, ਪ੍ਰੋ. ਹਰਸਿਮਰਨ ਕੌਰ, ਪ੍ਰੋ. ਦਮਨਪ੍ਰੀਤ ਕੌਰ ਅਤੇ ਪ੍ਰੋ. ਗਗਨਪ੍ਰੀਤ ਕੌਰ ਹਾਜ਼ਰ ਸਨ।