- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਸਾਈਂ ਕਾਲਜ ਦਾ ਬੀਐੱਡ ਦੂਜੇ ਸਮੈਸਟਰ ਦਾ ਨਤੀਜਾ ਸ਼ਾਨਦਾਰ ਰਿਹਾ

ਸੁਰਿੰਦਰ ਦੁੱਗਲ, ਪੰਜਾਬੀ ਜਾਗਰਣ, ਜਾਡਲਾ : ਸਾਈਂ ਕਾਲਜ ਆਫ਼ ਐਜੂਕੇਸ਼ਨ ਜਾਡਲਾ ਦਾ ਬੀਐੱਡ ਸੈਸ਼ਨ 2025-27 ਦੇ ਦੂਜੇ ਸਮੈਸਟਰ ਦਾ ਨਤੀਜਾ ਸ਼ਾਨਦਾਰ ਰਿਹਾ। ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਮ੍ਰਿਤਸਰ ਵੱਲੋਂ ਐਲਾਨੇ ਨਤੀਜਿਆਂ ਵਿਚ ਕਾਲਜ ਦੇ ਵਿਦਿਆਰਥੀਆਂ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਕਾਲਜ ਦਾ ਨਾਮ ਰੌਸ਼ਨ ਕੀਤਾ। ਇਸ ਸ਼ਾਨਦਾਰ ਨਤੀਜੇ ਵਿਚ ਜਪਲੀਨ ਛਾਬੜਾ ਪੁੱਤਰੀ ਦਲਜੀਤ ਸਿੰਘ ਨੇ 8.20 ਸੀਜੀਪੀਏ ਪ੍ਰਾਪਤ ਕਰਕੇ ਕਾਲਜ ਵਿਚੋਂ ਪਹਿਲਾ ਤੇ ਯੂਨੀਵਰਸਿਟੀ ਦੀ ਮੈਰਿਟ ਲਿਸਟ ਵਿਚ ਚੌਥਾ ਸਥਾਨ ਹਾਸਲ ਕੀਤਾ। ਮਨਜੀਤ ਕੌਰ ਪੁੱਤਰੀ ਸਤਪਾਲ ਸਿੰਘ ਨੇ 8 ਸੀਜੀਪੀਏ ਪ੍ਰਾਪਤ ਕਰਕੇ ਕਾਲਜ ਵਿਚੋਂ ਦੂਜਾ ਤੇ ਯੂਨੀਵਰਸਿਟੀ ਦੀ ਮੈਰਿਟ ਲਿਸਟ ਵਿਚ 25ਵਾਂ ਸਥਾਨ ਪ੍ਰਾਪਤ ਕੀਤਾ। ਇਸ ਤੋਂ ਇਲਾਵਾ ਹਰਪ੍ਰੀਤ ਸ਼ੀਮਰ ਪੁੱਤਰੀ ਹਰਮੇਸ਼ ਲਾਲ ਨੇ 8 ਸੀਜੀਪੀਏ ਪ੍ਰਾਪਤ ਕਰਕੇ ਕਾਲਜ ਵਿਚੋਂ ਦੂਜਾ ਸਥਾਨ ਹਾਸਲ ਕੀਤਾ। ਬਲਜੋਤ ਕੌਰ ਪੁੱਤਰੀ ਦਵਿੰਦਰ ਸਿੰਘ ਨੇ 7.90 ਸੀਜੀਪੀਏ ਪ੍ਰਾਪਤ ਕਰਕੇ ਕਾਲਜ ਵਿਚੋਂ ਤੀਜਾ ਸਥਾਨ ਹਾਸਲ ਕੀਤਾ। ਵਿਦਿਆਰਥਣਾਂ ਦੀ ਇਸ ਸ਼ਾਨਦਾਰ ਪ੍ਰਾਪਤੀ