- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਸਿਵਲ ਸਰਜਨ ਨੇ ਆਮ ਆਦਮੀ ਕਲੀਨਿਕ ਭੌਰਾ ਦੇ ਸਟਾਫ਼ ਨੂੰ ਇੰਪੈਨਲਮੈਂਟ ਪੱਤਰ ਸੌਂਪੇ

ਪ੍ਰਦੀਪ ਭਨੋਟ, ਪੰਜਾਬੀ ਜਾਗਰਣ, ਨਵਾਂਸ਼ਹਿਰ : ਆਮ ਲੋਕਾਂ ਨੂੰ ਉਨ੍ਹਾਂ ਦੇ ਘਰਾਂ ਦੇ ਨੇੜੇ ਬਿਹਤਰ ਸਿਹਤ ਸੇਵਾਵਾਂ ਮੁਹੱਈਆ ਕਰਵਾਉਣ ਦੇ ਉਦੇਸ਼ ਨਾਲ ਸਿਵਲ ਸਰਜਨ ਡਾ. ਅਮਨ ਸੂਦ ਵੱਲੋਂ ਸਿਵਲ ਸਰਜਨ ਦਫ਼ਤਰ ਵਿਖੇ ਸਿਹਤ ਬਲਾਕ ਸੁੱਜੋਂ ਅਧੀਨ ਆਉਂਦੇ ਆਮ ਆਦਮੀ ਕਲੀਨਿਕ ਭੌਰਾ ਦੇ ਮੈਡੀਕਲ ਅਫ਼ਸਰ ਡਾ. ਹਰਮਨਪ੍ਰੀਤ ਕੌਰ, ਫਾਰਮੇਸੀ ਅਫ਼ਸਰ ਰੇਨੂੰ ਅਤੇ ਕਲੀਨਿਕ ਅਸਿਸਟੈਂਟ ਨਵਪ੍ਰੀਤ ਕੌਰ ਨੂੰ ਇੰਪੈਨਲਮੈਂਟ ਪੱਤਰ ਸੌਂਪੇ ਗਏ। ਸਿਵਲ ਸਰਜਨ ਡਾ. ਅਮਨ ਸੂਦ ਨੇ ਕਿਹਾ ਕਿ ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਸਿਹਤ ਸੇਵਾਵਾਂ ਨੂੰ ਹੋਰ ਸੁਚਾਰੂ, ਪਹੁੰਚਯੋਗ ਅਤੇ ਮਰੀਜ਼-ਪੱਖੀ ਬਣਾਉਣ ਲਈ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ। ਆਮ ਆਦਮੀ ਕਲੀਨਿਕ ਇਸ ਦਿਸ਼ਾ ਵਿਚ ਅਹਿਮ ਭੂਮਿਕਾ ਨਿਭਾ ਰਹੇ ਹਨ, ਜਿੱਥੇ ਲੋਕਾਂ ਨੂੰ ਮੁੱਢਲੀਆਂ ਸਿਹਤ ਸੇਵਾਵਾਂ ਉਨ੍ਹਾਂ ਦੇ ਨੇੜੇ ਹੀ ਉਪਲੱਬਧ ਕਰਵਾਉਣ ਦਾ ਉਦੇਸ਼ ਹੈ।