ਡਿਪਟੀ ਕਮਿਸ਼ਨਰ ਨੇ ਡੀਸੀ ਦਫ਼ਤਰ ’ਚ ਲਹਿਰਾਇਆ ਕੌਮੀ ਝੰਡਾ ਡਿਪਟੀ ਕਮਿਸ਼ਨਰ ਨੇ ਸਥਾਨਕ ਦਫ਼ਤਰ ਵਿਖੇ ਲਹਿਰਾਇਆ ਕੌਮੀ ਝੰਡਾ
Publish Date: Sun, 16 Aug 2026 05:31 PM (IST)
Updated Date: Sun, 16 Aug 2026 05:32 PM (IST)
- ਵਿਦਿਆਰਥੀਆਂ ਨੇ ਪੇਸ਼ ਕੀਤਾ ਰਾਸ਼ਟਰ ਗਾਣ, ਐੱਸਐੱਸਪੀ ਗੁਪਤਾ ਵਿਸ਼ੇਸ਼ ਤੌਰ ’ਤੇ ਰਹੇ ਹਾਜ਼ਰ ਪ੍ਰਦੀਪ ਭਨੋਟ, ਪੰਜਾਬੀ ਜਾਗਰਣ ਨਵਾਂਸ਼ਹਿਰ : ਆਜ਼ਾਦੀ ਦਿਵਸ ਦੇ ਮੌਕੇ ਹਿੱਸੇ ਵਜੋਂ ਡਿਪਟੀ ਕਮਿਸ਼ਨਰ ਗੁਲਪ੍ਰੀਤ ਸਿੰਘ ਔਲਖ ਨੇ ਦਫਤਰ ਡਿਪਟੀ ਕਮਿਸ਼ਨਰ ਵਿਖੇ ਕੌਮੀ ਝੰਡਾ ਲਹਿਰਾਇਆ। ਇਸ ਮੌਕੇ ਉਨ੍ਹਾਂ ਦੇ ਨਾਲ ਐੱਸਐੱਸਪੀ ਤੁਸ਼ਾਰ ਗੁਪਤਾ ਵਿਸ਼ੇਸ਼ ਤੌਰ ’ਤੇ ਹਾਜ਼ਰ ਰਹੇ। ਇਸ ਤੋਂ ਇਲਾਵਾ ਵਧੀਕ ਡਿਪਟੀ ਕਮਿਸ਼ਨਰ (ਜ) ਸੰਜੀਵ ਸ਼ਰਮਾ, ਸਹਾਇਕ ਕਮਿਸ਼ਨਰ ਜਨਰਲ ਰਮਨਜੀਤ ਅਤੇ ਪ੍ਰਸ਼ਾਸਨਿਕ ਅਧਿਕਾਰੀ ਅਤੇ ਕਰਮਚਾਰੀ ਹਾਜ਼ਰ ਸਨ। ਇਸ ਮੌਕੇ ਸ਼ਿਵਾਲਿਕ ਪਬਲਿਕ ਸਕੂਲ ਨਵਾਂਸ਼ਹਿਰ ਦੇ ਵਿਦਿਆਰਥੀਆਂ ਅਤੇ ਹਾਜ਼ਰ ਅਧਿਕਾਰੀਆਂ ਤੇ ਕਰਮਚਾਰੀਆਂ ਨੇ ਕੌਮੀ ਝੰਡੇ ਦੇ ਸਨਮਾਨ ਵਿਚ ਰਾਸ਼ਟਰੀ ਗਾਣ ਗਾਇਆ ਅਤੇ ਜ਼ਿਲ੍ਹਾ ਪੁਲਿਸ ਦੀ ਟੁਕੜੀ ਵੱਲੋਂ ਸਲਾਮੀ ਦਿੱਤੀ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਤਿਰੰਗਾ ਸਾਡੇ ਮਾਣ, ਸਨਮਾਨ ਅਤੇ ਏਕਤਾ ਦਾ ਪ੍ਰਤੀਕ ਹੈ। ਉਨ੍ਹਾਂ ਕਿਹਾ ਕਿ ਆਜ਼ਾਦੀ ਘੁਲਾਟੀਆਂ ਦੀਆਂ ਕੁਰਬਾਨੀਆਂ ਨੂੰ ਯਾਦ ਕਰਦੇ ਹੋਏ ਸਾਨੂੰ ਦੇਸ਼ ਦੀ ਤਰੱਕੀ ਅਤੇ ਸੇਵਾ ਲਈ ਆਪਣਾ ਯੋਗਦਾਨ ਪਾਉਣ ਦਾ ਪ੍ਰਣ ਲੈਣਾ ਚਾਹੀਦਾ ਹੈ। ਉਨ੍ਹਾਂ ਸਮੂਹ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਅਪੀਲ ਕੀਤੀ ਕਿ ਉਹ ਲੋਕਾਂ ਦੀ ਸੇਵਾ ਪੂਰੇ ਸਮਰਪਣ ਅਤੇ ਇਮਾਨਦਾਰੀ ਨਾਲ ਕਰਨ ਤਾਂ ਜੋ ਜ਼ਿਲ੍ਹੇ ਨੂੰ ਵਿਕਾਸ ਦੀਆਂ ਨਵੀਆਂ ਉਚਾਈਆਂ ‘ਤੇ ਲਿਜਾਇਆ ਜਾ ਸਕੇ। ਇਸ ਦੌਰਾਨ ਦਫ਼ਤਰ ਵਿੱਚ ਮਾਹੌਲ ਦੇਸ਼ ਭਗਤੀ ਦੇ ਨਾਅਰਿਆਂ ਨਾਲ ਗੂੰਜ ਉੱਠਿਆ।