ਜੈਨ ਮਾਡਲ ਸਕੂਲ ਵਿਖੇ ਧੂਮਧਾਮ ਨਾਲ ਮਨਾਇਆ ਦੁਸਹਿਰਾ ਜੈਨ ਮਾਡਲ ਸਕੂਲ ਵਿਖੇ ਦੁਸਹਿਰੇ ਦਾ ਤਿਉਹਾਰ ਧੂਮਧਾਮ ਨਾਲ ਮਨਾਇਆ
Publish Date: Fri, 23 Oct 2026 06:04 PM (IST)
Updated Date: Fri, 23 Oct 2026 06:07 PM (IST)
ਨਰਿੰਦਰ ਮਾਹੀ, ਪੰਜਾਬੀ ਜਾਗਰਣ ਬੰਗਾ: ਸਵਾਮੀ ਰੂਪ ਚੰਦ ਜੈਨ ਮਾਡਲ ਸੀਨੀਅਰ ਸੈਕੰਡਰੀ ਸਕੂਲ ਬੰਗਾ ਵਿਖੇ ਦੁਸਹਿਰੇ ਦਾ ਪਵਿੱਤਰ ਤਿਉਹਾਰ ਬੜੀ ਸ਼ਰਧਾ, ਉਤਸ਼ਾਹ ਅਤੇ ਧੂਮਧਾਮ ਨਾਲ ਮਨਾਇਆ। ਸਕੂਲ ਦੀ ਮੈਨੇਜਿੰਗ ਕਮੇਟੀ ਦੇ ਯਤਨਾਂ ਸਦਕਾ ਸਕੂਲ ਦੇ ਆਡੀਟੋਰੀਅਮ ਵਿਚ ਵਿਸ਼ੇਸ਼ ਸਮਾਗਮ ਕਰਵਾਇਆ। ਜਿਸ ਦੌਰਾਨ ਵਿਦਿਆਰਥੀਆਂ ਨੇ ਰਾਮ ਲੀਲਾ ਦੇ ਵੱਖ-ਵੱਖ ਦ੍ਰਿਸ਼ ਬਹੁਤ ਹੀ ਮਨਮੋਹਕ ਅਤੇ ਪ੍ਰਭਾਵਸ਼ਾਲੀ ਢੰਗ ਨਾਲ ਪੇਸ਼ ਕੀਤੇ। ਬੱਚਿਆਂ ਦੀ ਸ਼ਾਨਦਾਰ ਅਦਾਕਾਰੀ ਅਤੇ ਪੇਸ਼ਕਾਰੀ ਨੇ ਦਰਸ਼ਕਾਂ ਦਾ ਮਨ ਮੋਹ ਲਿਆ। ਸਕੂਲ ਦੀ ਪ੍ਰਿੰ. ਮੰਜੂ ਮੋਹਨ ਬਾਲਾ ਨੇ ਦੱਸਿਆ ਕਿ ਦਸਹਿਰੇ ਦਾ ਤਿਉਹਾਰ ਬੱਚਿਆਂ ਨੂੰ ਭਾਰਤੀ ਸੱਭਿਆਚਾਰ, ਧਾਰਮਿਕ ਪਰੰਪਰਾਵਾਂ ਅਤੇ ਨੈਤਿਕ ਕਦਰਾਂ-ਕੀਮਤਾਂ ਨਾਲ ਜੋੜਨ ਦਾ ਇੱਕ ਮਹੱਤਵ ਪੂਰਨ ਮੌਕਾ ਹੈ। ਉਨ੍ਹਾਂ ਕਿਹਾ ਕਿ ਅਜੋਕੇ ਸਮੇਂ ਵਿੱਚ ਬੱਚਿਆਂ ਨੂੰ ਭਗਵਾਨ ਸ਼੍ਰੀ ਰਾਮ ਜੀ ਦੇ ਜੀਵਨ, ਉਨ੍ਹਾਂ ਦੇ ਆਦਰਸ਼ਾਂ ਅਤੇ ਸੱਚਾਈ ਦੇ ਮਾਰਗ ਉੱਤੇ ਚੱਲਣ ਦੀ ਸਿੱਖਿਆ ਦੇਣਾ ਬਹੁਤ ਜ਼ਰੂਰੀ ਹੈ। ਉਨ੍ਹਾਂ ਦੱਸਿਆ ਕਿ ਅੰਤ ਵਿਚ ਹਮੇਸ਼ਾ ਨੇਕੀ ਦੀ ਬਦੀ ਉੱਤੇ ਜਿੱਤ ਹੁੰਦੀ ਹੈ। ਇਸ ਸਮੇਂ ਗੁਰਨੀ ਮਹਾਰਾਜ ਅਤੇ ਮਹਾਸਾਧਵੀ ਮੀਨਾ ਮਹਾਰਾਜ ਤੋਂ ਅਸ਼ੀਰਵਾਦ ਪ੍ਰਾਪਤ ਹੋਇਆ। ਉਨ੍ਹਾਂ ਬੱਚਿਆਂ ਨੂੰ ਧਾਰਮਿਕ ਅਤੇ ਨੈਤਿਕ ਸਿੱਖਿਆ ਦਿੰਦਿਆਂ ਚੰਗੇ ਸੰਸਕਾਰ ਅਪਣਾਉਣ, ਸੱਚਾਈ ਦੇ ਰਾਹ ਉੱਤੇ ਚੱਲਣ ਅਤੇ ਆਪਣੇ ਜੀਵਨ ਵਿਚ ਨੇਕੀ ਨੂੰ ਪਹਿਲ ਦੇਣ ਲਈ ਪ੍ਰੇਰਿਤ ਕੀਤਾ। ਸਮਾਗਮ ਵਿਚ ਮੁੱਖ ਮਹਿਮਾਨ ਵਜੋਂ ਸਿੱਖ ਨੈਸ਼ਨਲ ਕਾਲਜ ਬੰਗਾ ਦੀ ਪ੍ਰਿੰ. ਡਾ. ਇੰਦੂ ਰੱਤੀ ਅਤੇ ਆਰਕੀਟੈਕਟ ਧੀਰਜ ਸ਼ਰਮਾ ਨੇ ਸ਼ਿਰਕਤ ਕੀਤੀ। ਨਗਰ ਕੌਂਸਲ ਬੰਗਾ ਦੀ ਪ੍ਰਧਾਨ ਮੋਨਿਕਾ ਵਾਲੀਆ ਵੀ ਵਿਸ਼ੇਸ਼ ਤੌਰ ‘ਤੇ ਮੌਜੂਦ ਰਹੇ। ਸਮਾਗਮ ਦਾ ਮੰਚ ਸੰਚਾਲਨ ਸਕੂਲ ਦੀ ਵਾਈਸ ਪ੍ਰਿੰ. ਕਾਜਲ ਵੱਲੋਂ ਬਹੁਤ ਹੀ ਸੁਚੱਜੇ ਅਤੇ ਪ੍ਰਭਾਵਸ਼ਾਲੀ ਢੰਗ ਨਾਲ ਕੀਤਾ ਗਿਆ।।ਆਰਐੱਨਜੇ ਸੁਪਰ ਸਟੋਰ ਵੱਲੋਂ ਵਿਦਿਆਰਥੀਆਂ ਦੀ ਹੌਸਲਾ ਅਫ਼ਜ਼ਾਈ ਲਈ ਤੋਹਫ਼ੇ ਭੇਂਟ ਕੀਤੇ ਗਏ। ਸਮਾਗਮ ਚ ਅੰਜੂ ਜੈਨ, ਮਹਿਲਾ ਮੰਡਲ ਦੀ ਪ੍ਰਧਾਨ ਚੰਦਰਬਾਲਾ ਜੈਨ, ਸਕੂਲ ਦੇ ਪ੍ਰਧਾਨ ਕਮਲ ਜੈਨ, ਮੈਨੇਜਰ ਸੰਜੀਵ ਜੈਨ, ਮੀਤ ਪ੍ਰਧਾਨ ਅਰਪਨ ਜੈਨ, ਐੱਸਐੱਸ ਜੈਨ ਸਭਾ ਦੇ ਪ੍ਰਧਾਨ ਸੰਜੀਵ ਜੈਨ, ਸਕੱਤਰ ਰੋਹਿਤ ਜੈਨ, ਰਾਜੀਵ ਜੈਨ, ਨਿਸ਼ੀ ਜੈਨ, ਮੀਨੂ ਜੈਨ, ਸੀਨੀਅਰ ਐਡਵੋਕੇਟ ਜੇਡੀ ਜੈਨ ਅਤੇ ਸ਼ਹਿਰ ਦੀਆਂ ਹੋਰ ਪ੍ਰਮੁੱਖ ਸ਼ਖ਼ਸੀਅਤਾਂ ਨੇ ਸ਼ਿਰਕਤ ਕੀਤੀ।