
- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼

ਰਾਜਾ ਸਾਹਿਬ ਸਕੂਲ ਵਿਖੇ ਰੱਖੜੀ ਦਾ ਤਿਉਹਾਰ ਖੁਸ਼ੀ ਤੇ ਚਾਵਾਂ ਨਾਲ ਮਨਾਇਆ

ਤਾਰੀ ਲੋਧੀਪੁਰੀਆ, ਪੰਜਾਬੀ ਜਾਗਰਣ, ਔੜ : ਰਾਜਾ ਸਾਹਿਬ ਪਬਲਿਕ ਸਕੂਲ ਝਿੰਗੜਾਂ ਵਿਖੇ ਰੱਖੜੀ ਦਾ ਤਿਉਹਾਰ ਬੜੀ ਖੁਸ਼ੀ ਅਤੇ ਚਾਵਾਂ ਨਾਲ ਮਨਾਇਆ। ਜਿਸ ਦਾ ਆਰੰਭ ਕਰਦੇ ਹੋਏ ਪ੍ਰਿੰ. ਤਰਜੀਵਨ ਸਿੰਘ ਗਰਚਾ ਨੇ ਦੱਸਿਆ ਕਿ ਰੱਖੜੀ ਭੈਣ ਭਰਾ ਦੇ ਪਿਆਰ ਅਤੇ ਵਿਸ਼ਵਾਸ ਦਾ ਪ੍ਰਤੀਕ ਤਿਉਹਾਰ ਹੈ। ਇਹ ਤਿਉਹਾਰ ਭੈਣ ਤੇ ਭਰਾ ਦੇ ਪਵਿੱਤਰ ਰਿਸ਼ਤੇ ਨੂੰ ਹੋਰ ਮਜ਼ਬੂਤ ਬਣਾਉਂਦਾ ਹੈ। ਅਧਿਆਪਕਾ ਹਰਦੀਪ ਕੌਰ ਨੇ ਦੱਸਿਆ ਕਿ ਇਸ ਦਿਨ ਭੈਣ ਆਪਣੇ ਭਰਾ ਦੇ ਗੁੱਟ ਉੱਤੇ ਰੱਖੜੀ ਬੰਨ੍ਹਦੀ ਹੈ ਅਤੇ ਉਸ ਦੀ ਲੰਬੀ ਉਮਰ ਚੰਗੀ ਸਿਹਤ ਅਤੇ ਖੁਸ਼ਹਾਲ ਜੀਵਨ ਦੀ ਕਾਮਨਾ ਕਰਦੀ ਹੈ ਅਤੇ ਭਰਾ ਆਪਣੀ ਭੈਣ ਦੀ ਸੁਰੱਖਿਆ ਸਤਿਕਾਰ ਅਤੇ ਸਾਥ ਦੇਣ ਦਾ ਵਾਅਦਾ ਕਰਦਾ ਹੈ। ਵਿਦਿਆਰਥੀ ਅਸ਼ਵਿੰਦਰ ਸਿੰਘ ਅਤੇ ਪ੍ਰਭਜੀਤ ਦੁਆਰਾ ਭਾਸ਼ਣ ਦਿੱਤਾ। ਸਕੂਲ ’ਚ ਰੱਖੜੀ ਦਾ ਤਿਉਹਾਰ ਸਾਰੀਆਂ ਕਲਾਸਾਂ ਵਿਚ ਰੱਖੜੀ ਬੰਨ੍ਹ ਕੇ ਮਨਾਇਆ। ਮੈਨੇਜਰ ਕਮਲਜੀਤ ਸਿੰਘ ਗਰਚਾ ਨੇ ਦੱਸਿਆ ਕਿ ਰੱਖੜੀ ਸਿਰਫ ਇੱਕ ਧਾਗਾ ਨਹੀਂ ਸਗੋਂ ਪਿਆਰ ਵਿਸ਼ਵਾਸ ਅਤੇ ਜ਼ਿੰਮੇਵਾਰੀ ਦਾ ਪ੍ਰਤੀਕ ਹੈ। ਉਨ੍ਹਾਂ ਕਿਹਾ ਕਿ ਤਿਉਹਾਰ ਸਾਨੂੰ ਇੱਕ ਦੂਜੇ ਦੀ ਮਦਦ ਕਰਨ ਆਪਣੇ ਰਿਸ਼ਤਿਆਂ ਦਾ ਸਤਿਕਾਰ ਕਰਨ ਅਤੇ ਪਰਿਵਾਰ ਵਿਚ ਪਿਆਰ ਤੇ ਏਕਤਾ ਬਣਾਈ ਰੱਖਣ ਦੀ ਸਿੱਖਿਆ ਦਿੰਦਾ ਹੈ। ਅਧਿਆਪਕਾ ਨਰਿੰਦਰ ਕੌਰ ਨੇ ਦੱਸਿਆ ਕਿ ਅਸੀਂ ਇਸ ਰੱਖੜੀ ਦੇ ਤਿਉਹਾਰ ਨੂੰ ਪਿਆਰ ਖੁਸ਼ੀ ਅਤੇ ਆਪਸੀ ਸਤਿਕਾਰ ਨਾਲ ਮਨਾਈਏ ਅਤੇ ਇਹ ਸੰਕਲਪ ਕਰੀਏ ਕਿ ਅਸੀਂ ਹਰ ਰਿਸ਼ਤੇ ਦੀ ਕਦਰ ਕਰਾਂਗੇ। ਇਸ ਮੌਕੇ ਨਰਿੰਦਰ ਪਾਲ ਸਿੰਘ, ਗੁਰਪ੍ਰੀਤ ਸਿੰਘ, ਅਜੇ ਸ਼ਰਮਾ, ਜਸਕਰਨ ਸਿੰਘ, ਜਸਵਿੰਦਰ ਕੌਰ, ਅਮਰਜੀਤ ਕੌਰ, ਸੀਮਾ ਰਾਣੀ, ਪ੍ਰਭ ਨੂਰ ਕੌਰ, ਕਮਲਜੀਤ ਕੌਰ, ਹਰਪ੍ਰੀਤ ਕੌਰ, ਪ੍ਰਵੀਨ ਕੌਰ, ਸੁਖਵਿੰਦਰ ਕੌਰ ਅਤੇ ਹੋਰ ਸਟਾਫ਼ ਅਤੇ ਵਿਦਿਆਰਥੀ ਮੌਜੂਦ ਸਨ।