ਫੂਡ ਸੇਫਟੀ ਵਿਭਾਗ ਨੇ ਪਨੀਰ ਦੇ 4 ਤੇ ਖੋਏ ਦੇ 6 ਸੈਂਪਲ ਭਰੇ ਫੂਡ ਸੇਫਟੀ ਵਿਭਾਗ ਨੇ ਪਨੀਰ ਦੇ 4 ਅਤੇ ਖੋਏ ਦੇ 6 ਸੈਂਪਲ ਭਰੇ
Publish Date: Mon, 14 Sep 2026 06:16 PM (IST)
Updated Date: Tue, 15 Sep 2026 04:05 AM (IST)
ਪ੍ਰਦੀਪ ਭਨੋਟ, ਪੰਜਾਬੀ ਜਾਗਰਣ, ਨਵਾਂਸ਼ਹਿਰ : ਮਾਣਯੋਗ ਕਮਿਸ਼ਨਰ ਫੂਡ ਕਨਵਰਪ੍ਰੀਤ ਕੌਰ ਬਰਾੜ ਦੇ ਦਿਸ਼ਾ ਨਿਰਦੇਸ਼ਾ ਤਹਿਤ ਡੀਸੀ ਗੁਲਪ੍ਰੀਤ ਸਿੰਘ ਔਲਖ ਅਤੇ ਸਿਵਲ ਸਰਜਨ ਡਾ. ਗੁਰਿੰਦਰਜੀਤ ਸਿੰਘ ਦੀਆਂ ਹਦਾਇਦਾਂ ਤੇ ਜ਼ਿਲ੍ਹਾ ਸਿਹਤ ਵਿਭਾਗ ਐੱਸਬੀਐੱਸ ਨਗਰ ਦੀ ਫੂਡ ਸੇਫਟੀ ਟੀਮ ਵੱਲੋਂ ਅਸਿਸਟੈਂਟ ਕਮਿਸ਼ਨਰ ਫੂਡ ਡਾ. ਹਰਪ੍ਰੀਤ ਕੌਰ ਦੀ ਅਗਵਾਈ ਹੇਠ ਬਲਾਚੌਰ ਅਤੇ ਰਾਹੋਂ ਖੇਤਰ ਵਿਚ ਵੱਖ ਵੱਖ ਥਾਵਾਂ ਤੇ ਦੁਕਾਨਾਂ ਦੀ ਚੈਕਿੰਗ ਕੀਤੀ। ਇਸ ਮੌਕੇ ਪਨੀਰ ਦੇ 4 ਅਤੇ ਖੋਏ ਦੇ 6 ਸੈਂਪਲ ਭਰੇ। ਸਹਾਇਕ ਕਮਿਸ਼ਨਰ ਫੂਡ ਡਾ. ਹਰਪ੍ਰੀਤ ਕੌਰ ਨੇ ਦੱਸਿਆ ਕਿ ਪੰਜਾਬ ਸਰਕਾਰ ਦੀਆਂ ਹਿਦਾਇਤਾਂ ਅਨੁਸਾਰ ਉਨ੍ਹਾਂ ਨੇ ਫੂਡ ਸੇਫਟੀ ਅਫਸਰ ਦਿਨੇਸ਼ ਜੋਤ ਸਿੰਘ ਵਾਲੀਆ ਅਤੇ ਇੰਸਪੈਕਟਰ ਵਿਕਰਮ ਸਿੰਘ ਤੇ ਅਧਾਰਤ ਟੀਮ ਨਾਲ ਬਲਾਚੌਰ ਅਤੇ ਰਾਹੋਂ ਦੀਆਂ ਵੱਖ-ਵੱਖ ਦੁਕਾਨਾਂ ਦੀ ਚੈਕਿੰਗ ਕੀਤੀ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੇ ਰਫਾਈਨਡ ਆਇਲ ਆਦਿ ਫ਼ੌਰਨ ਫੈਟ ਤੋਂ ਪਨੀਰ ਬਣਾਉਣ ਤੇ ਪਾਬੰਦੀ ਲਗਾਈ ਹੈ। ਜਿਸ ਸਬੰਧੀ ਨੋਟੀਫਿਕੇਸ਼ਨ ਵੀ ਜਾਰੀ ਕਰ ਦਿੱਤਾ ਗਿਆ ਹੈ। ਅਜਿਹੇ ਪਨੀਰ ਦੀ ਵਿਕਰੀ ਕਰਨ ਵਾਲੇ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ। ਸਮੂਹ ਡੇਅਰੀ ਮਾਲਿਕਾਂ ਨੂੰ ਕਿਹਾ ਕਿ ਜੇਕਰ ਕੋਈ ਇਹੋ ਅਜਿਹਾ ਪਨੀਰ ਸਪਲਾਈ ਕਰਦਾ ਫੜਿਆ ਗਾਇਆ ਤਾਂ ਫੂਡ ਸੇਫਟੀ ਐਕਟ ਅਧੀਨ ਸਖ਼ਤ ਕਰਵਾਈ ਕੀਤੀ ਜਾਵੇਗੀ। ਡਾ. ਹਰਪ੍ਰੀਤ ਕੌਰ ਨੇ ਸਮੂਹ ਦੁਕਾਨਦਾਰਾਂ ਨੂੰ ਐਫਐੱਸਐੱਸਏਆਈ ਦੇ ਨਿਯਮਾਂ ਦੀ ਪਾਲਣਾ ਕਰਨ ਲਈ ਪ੍ਰੇਰਿਤ ਕੀਤਾ। ਉਨ੍ਹਾਂ ਦੁਕਾਨਦਾਰਾਂ ਨੂੰ ਪੂਰਨ ਸਫ਼ਾਈ ਵਿਵਸਥਾ ਰੱਖਣ ਲਈ ਪ੍ਰੇਰਿਤ ਕੀਤਾ। ਉਨ੍ਹਾਂ ਕਿਹਾ ਕਿ ਜੇਕਰ ਨਿਯਮਾਂ ਦੀ ਉਲੰਘਣਾ ਕੀਤੀ ਗਈ ਤਾਂ ਉਸ ਖਿਲਾਫ ਐਕਟ ਤਹਿਤ ਬਣਦੀ ਕਾਰਵਾਈ ਕੀਤੀ ਜਾਵੇਗੀ। ਸਮੂਹ ਦੁਕਾਨਦਾਰਾਂ ਨੂੰ ਫੂਡ ਸੇਫਟੀ ਦੇ ਨਿਯਮਾਂ ਅਨੁਸਾਰ ਰਜਿਸਟ੍ਰੇਸ਼ਨ ਕਰਵਾਉਣ ਜਾ ਲਾਇਸੈਂਸ ਲੈਣ ਲਈ ਕਿਹਾ। ਫੂਡ ਸੇਫਟੀ ਐਕਟ ਅਧੀਨ ਦੁਕਾਨਾਂ ਦੀ ਆਨਲਾਈਨ ਇੰਸਪੈਕਸ਼ਨ ਵੀ ਕੀਤੀ ਗਈ।