ਸਰਕਾਰ ਨੇ ਸਾਰੇ ਵਾਅਦੇ ਪੂਰੇ ਕਰਕੇ ਰਿਕਾਰਡ ਕਾਇਮ ਕੀਤਾ : ਪਾਠਕ
ਸਰਕਾਰ ਨੇ ਚਾਰ ਸਾਲਾਂ 'ਚ ਸਾਰੇ ਵਾਅਦੇ ਪੂਰੇ ਕਰਕੇ ਰਿਕਾਰਡ ਕਾਇਮ ਕੀਤਾ-ਪਾਠਕ
Publish Date: Thu, 02 Apr 2026 04:26 PM (IST)
Updated Date: Fri, 03 Apr 2026 04:05 AM (IST)
ਸਟਾਫ ਰਿਪੋਰਟਰ, ਪੰਜਾਬੀ ਜਾਗਰਣ, ਨਵਾਂਸ਼ਹਿਰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਚਾਰ ਸਾਲਾਂ ਚ ਹੀ ਆਪਣੇ ਸਾਰੇ ਵਾਅਦੇ ਪੂਰੇ ਕਰ ਦਿੱਤੇ ਹਨ। ਜਦਕਿ ਪਿਛਲੀਆਂ ਸਰਕਾਰਾਂ ਵਿਚ ਪੰਜ ਸਾਲ ਵਿਚ ਵੀ ਕਦੇ ਵਾਇਦੇ ਪੂਰੇ ਨਹੀਂ ਹੋਏ। ਇਹ ਵਿਚਾਰ ਆਮ ਆਦਮੀ ਪਾਰਟੀ ਦੇ ਹਲਕਾ ਇੰਚਾਰਜ ਲਲਿਤ ਮੋਹਨ ਪਾਠਕ ਨੇ ਹਲਕੇ ਦੇ ਵੱਖ-ਵੱਖ ਪਿੰਡਾਂ ਵਿਚ ਹੋਈਆਂ ਮੀਟਿੰਗ ਨੂੰ ਸੰਬੋਧਨ ਦੌਰਾਨ ਕਹੀ। ਉਨ੍ਹਾਂ ਕਿਹਾ ਕਿ 2027 ਦੀਆਂ ਵਿਧਾਨ ਸਭਾ ਚੋਣਾਂ ਵਿਚ ਵੀ ਆਮ ਆਦਮੀ ਪਾਰਟੀ ਮੁੜ ਜਿੱਤੇਗੀ ਤੇ ਪੰਜਾਬ ਵਿਚ ਸਰਕਾਰ ਬਣਾਏਗੀ, ਕਿਉਂਕਿ ਆਪ ਸਰਕਾਰ ਨੇ ਆਪਣੇ ਵਾਅਦੇ ਪੂਰੇ ਕਰਨ ਵਿਚ ਕੋਈ ਕਸਰ ਨਹੀਂ ਛੱਡੀ ਹੈ। ਪੰਜਾਬ ਦੇ ਲੋਕਾਂ ਨੇ ਆਮ ਆਦਮੀ ਪਾਰਟੀ ਨੂੰ ਦੁਬਾਰਾ ਸੱਤਾ ’ਚ ਲਿਆਉਣ ਦਾ ਮਨ ਬਣਾ ਲਿਆ ਹੈ। ਪਿੰਡਾਂ ਦੇ ਵਿਕਾਸ ਲਈ ਫੰਡ ਲਗਾਤਾਰ ਜਾਰੀ ਕੀਤੇ ਜਾ ਰਹੇ ਹਨ। ਇਸ ਮੌਕੇ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਸਤਨਾਮ ਜਲਾਲਪੁਰ, ਯੂਥ ਵਿੰਗ ਦੇ ਸਾਬਕਾ ਜ਼ਿਲ੍ਹਾ ਪ੍ਰਧਾਨ ਸਰਪੰਚ ਵਿਨੀਤ ਜਾਡਲਾ, ਸਰਪੰਚ ਭੁਪਿੰਦਰ ਉੜਾਪੜ, ਅਜਮੇਰ ਸਿੰਘ, ਹਰਮੇਲ ਸਿੰਘ ਉੜਾਪੜ, ਜਤਿੰਦਰ ਸਿੰਘ, ਦਵਿੰਦਰ ਭਾਰਟਾ, ਮਨਜੀਤ ਦੁਧਾਲਾ, ਡਾਇਰੈਕਟਰ ਸੁਖਪ੍ਰੀਤ ਸਿੰਘ ਦੁਧਾਲਾ, ਜਸਵਿੰਦਰ ਸਿੰਘ ਸਰਪੰਚ ਸਤਪਾਲ ਸਿੰਘ ਆਦਿ ਵੀ ਹਾਜ਼ਰ ਸਨ।