ਪੰਜਾਬ ਸਰਕਾਰ ਵੱਲੋਂ ਸਜਾਇਆ ਵਿਸ਼ਾਲ ਨਗਰ ਕੀਰਤਨ ਭਲਕੇ ਪਹੁੰਚੇਗਾ ਬੰਗਾ : ਡਾ. ਸੁੱਖੀ
ਪੰਜਾਬ ਸਰਕਾਰ ਵੱਲੋਂ ਸਜਾਇਆ ਵਿਸ਼ਾਲ ਨਗਰ ਕੀਰਤਨ 22 ਨੂੰ ਪਹੁੰਚੇਗਾ ਬੰਗਾ-ਡਾ. ਐੱਸਕੇ ਸੁੱਖੀ
Publish Date: Thu, 20 Nov 2025 07:05 PM (IST)
Updated Date: Thu, 20 Nov 2025 07:07 PM (IST)

ਨਰਿੰਦਰ ਮਾਹੀ, ਪੰਜਾਬੀ ਜਾਗਰਣ, ਬੰਗਾ : ਹਲਕਾ ਵਿਧਾਇਕ ਡਾ. ਸੁਖਵਿੰਦਰ ਕੁਮਾਰ ਸੁੱਖੀ ਨੇ ਦੱਸਿਆ ਕਿ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤਾ ਵਿਸ਼ਾਲ ਨਗਰ ਕੀਰਤਨ ਆਰੰਭ ਗੁਰਦਾਸਪੁਰ ਤੋਂ ਸ਼ੁਰੂ ਹੋ ਕੇ ਵੱਖ-ਵੱਖ ਸ਼ਹਿਰਾਂ ਰਾਹੀਂ ਹੁੰਦਾ ਹੋਇਆ 22 ਨਵੰਬਰ ਨੂੰ ਬੰਗਾ ਸ਼ਹਿਰ ਵਿਚ ਪਹੁੰਚੇਗਾ। ਇਸ ਪਵਿੱਤਰ ਨਗਰ ਕੀਰਤਨ ਦਾ ਮੁੱਖ ਉਦੇਸ਼ ਸਰਬੱਤ ਦੇ ਭਲੇ, ਸ਼ਾਂਤੀ, ਧੀਰਜ ਅਤੇ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੇ ਅਤੁੱਟ ਬਲਿਦਾਨ ਦੀ ਮਹਾਨਤਾ ਨੂੰ ਲੋਕਾਂ ਤਕ ਪਹੁੰਚਾਉਣਾ ਹੈ। ਬੰਗਾ ਵਿਚ ਨਗਰ ਕੀਰਤਨ ਦੇ ਸਵਾਗਤ ਲਈ ਸਥਾਨਕ ਪ੍ਰਸ਼ਾਸਨ, ਸਮਾਜਿਕ ਸੰਸਥਾਵਾਂ ਅਤੇ ਵਲੰਟੀਅਰ ਟੀਮਾਂ ਤਿਆਰ ਕੀਤੀਆਂ ਗਈਆਂ ਹਨ। ਪੰਜਾਬ ਸਰਕਾਰ ਨੇ ਕਿਹਾ ਗਿਆ ਕਿ ਇਸ ਤਰ੍ਹਾਂ ਦੇ ਸਮਾਗਮ ਸਾਡੀ ਨੌਜਵਾਨ ਪੀੜ੍ਹੀ ਨੂੰ ਗੁਰੂ ਸਾਹਿਬਾਨਾਂ ਦੀਆਂ ਸਿੱਖਿਆਵਾਂ ਨਾਲ ਜੋੜਦੇ ਹਨ ਅਤੇ ਸਮਾਜ ਵਿਚ ਅਮਨ, ਏਕਤਾ ਅਤੇ ਭਾਈਚਾਰੇ ਨੂੰ ਮਜ਼ਬੂਤੀ ਦਿੰਦੇ ਹਨ। ਪੰਜਾਬ ਸਰਕਾਰ ਵੱਲੋਂ ਹੱਥ ਜੋੜ ਕੇ ਬੇਨਤੀ ਹੈ ਕਿ ਇਸ ਵਿਸ਼ਾਲ ਨਗਰ ਕੀਰਤਨ ਵਿਚ ਆਪਣੀ ਸ਼ਮੂਲੀਅਤ ਕਰੋ ਤੇ ਗੁਰੂ ਘਰ ਦੀਆਂ ਖੁਸ਼ੀਆਂ ਪ੍ਰਾਪਤ ਕਰੋ। ਬੰਗਾ ਹਲਕੇ ਤੋਂ 23-24-25 ਨਵੰਬਰ ਨੂੰ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸ੍ਰੀ ਅਨੰਦਪੁਰ ਸਾਹਿਬ ਵਿਖੇ ਹੋਣ ਵਾਲੇ ਸਮਾਗਮਾਂ ਲਈ ਰੋਜ਼ ਸਵੇਰੇ ਤਿੰਨ ਬੱਸਾਂ ਜਾਣਗੀਆਂ ਅਤੇ ਸ਼ਾਮ ਨੂੰ ਵਾਪਸ ਆਉਣਗੀਆਂ। ਮੌਕੇ ਤੇ ਐੱਸਸੀ ਵਿੰਗ ਦੇ ਜ਼ਿਲ੍ਹਾ ਪ੍ਰਧਾਨ ਸੋਹਣ ਲਾਲ ਢੰਡਾ, ਹਲਕਾ ਸੰਗਠਨ ਇੰਚਾਰਜ ਪਵਨਜੀਤ ਸਿੰਘ ਸਿੱਧੂ, ਮੀਡੀਆ ਇੰਚਾਰਜ ਮਨਜੀਤ ਸਿੰਘ ਨਾਮਧਾਰੀ, ਸਹਿ ਇੰਚਾਰਜ ਖੁਸ਼ਵਿੰਦਰ ਸਿੰਘ, ਅਮਰਜੀਤ ਸਿੰਘ ਆਦਿ ਹਾਜ਼ਰ ਸਨ।