ਦਿ ਗ੍ਰੋਥ ਹੱਬ ਪ੍ਰੋਗਰਾਮ ਕਰਵਾਇਆ ਦਿ ਗ੍ਰੋਥ ਹੱਬ ਪ੍ਰੋਗਰਾਮ ਕਰਵਾਇਆ
Publish Date: Sun, 18 Oct 2026 04:22 PM (IST)
Updated Date: Sun, 18 Oct 2026 04:24 PM (IST)
ਨਰਿੰਦਰ ਮਾਹੀ, ਪੰਜਾਬੀ ਜਾਗਰਣ, ਬੰਗਾ : ਸਿੱਖ ਨੈਸ਼ਨਲ ਕਾਲਜੀਏਟ ਸੀਨੀਅਰ ਸੈਕੰਡਰੀ ਸਕੂਲ ਬੰਗਾ ਵਿਖੇ ਐਂਟਰਪ੍ਰਿਨਿਓਰਸ਼ਿਪ ਵਿਸ਼ੇ ਤਹਿਤ ‘ਦਿ ਗ੍ਰੋਥ ਹੱਬ’ ਪ੍ਰੋਗਰਾਮ ਦਾ ਆਯੋਜਨ ਪ੍ਰਿੰਸੀਪਲ ਡਾ. ਇੰਦੂ ਰੱਤੀ ਜੀ ਦੀ ਰਹਿਨੁਮਾਈ ਅਤੇ ਸਕੂਲ ਇੰਚਾਰਜ ਪ੍ਰੋ. ਤਜਿੰਦਰ ਸਿੰਘ ਦੀ ਯੋਗ ਅਗਵਾਈ ਹੇਠ ਕੀਤਾ। ਇਸ ਪ੍ਰੋਗਰਾਮ ਦਾ ਮੁੱਖ ਉਦੇਸ਼ ਵਿਦਿਆਰਥੀਆਂ ਵਿਚ ਉਦਮੀ ਸੋਚ ਵਿਕਸਿਤ ਕਰਨਾ ਅਤੇ ਉਨ੍ਹਾਂ ਨੂੰ ਕਾਰੋਬਾਰੀ ਸਰਗਰਮੀਆਂ ਦਾ ਵਿਹਾਰਕ ਤਜਰਬਾ ਪ੍ਰਦਾਨ ਕਰਨਾ ਸੀ। ਪ੍ਰਿੰਸੀਪਲ ਡਾ. ਇੰਦੂ ਰੱਤੀ ਵੱਲੋਂ ਇਸ ਇੱਕ ਦਿਨ ਦੀ ਵਰਕਸ਼ਾਪ ਦਾ ਉਦਘਾਟਨ ਰਿਬਨ ਕੱਟ ਕੇ ਕੀਤਾ। ਉਨ੍ਹਾਂ ਵਿਦਿਆਰਥੀਆਂ ਦੀ ਇਸ ਪਹਿਲਕਦਮੀ ਦੀ ਸ਼ਲਾਘਾ ਕੀਤੀ ਤੇ ਆਖਿਆ ਕਿ ਇਸ ਕਾਰਜ ਰਾਹੀਂ ਹੁਨਰ ਵਿਕਾਸ, ਸਿਰਜਣਾਤਮਕਤਾ ਅਤੇ ਕਿੱਤਾਮੁਖੀ ਸਿੱਖਿਆ ਦੀ ਮਹੱਤਤਾ ਨੂੰ ਹੁੰਗਾਰਾ ਮਿਲੇਗਾ। ਇਸ ਨਾਲ ਵਿਦਿਆਰਥੀ ਆਪਣੇ ਪੇਸ਼ੇਵਰ ਜੀਵਨ ਵਿਚ ਅੱਗੇ ਵਧਣ ਦੇ ਨਾਲ-ਨਾਲ ਆਤਮ-ਨਿਰਭਰ ਵੀ ਬਣ ਸਕਣਗੇ। ਉਨ੍ਹਾਂ ਦੀ ਕਾਰੋਬਾਰੀ ਸੂਝ ਬੂਝ ਦਾ ਵਿਕਾਸ ਹੋਵੇਗਾ। ਉਨ੍ਹਾਂ ਨੇ ਵਿਦਿਆਰਥੀਆਂ ਅਤੇ ਅਧਿਆਪਕਾਂ ਦੇ ਇਸ ਉਪਰਾਲੇ ਦੀ ਸ਼ਲਾਘਾ ਕੀਤੀ। ਇਸ ਮੌਕੇ ਵਿਦਿਆਰਥੀਆਂ ਵੱਲੋਂ ਪ੍ਰਿੰਸੀਪਲ ਨੂੰ ਬੈਜ ਲਗਾ ਕੇ ਸਨਮਾਨਿਤ ਕੀਤਾ। ਸਕੂਲ ਇੰਚਾਰਜ ਪ੍ਰੋ. ਤਜਿੰਦਰ ਸਿੰਘ ਅਤੇ ਪ੍ਰੋਗਰਾਮ ਕੋਆਰਡੀਨੇਟਰ ਪ੍ਰੋ. ਮਨਰਾਜ ਕੌਰ ਵੱਲੋਂ ਗੁਲਦਸਤਾ ਭੇਂਟ ਕਰਕੇ ਸਵਾਗਤ ਕੀਤਾ। ਸਮਾਗਮ ਦੌਰਾਨ ਵਿਦਿਆਰਥੀਆਂ ਵੱਲੋਂ ਫੂਡ, ਗੇਮਜ਼ ਅਤੇ ਐਕਸੈਸਰੀਜ਼ ਦੇ ਵੱਖ-ਵੱਖ ਸਟਾਲ ਲਗਾਏ ਗਏ ਫੂਡ ਸਟਾਲਾਂ ਵਿਚ ਸੈਂਡਵਿਚ, ਕੋਲਡ ਕੌਫੀ, ਆਈਸਕ੍ਰੀਮ, ਟੈਕੋਜ਼, ਸ਼ੇਕਸ, ਗੋਲਗੱਪੇ, ਲੇਜ਼, ਕੱਪਕੇਕ, ਡੋਨਟਸ ਅਤੇ ਹੋਰ ਖਾਣ-ਪੀਣ ਦੀਆਂ ਵਸਤਾਂ ਪੇਸ਼ ਕੀਤੀਆਂ। ਖੇਡਾਂ ਅਤੇ ਐਕਸੈਸਰੀਜ਼ ਦੇ ਸਟਾਲ ਵੀ ਖਿੱਚ ਦਾ ਕੇਂਦਰ ਰਹੇ। ਵਿਦਿਆਰਥੀਆਂ ਨੇ ਆਪਣੇ ਸਟਾਲਾਂ ਰਾਹੀਂ ਨਵੇਂ ਵਿਚਾਰਾਂ ਨੂੰ ਅਮਲੀ ਰੂਪ ਦਿੱਤਾ ਅਤੇ ਆਪਣੀ ਕਾਰੋਬਾਰੀ ਤੇ ਪ੍ਰਬੰਧਕੀ ਯੋਗਤਾ ਦਾ ਪ੍ਰਦਰਸ਼ਨ ਕੀਤਾ। ਸਕੂਲ ਇੰਚਾਰਜ ਪ੍ਰੋ. ਤਜਿੰਦਰ ਸਿੰਘ ਨੇ ਕਿਹਾ ਕਿ ਅਜਿਹੇ ਪ੍ਰੋਗਰਾਮ ਵਿਦਿਆਰਥੀਆਂ ਵਿਚ ਆਤਮ-ਵਿਸ਼ਵਾਸ, ਸਿਰਜਣਾਤਮਕਤਾ ਅਤੇ ਉਦਮੀ ਹੁਨਰ ਵਿਕਸਿਤ ਕਰਨ ਵਿਚ ਸਹਾਇਕ ਹੁੰਦੇ ਹਨ। ਪ੍ਰੋਗਰਾਮ ਕੋਆਰਡੀਨੇਟਰ ਪ੍ਰੋ. ਮਨਰਾਜ ਕੌਰ ਨੇ ਵਿਦਿਆਰਥੀਆਂ ਅਤੇ ਸਹਿਯੋਗੀ ਅਧਿਆਪਕਾਂ ਦੇ ਯੋਗਦਾਨ ਦੀ ਸ਼ਲਾਘਾ ਕੀਤੀ। ਪ੍ਰੋ. ਰੂਬੀ ਨੇ ਮੰਚ ਸੰਚਾਲਕ ਦੀ ਭੂਮਿਕਾ ਬਾਖੂਬੀ ਨਿਭਾਈ ਅਤੇ ਪ੍ਰੋਗਰਾਮ ਨੂੰ ਸੁਚੱਜੇ ਢੰਗ ਨਾਲ ਅੱਗੇ ਵਧਾਇਆ। ਇਸ ਮੌਕੇ ਸੁਪਰਡੈਂਟ ਪਰਮਜੀਤ ਸਿੰਘ, ਪ੍ਰੋ. ਮੋਹਨ ਸਿੰਘ, ਪ੍ਰੋ. ਚਰਨਪ੍ਰੀਤ ਕੌਰ, ਪ੍ਰੋ. ਮਨਪ੍ਰੀਤ ਕੌਰ, ਪ੍ਰੋ. ਮਨਮੀਤ ਕੌਰ, ਪ੍ਰੋ. ਮਨਜੀਤ ਕੌਰ, ਪ੍ਰੋ. ਪੂਜਾ ਰਾਣੀ, ਪ੍ਰੋ. ਅਨੀਤਾ ਦੇਵੀ, ਪ੍ਰੋ. ਗੁਰਿੰਦਰ ਕੌਰ, ਪ੍ਰੋ. ਹਰਮਨਦੀਪ ਕੌਰ, ਪ੍ਰੋ. ਸਵਲੀਨ, ਪ੍ਰੋ. ਚਰਨਦੀਪ ਸੈਣੀ, ਪ੍ਰੋ. ਸਿਮਰਨਪ੍ਰੀਤ ਕੌਰ, ਪ੍ਰੋ. ਪੱਲਵੀ ਦੁੱਗ ਅਤੇ ਹੋਰ ਅਧਿਆਪਕਾਂ ਨੇ ਸਹਿਯੋਗ ਦਿੱਤਾ।