ਗੁਰਦੁਆਰਾ ਸ੍ਰੀ ਚਰਨ ਕੰਵਲ ਸਾਹਿਬ ਤੋਂ ਮੀਰੀ ਪੀਰੀ ਨਗਰ ਕੀਰਤਨ ਅਗਲੇ ਪੜਾਅ ਲਈ ਰਵਾਨਾ ਗੁਰਦੁਆਰਾ ਸ਼੍ਰੀ ਚਰਨ ਕੰਵਲ ਸਾਹਿਬ ਤੋਂ ਮੀਰੀ ਪੀਰੀ ਨਗਰ ਕੀਰਤਨ ਅਗਲੇ ਪੜਾਅ ਲਈ ਹੋਇਆ ਰਵਾਨਾ
Publish Date: Fri, 18 Sep 2026 03:29 PM (IST)
Updated Date: Fri, 18 Sep 2026 03:32 PM (IST)
ਨਰਿੰਦਰ ਮਾਹੀ, ਪੰਜਾਬੀ ਜਾਗਰਣ, ਬੰਗਾ : ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਦੇ ਮੀਰੀ ਪੀਰੀ ਦੇ ਸਿਧਾਂਤ ਨੂੰ ਸਮਰਪਿਤ ਮੀਰੀ ਪੀਰੀ ਖਾਲਸਾ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛੱਤਰ-ਛਾਇਆ ਅਤੇ ਪੰਜ ਪਿਆਰਿਆਂ ਦੀ ਅਗਵਾਈ ਹੇਠ ਨਗਰ ਕੀਰਤਨ ਗੁਰਦੁਆਰਾ ਸ੍ਰੀ ਚਰਨ ਸਾਹਿਬ ਪਾਤਿਸ਼ਾਹੀ ਛੇਵੀਂ ਜੀਂਦੋਵਾਲ ਬੰਗਾ ਤੋਂ ਸ਼ਰਧਾ ਅਤੇ ਉਤਸ਼ਾਹ ਨਾਲ ਰਵਾਨਾ ਹੋਇਆ। ਰਵਾਨਾ ਹੋਣ ਤੋਂ ਪਹਿਲਾਂ ਅਰਦਾਸ ਕੀਤੀ ਅਤੇ ਇਸ ਮੌਕੇ ਵੱਡੀ ਗਿਣਤੀ ਵਿਚ ਸੰਗਤਾਂ ਨੇ ਸ਼ਮੂਲੀਅਤ ਕੀਤੀ ਅਤੇ ਗੁਰੂ ਜਸ ਦਾ ਗਾਇਨ ਕਰਦਿਆਂ ਨਗਰ ਕੀਰਤਨ ਵਿਚ ਹਾਜ਼ਰੀ ਭਰੀ। ਇਸ ਮੌਕੇ ਵਿਸ਼ੇਸ਼ ਤੌਰ ’ਤੇ ਪੁੱਜੇ ਅਕਾਲ ਤਖਤ ਦੇ ਜਥੇਦਾਰ ਕੁਲਦੀਪ ਸਿੰਘ ਗੜਗੱਜ ਨੇ ਸੰਗਤਾਂ ਨੂੰ ਪੰਜਾਬ ਦੇ ਨੌਜਵਾਨਾਂ ਅਤੇ ਬੱਚਿਆਂ ਦੇ ਭਵਿੱਖ ਸਬੰਧੀ ਅਹਿਮ ਸੁਨੇਹਾ ਦਿੱਤਾ। ਉਨ੍ਹਾਂ ਮਾਪਿਆਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਬੱਚਿਆਂ ਨੂੰ ਬਿਨਾਂ ਸੋਚੇ-ਸਮਝੇ ਬਾਹਰਲੇ ਦੇਸ਼ਾਂ ਵਿਚ ਭੇਜਣ ਦੀ ਬਜਾਏ ਪੰਜਾਬ ਵਿਚ ਰਹਿ ਕੇ ਆਪਣਾ ਕਾਰੋਬਾਰ ਕਰਨ ਲਈ ਉਤਸ਼ਾਹਿਤ ਕਰਨ। ਗੜਗੱਜ ਨੇ ਕਿਹਾ ਕਿ ਪੰਜਾਬ ਵਿਚ ਨੌਜਵਾਨ ਆਪਣੇ ਪੈਰਾਂ ’ਤੇ ਖੜ੍ਹੇ ਹੋਣ ਅਤੇ ਸਰਕਾਰਾਂ ਵੱਲੋਂ ਕਾਰੋਬਾਰ ਕਰਨ ਦੇ ਮੌਕੇ ਪੈਦਾ ਕੀਤੇ ਜਾਣੇ ਚਾਹੀਦੇ ਹਨ। ਉਨ੍ਹਾਂ ਕਿਹਾ ਕਿ ਕੋਈ ਵੀ ਕਾਰੋਬਾਰ ਵੱਡਾ ਜਾਂ ਛੋਟਾ ਨਹੀਂ ਹੁੰਦਾ, ਸਗੋਂ ਮਿਹਨਤ ਅਤੇ ਇਮਾਨਦਾਰੀ ਨਾਲ ਕੀਤਾ ਹਰ ਕੰਮ ਸਤਿਕਾਰਯੋਗ ਹੈ। ਉਨ੍ਹਾਂ ਪੰਜਾਬ ਵਿੱਚ ਵਧ ਰਹੇ ਨਸ਼ਿਆਂ ਦੇ ਮਾੜੇ ਪ੍ਰਭਾਵਾਂ ’ਤੇ ਚਿੰਤਾ ਪ੍ਰਗਟ ਕਰਦਿਆਂ ਕਿਹਾ ਕਿ ਨਸ਼ਿਆਂ ਕਾਰਨ ਆਏ ਦਿਨ ਨੌਜਵਾਨਾਂ ਦੀਆਂ ਮੌਤਾਂ ਦੀਆਂ ਖ਼ਬਰਾਂ ਸਾਹਮਣੇ ਆ ਰਹੀਆਂ ਹਨ। ਉਨ੍ਹਾਂ ਮਾਪਿਆਂ ਅਤੇ ਸਮਾਜ ਨੂੰ ਨੌਜਵਾਨ ਪੀੜ੍ਹੀ ਨੂੰ ਨਸ਼ਿਆਂ ਤੋਂ ਬਚਾਉਣ ਅਤੇ ਉਨ੍ਹਾਂ ਨੂੰ ਸਹੀ ਦਿਸ਼ਾ ਵੱਲ ਲਿਜਾਣ ਲਈ ਸਾਂਝੀਆਂ ਕੋਸ਼ਿਸ਼ਾਂ ਕਰਨ ਦਾ ਸੱਦਾ ਦਿੱਤਾ। ਉਨ੍ਹਾਂ ਸੰਗਤਾਂ ਨੂੰ ਸੁਨੇਹਾ ਦਿੰਦਿਆਂ ਗੁਰੂ ਸਾਹਿਬਾਨ ਵੱਲੋਂ ਦਰਸਾਏ ਮਾਰਗ ’ਤੇ ਚੱਲਣ, ਸਿੱਖੀ ਸਿਧਾਂਤਾਂ ਨਾਲ ਜੁੜਨ ਅਤੇ ਆਪਸੀ ਭਾਈਚਾਰਾ ਮਜ਼ਬੂਤ ਕਰਨ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਨੌਜਵਾਨ ਪੀੜ੍ਹੀ ਨੂੰ ਆਪਣੇ ਗੌਰਵਮਈ ਸਿੱਖ ਇਤਿਹਾਸ ਅਤੇ ਵਿਰਸੇ ਨਾਲ ਜੋੜਨਾ ਸਮੇਂ ਦੀ ਲੋੜ ਹੈ। ਇਸ ਮੌਕੇ ਭਾਈ ਗੁਰਿੰਦਰ ਸਿੰਘ ਸਕੱਤਰ ਧਰਮ ਪ੍ਰਚਾਰ ਕਮੇਟੀ, ਭਾਈ ਸੰਗਤ ਸਿੰਘ ਖਾਲਸਾ ਕਾਲਜ ਬੰਗਾ ਦੇ ਪ੍ਰਿੰਸੀਪਲ ਡਾ. ਰਣਜੀਤ ਸਿੰਘ, ਅਮਰੀਕ ਸਿੰਘ ਬੱਲੋਵਾਲ, ਜਥੇਦਾਰ ਸਤਨਾਮ ਸਿੰਘ ਲਾਦੀਆਂ, ਪ੍ਰੋ. ਪ੍ਰਗਣ ਸਿੰਘ ਆਦਿ ਨੇ ਵੀ ਕਿਹਾ ਕਿ ਸਾਨੂੰ ਗੁਰਬਾਣੀ ਨਾਲ ਜੁੜ ਕੇ ਆਪਣਾ ਜੀਵਨ ਸਫਲਾ ਕਰਨਾ ਚਾਹੀਦਾ ਹੈ ਅਤੇ ਸਰਬੱਤ ਦੇ ਭਲੇ ਦੀ ਅਰਦਾਸ ਕਰਨੀ ਚਾਹੀਦੀ ਹੈ। ਨਗਰ ਕੀਰਤਨ ਦੌਰਾਨ ਵੱਖ-ਵੱਖ ਥਾਵਾਂ ’ਤੇ ਸੰਗਤਾਂ ਵੱਲੋਂ ਸਵਾਗਤ ਕੀਤਾ ਗਿਆ ਅਤੇ ਲੰਗਰ ਤੇ ਹੋਰ ਸੇਵਾਵਾਂ ਵੀ ਕੀਤੀਆਂ ਗਈਆਂ। ਪੂਰਾ ਮਾਹੌਲ ਗੁਰਬਾਣੀ ਕੀਰਤਨ ਅਤੇ ਜੈਕਾਰਿਆਂ ਨਾਲ ਗੂੰਜਦਾ ਰਿਹਾ। ਇਸ ਮੌਕੇ ਭੁਪਿੰਦਰ ਸਿੰਘ ਹੰਦੋਵਾਲ ਮੈਨੇਜਰ ਗੁਰਦੁਆਰਾ ਸ੍ਰੀ ਚਰਨ ਕੰਵਲ ਸਾਹਿਬ ਜੀਂਦੋਵਾਲ ਬੰਗਾ, ਬਾਬਾ ਲਾਭ ਸਿੰਘ ਕਜਲਾ ਵਾਲੇ, ਬਾਬਾ ਗੁਰਬਚਨ ਸਿੰਘ ਪਠਲਾਵਾ ਵਾਲੇ, ਬਾਬਾ ਜਰਨੈਲ ਸਿੰਘ ਨੌਰਾ, ਬਾਬਾ ਜੋਗਿੰਦਰ ਸਿੰਘ ਅਟਾਰੀ, ਬਾਬਾ ਸਤਨਾਮ ਸਿੰਘ ਮਜਾਰੀ ਵਾਲੇ, ਸੁਖਦੀਪ ਸਿੰਘ ਸ਼ੁਕਾਰ ਜ਼ਿਲ੍ਹਾ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ, ਕੁਲਜਿੰਦਰਜੀਤ ਸਿੰਘ ਸੋਢੀ, ਗੁਰਵਿੰਦਰ ਸਿੰਘ ਭਾਈ, ਰੇਸ਼ਮ ਸਿੰਘ ਜੀਂਦੋਵਾਲ ਬੰਗਾ, ਭਾਈ ਪਲਵਿੰਦਰ ਸਿੰਘ ਕਥਾ ਵਾਚਕ, ਡੀਐੱਸਪੀ ਹਰਜੀਤ ਸਿੰਘ ਰੰਧਾਵਾ, ਐੱਸਐੱਚਓ ਸਿਟੀ ਕੇਵਲ ਕ੍ਰਿਸ਼ਨ, ਐੱਸਐੱਚਓ ਸਤਨਾਮ ਸਿੰਘ, ਹਰਜਿੰਦਰ ਸਿੰਘ ਅਟਾਰੀ, ਮਨਜੀਤ ਸਿੰਘ ਝਿੱਕਾ, ਜਸਵਿੰਦਰ ਸਿੰਘ ਮਾਨ, ਜੀਤ ਸਿੰਘ ਭਾਟੀਆ, ਜਤਿੰਦਰ ਸਿੰਘ ਮਾਨ, ਬਲਵੀਰ ਸਿੰਘ ਝਿੱਕਾ, ਹਿਮੰਤ ਤੇਜਪਾਲ, ਤਰਲੋਕ ਸਿੰਘ ਫਲੋਰਾ ਹੀਉ, ਬਹਾਦਰ ਸਿੰਘ ਭੋਗਲ, ਸੁਰਿੰਦਰ ਸਿੰਘ ਬਾਹੜੋਵਾਲ, ਬਹਾਦਰ ਸਿੰਘ, ਲਾਲੀ ਮਜਾਰੀ, ਸਤਨਾਮ ਸਿੰਘ, ਤੇਜਾ ਸਿੰਘ ਸ਼ੋਕਰ, ਇਕਬਾਲ ਸਿੰਘ, ਬਿੱਲਾ ਮਜਾਰੀ, ਅਮਰਜੀਤ ਸਿੰਘ ਸੈਕਟਰੀ ਜੀਂਦੋਵਾਲ, ਸੰਤੋਖ ਸਿੰਘ ਝਿੱਕਾ, ਅਵਤਾਰ ਸਿੰਘ ਤਾਰੀ, ਗੁਰਵਿੰਦਰ ਬੱਲੋਵਾਲ, ਗਾਇਕ ਜਸਵੰਤ ਸਿੰਘ ਆਦਿ ਹਾਜ਼ਰ ਸਨ।