ਬੀਸੀਏ ਭਾਗ ਪਹਿਲਾ ਦਾ ਨਤੀਜਾ ਰਿਹਾ ਸ਼ਾਨਦਾਰ ਬੀਸੀਏ ਭਾਗ ਪਹਿਲਾ ਦਾ ਨਤੀਜਾ ਰਿਹਾ ਸ਼ਾਨਦਾਰ
Publish Date: Tue, 25 Aug 2026 04:46 PM (IST)
Updated Date: Tue, 25 Aug 2026 04:48 PM (IST)
- ਵਿਦਿਆਰਥੀਆਂ ਨੇ ਮੈਰਿਟ ’ਚ ਬਣਾਈ ਥਾਂ ਸਟਾਫ ਰਿਪੋਰਟਰ, ਪੰਜਾਬੀ ਜਾਗਰਣ, ਨਵਾਂਸ਼ਹਿਰ : ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਮ੍ਰਿਤਸਰ ਵੱਲੋਂ ਐਲਾਨੇ ਗਏ ਬੀਸੀਏ ਭਾਗ ਪਹਿਲਾ ਦੇ ਨਤੀਜਿਆਂ ਵਿਚ ਅਮਰਦੀਪ ਸਿੰਘ ਸ਼ੇਰਗਿੱਲ ਮੈਮੋਰੀਅਲ ਕਾਲਜ ਮੁਕੰਦਪੁਰ ਦਾ ਨਤੀਜਾ ਸ਼ਾਨਦਾਰ ਰਿਹਾ। ਪ੍ਰਿੰ. ਮਨਜੀਤ ਸਿੰਘ ਨੇ ਦੱਸਿਆ ਕਿ ਵਿਦਿਆਰਥਣ ਹਮੀਸ਼ਾ ਪੁੱਤਰੀ ਗੁਰਮੇਲ ਦਾਸ ਵਾਸੀ ਮੁਕੰਦਪੁਰ ਨੇ 80.4 ਫ਼ੀਸਦੀ ਨੰਬਰਾਂ ਨਾਲ ਯੂਨੀਵਰਸਿਟੀ ਵਿਚੋਂ 25ਵਾਂ ਅਤੇ ਜ਼ਿਲ੍ਹੇ ਵਿਚੋਂ ਪਹਿਲਾ ਸਥਾਨ ਪ੍ਰਾਪਤ ਕੀਤਾ। ਹਰਲੀਨ ਕੌਰ ਪੁੱਤਰੀ ਹਰਵਿੰਦਰ ਸਿੰਘ ਵਾਸੀ ਪਿੰਡ ਤਲਵੰਡੀ ਫੱਤੂ ਨੇ 79.8 ਫੀਸਦੀ ਨੰਬਰਾਂ ਨਾਲ ਯੂਨੀਵਰਸਿਟੀ ਵਿਚੋਂ 30ਵਾਂ ਅਤੇ ਜ਼ਿਲ੍ਹੇ ਵਿਚੋਂ ਦੂਜਾ ਸਥਾਨ ਪ੍ਰਾਪਤ ਕੀਤਾ। ਰਤਨਜੀਤ ਪੁੱਤਰੀ ਹਰਮੇਸ਼ ਲਾਲ ਵਾਸੀ ਪਿੰਡ ਚੱਕ ਬਿਲਗਾ ਨੇ 79.3 ਫ਼ੀਸਦੀ ਨੰਬਰ ਪ੍ਰਾਪਤ ਕਰ ਕੇ ਯੂਨੀਵਰਸਿਟੀ ਵਿਚੋਂ 36ਵਾਂ ਅਤੇ ਜ਼ਿਲ੍ਹੇ ਵਿਚੋਂ ਤੀਜਾ ਸਥਾਨ ਹਾਸਲ ਕੀਤਾ। ਉਨ੍ਹਾਂ ਕਿਹਾ ਕਿ ਇਨ੍ਹਾਂ ਵਿਦਿਆਰਥਣਾਂ ਦੀ ਇਹ ਸਫ਼ਲਤਾ ਪੇਂਡੂ ਸਮਾਜ ਵਿਚ ਉੱਚ ਸਿੱਖਿਆ ਪ੍ਰਤੀ ਵਧ ਰਹੀ ਜਾਗਰੂਕਤਾ ਅਤੇ ਧੀਆਂ ਉੱਤੇ ਪਰਿਵਾਰਾਂ ਦੇ ਵਧਦੇ ਭਰੋਸੇ ਦਾ ਪ੍ਰਤੀਕ ਹੈ। ਅਜਿਹੀਆਂ ਉਪਲਬਧੀਆਂ ਵਿਦਿਆਰਥੀਆਂ ਵਿਚ ਆਤਮ-ਵਿਸ਼ਵਾਸ, ਸਕਾਰਾਤਮਕ ਮੁਕਾਬਲੇ ਦੀ ਭਾਵਨਾ ਅਤੇ ਉੱਚੇ ਟੀਚੇ ਨਿਰਧਾਰਤ ਕਰਨ ਦੀ ਪ੍ਰੇਰਿਤ ਕਰਦੀਆਂ ਹਨ। ਉਨ੍ਹਾਂ ਇਸ ਸ਼ਾਨਦਾਰ ਪ੍ਰਾਪਤੀ ਲਈ ਵਿਭਾਗ ਦੇ ਮੁਖੀ ਪ੍ਰੋ. ਸੁਖਮਿੰਦਰ ਬਾਵਾ, ਕੈਰੀਅਰ ਗਾਈਡੈਂਸ ਸੈੱਲ ਦੇ ਇੰਚਾਰਜ ਪ੍ਰੋ. ਸਰਬਜੀਤ ਸਿੰਘ ਅਤੇ ਸਮੂਹ ਸਟਾਫ਼ ਨੂੰ ਵਧਾਈ ਦਿੱਤੀ।