ਐੱਮਏ ਪੰਜਾਬੀ ਦੂਜਾ ਸਮੈਸਟਰ ਦਾ ਨਤੀਜਾ ਰਿਹਾ ਸ਼ਾਨਦਾਰ
ਐੱਮਏ ਪੰਜਾਬੀ ਦੂਜਾ ਸਮੈਸਟਰ ਦਾ ਨਤੀਜਾ ਰਿਹਾ ਸ਼ਾਨਦਾਰ
Publish Date: Sun, 20 Sep 2026 05:20 PM (IST)
Updated Date: Sun, 20 Sep 2026 05:20 PM (IST)
ਪ੍ਰਦੀਪ ਭਨੋਟ, ਪੰਜਾਬੀ ਜਾਗਰਣ, ਨਵਾਂਸ਼ਹਿਰ : ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਮ੍ਰਿਤਸਰ ਵੱਲੋਂ ਐਲਾਨੇ ਗਏ ਐੱਮਏ (ਪੰਜਾਬੀ) ਸਮੈਸਟਰ ਦੂਜਾ ਦੇ ਨਤੀਜਿਆਂ ਵਿਚ ਅਮਰਦੀਪ ਸਿੰਘ ਸ਼ੇਰਗਿੱਲ ਮੈਮੋਰੀਅਲ ਕਾਲਜ ਮੁਕੰਦਪੁਰ ਦਾ ਨਤੀਜਾ ਸ਼ਾਨਦਾਰ ਰਿਹਾ। ਪ੍ਰਿੰ. ਮਨਜੀਤ ਸਿੰਘ ਨੇ ਦੱਸਿਆ ਕਿ ਕਾਲਜ ਦੀ ਵਿਦਿਆਰਥਣ ਅੰਮ੍ਰਿਤਾ ਰਾਣੀ ਪੁੱਤਰੀ ਰੇਸ਼ਮ ਪਾਲ ਵਾਸੀ ਗੁਣਾਚੌਰ ਅਤੇ ਜਸਪ੍ਰੀਤ ਕੌਰ ਪੁੱਤਰੀ ਜਗਰੂਪ ਵਾਸੀ ਲਾਲ ਮਜਾਰਾ ਨੇ 70 ਫ਼ੀਸਦੀ ਅੰਕ ਪ੍ਰਾਪਤ ਕਰ ਕੇ ਸਾਂਝੇ ਤੌਰ ਤੇ ਜ਼ਿਲ੍ਹੇ ਚੋਂ ਪਹਿਲਾ ਸਥਾਨ ਹਾਸਲ ਕੀਤਾ। ਇਸੇ ਤਰ੍ਹਾਂ ਵਿਦਿਆਰਥਣ ਮਨਪ੍ਰੀਤ ਕੌਰ ਪੁੱਤਰੀ ਜਗਦੀਸ਼ ਕੁਮਾਰ ਵਾਸੀ ਰਟੈਂਡਾ ਨੇ 68 ਫ਼ੀਸਦੀ ਅੰਕ ਪ੍ਰਾਪਤ ਕਰ ਕੇ ਜ਼ਿਲ੍ਹੇ ’ਚੋਂ ਦੂਸਰਾ ਸਥਾਨ ਹਾਸਲ ਕੀਤਾ। ਵਿਦਿਆਰਥਣ ਰਮਨਦੀਪ ਕੌਰ ਪੁੱਤਰੀ ਸਰਬਜੀਤ ਸਿੰਘ ਵਾਸੀ ਬੱਲੋਵਾਲ ਅਤੇ ਭਾਰਤੀ ਪੁੱਤਰੀ ਜੱਗੂ ਰਾਮ ਵਾਸੀ ਗਰਚਾ ਅਤੇ ਹਰਪ੍ਰੀਤ ਕੌਰ ਪੁੱਤਰੀ ਜਗਦੀਸ਼ ਕੁਮਾਰ ਵਾਸੀ ਰਟੈਂਡਾ ਨੇ 66 ਫ਼ੀਸਦੀ ਅੰਕ ਪ੍ਰਾਪਤ ਕਰ ਕੇ ਜ਼ਿਲ੍ਹੇ ’ਚੋਂ ਸਾਂਝੇ ਤੌਰ ’ਤੇ ਤੀਸਰਾ ਸਥਾਨ ਹਾਸਲ ਕੀਤਾ। ਉਨ੍ਹਾਂ ਵਿਭਾਗ ਦੇ ਮੁਖੀ ਪ੍ਰੋ. ਜਗਵਿੰਦਰ ਸਿੰਘ ਅਤੇ ਹੋਰ ਲੈਕਚਰਾਰਾਂ ਨੂੰ ਵਧਾਈ ਦਿੱਤੀ ਅਤੇ ਵਿਦਿਆਰਥੀਆਂ ਨੂੰ ਹੋਰ ਮਿਹਨਤ ਕਰਨ ਲਈ ਪ੍ਰੇਰਿਆ।