
- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼

ਐੱਮਕਾਮ ਭਾਗ ਚੌਥਾ ਦਾ ਨਤੀਜਾ ਰਿਹਾ ਸ਼ਾਨਦਾਰ

ਨਰਿੰਦਰ ਮਾਹੀ, ਪੰਜਾਬੀ ਜਾਗਰਣ, ਬੰਗਾ : ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਮ੍ਰਿਤਸਰ ਵੱਲੋਂ ਐਲਾਨੇ ਗਏ ਐੱਮਕਾਮ ਭਾਗ ਚੌਥਾ ਦੇ ਪ੍ਰੀਖਿਆ ਨਤੀਜਿਆਂ ਵਿਚ ਸਿੱਖ ਨੈਸ਼ਨਲ ਕਾਲਜ ਬੰਗਾ ਦੇ ਵਿਦਿਆਰਥੀਆਂ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਆਪਣਾ, ਆਪਣੇ ਮਾਪਿਆਂ ਅਤੇ ਕਾਲਜ ਦਾ ਨਾਮ ਰੋਸ਼ਨ ਕੀਤਾ ਹੈ। ਪ੍ਰਿੰ. ਡਾ. ਇੰਦੂ ਰੱਤੀ ਨੇ ਦੱਸਿਆ ਕਿ ਵਿਦਿਆਰਥਣ ਲਿਪਸੀ ਨੇ 8.27 ਸੀਜੀਪੀਏ ਹਾਸਲ ਕਰਕੇ ਪਹਿਲਾ ਸਥਾਨ, ਦਮਨਪ੍ਰੀਤ ਕੌਰ ਨੇ 8.16 ਸੀਜੀਪੀਏ ਨਾਲ ਦੂਜਾ ਸਥਾਨ ਅਤੇ ਗਗਨਪ੍ਰੀਤ ਕੌਰ ਅਤੇ ਸਿਮਰਪ੍ਰੀਤ ਨੇ 8.13 ਸੀਜੀਪੀਏ ਪ੍ਰਾਪਤ ਕਰਕੇ ਤੀਜਾ ਸਥਾਨ ਹਾਸਲ ਕੀਤਾ। ਜਦਕਿ ਸਨਦੀਪ ਕੌਰ ਨੇ 8.09 ਸੀਜੀਪੀਏ ਨਾਲ ਚੌਥਾ ਸਥਾਨ ਪ੍ਰਾਪਤ ਕੀਤਾ। ਪ੍ਰਿੰ. ਡਾ. ਇੰਦੂ ਰੱਤੀ ਵੱਲੋਂ ਹੋਣਹਾਰ ਵਿਦਿਆਰਥੀਆਂ ਨੂੰ ਵਿਸ਼ੇਸ਼ ਤੌਰ ’ਤੇ ਸਨਮਾਨਿਤ ਕਰਦਿਆਂ ਵਧਾਈ ਦਿੰਦਿਆਂ ਕਿਹਾ ਕਿ ਕਾਮਰਸ ਵਿਭਾਗ ਦੇ ਵਿਦਿਆਰਥੀ ਪੜ੍ਹਾਈ ਦੇ ਨਾਲ-ਨਾਲ ਵੱਖ-ਵੱਖ ਖੇਤਰਾਂ ਵਿਚ ਵੀ ਸ਼ਾਨਦਾਰ ਪ੍ਰਾਪਤੀਆਂ ਕਰਕੇ ਕਾਲਜ ਦਾ ਨਾਂ ਰੋਸ਼ਨ ਕਰ ਰਹੇ ਹਨ। ਉਨ੍ਹਾਂ ਵਿਭਾਗ ਦੇ ਅਧਿਆਪਕਾਂ ਨੂੰ ਵੀ ਇਸ ਸ਼ਾਨਦਾਰ ਨਤੀਜੇ ਲਈ ਵਧਾਈ ਦਿੱਤੀ। ਕਾਮਰਸ ਵਿਭਾਗ ਦੀ ਮੁਖੀ ਡਾ. ਕਮਲਦੀਪ ਕੌਰ ਨੇ ਕਿਹਾ ਕਿ ਵਿਭਾਗ ਦੇ ਅਧਿਆਪਕਾਂ ਦੀ ਮਿਹਨਤ ਅਤੇ ਵਿਦਿਆਰਥੀਆਂ ਦੀ ਲਗਨ ਸਦਕਾ ਭਵਿੱਖ ਵਿਚ ਵੀ ਇਸ ਤੋਂ ਵੱਧ ਸ਼ਾਨਦਾਰ ਨਤੀਜਿਆਂ ਦੀ ਆਸ ਹੈ। ਇਸ ਮੌਕੇ ਡਾ. ਦਵਿੰਦਰ ਕੌਰ, ਪ੍ਰੋ. ਮਨਰਾਜ ਕੌਰ, ਪ੍ਰੋ. ਅਵਨੀਤ ਕੌਰ, ਪ੍ਰੋ. ਪ੍ਰਿਆ ਲੱਧੜ, ਪ੍ਰੋ. ਦੀਪਿਕਾ, ਪ੍ਰੋ. ਮਨੀਸ਼ਾ, ਪ੍ਰੋ. ਗੁਰਿੰਦਰ ਕੌਰ, ਪ੍ਰੋ. ਹਰਸਿਮਰਨ ਕੌਰ ਆਦਿ ਹਾਜ਼ਰ ਸਨ।