- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਸਿੱਖ ਨੈਸ਼ਨਲ ਕਾਲਜ ਦਾ ਐੱਮਕਾਮ ਸਮੈਸਟਰ ਦੂਜਾ ਦਾ ਨਤੀਜਾ ਸ਼ਾਨਦਾਰ ਰਿਹਾ

ਨਰਿੰਦਰ ਮਾਹੀ, ਪੰਜਾਬੀ ਜਾਗਰਣ, ਬੰਗਾ : ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਮ੍ਰਿਤਸਰ ਵੱਲੋਂ ਕਰਵਾਈ ਗਈ ਐੱਮਕਾਮ ਸਮੈਸਟਰ ਦੂਜਾ ਦੀ ਪ੍ਰੀਖਿਆ ਦੇ ਐਲਾਨੇ ਨਤੀਜਿਆਂ ਵਿਚ ਸਿੱਖ ਨੈਸ਼ਨਲ ਕਾਲਜ ਦੇ ਵਿਦਿਆਰਥੀਆਂ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਕਾਲਜ ਦਾ ਨਾਂ ਰੋਸ਼ਨ ਕੀਤਾ ਹੈ। ਵਿਦਿਆਰਥੀਆਂ ਨੇ ਨਾ ਸਿਰਫ਼ ਉੱਤਮ ਅੰਕ ਪ੍ਰਾਪਤ ਕੀਤੇ, ਸਗੋਂ ਜ਼ਿਲ੍ਹੇ ਵਿਚੋਂ ਪਹਿਲਾ ਅਤੇ ਤੀਜਾ ਸਥਾਨ ਹਾਸਲ ਕਰ ਕੇ ਸੰਸਥਾ ਦੀ ਅਕਾਦਮਿਕ ਉੱਤਮਤਾ ਨੂੰ ਸਾਬਤ ਕੀਤਾ ਹੈ। ਪ੍ਰਿੰ. ਡਾ. ਇੰਦੂ ਰੱਤੀ ਨੇ ਦੱਸਿਆ ਕਿ ਕੰਚਨ ਪਲੂਵਾ ਨੇ 8.45 ਐੱਸਜੀਪੀਏ ਪ੍ਰਾਪਤ ਕਰ ਕੇ ਜ਼ਿਲ੍ਹੇ ਵਿਚੋਂ ਪਹਿਲਾ ਸਥਾਨ, ਤਰਨਪ੍ਰੀਤ ਕੌਰ ਨੇ 8.27 ਐੱਸਜੀਪੀਏ ਨਾਲ ਜ਼ਿਲ੍ਹੇ ਵਿਚੋਂ ਤੀਜਾ ਸਥਾਨ ਪ੍ਰਾਪਤ ਕੀਤਾ। ਇਸੇ ਤਰ੍ਹਾਂ ਮਨਪ੍ਰੀਤ ਕੌਰ ਨੇ 8.14 ਐੱਸਜੀਪੀਏ ਹਾਸਲ ਕਰ ਕੇ ਕਾਲਜ ਵਿਚੋਂ ਤੀਜਾ ਸਥਾਨ ਪ੍ਰਾਪਤ ਕੀਤਾ ਹੈ। ਪ੍ਰਿੰ. ਡਾ. ਇੰਦੂ ਰੱਤੀ ਨੇ ਇਸ ਸ਼ਾਨਦਾਰ ਪ੍ਰਾਪਤੀ ਲਈ ਪੋਸਟ ਗ੍ਰੈਜੂਏਟ ਕਾਮਰਸ ਵਿਭਾਗ ਦੇ ਸਮੂਹ ਅਧਿਆਪਕਾਂ, ਵਿਦਿਆਰਥੀਆਂ ਅਤੇ ਉਨ੍ਹਾਂ ਦੇ ਮਾਪਿਆਂ ਨੂੰ ਵਧਾਈ ਦਿੱਤੀ। ਡਾ. ਕਮਲਦੀਪ ਕੌਰ ਮੁਖੀ ਪੋਸਟ ਗ੍ਰੈਜੂਏਟ ਕਾਮਰਸ ਵਿਭਾਗ ਨੇ ਵੀ ਵਿਦਿਆਰਥਣਾਂ ਨੂੰ ਵਧਾਈ ਦਿੱਤੀ। ਇਸ ਮੌਕੇ ਡਾ. ਦਵਿੰਦਰ ਕੌਰ, ਪ੍ਰੋ. ਅਵਨੀਤ ਕੌਰ, ਪ੍ਰੋ. ਦੀਪਿਕਾ, ਪ੍ਰੋ. ਪ੍ਰਿਆ ਲੱਧੜ, ਪ੍ਰੋ. ਗੁਰਿੰਦਰ ਕੌਰ, ਪ੍ਰੋ. ਹਰਸਿਮਰਨ ਕੌਰ, ਪ੍ਰੋ. ਮਨੀਸ਼ਾ, ਪ੍ਰੋ. ਦਮਨਪ੍ਰੀਤ ਕੌਰ, ਪ੍ਰੋ. ਗਗਨਪ੍ਰੀਤ ਕੌਰ ਵੀ ਹਾਜ਼ਰ ਸਨ।