ਬੀਐੱਸਸੀ ਸਮੈਸਟਰ ਚੌਥਾ ਦਾ ਨਤੀਜਾ ਰਿਹਾ ਸ਼ਾਨਦਾਰ ਬੀਐੱਸਸੀ ਸਮੈਸਟਰ ਚੌਥਾ ਦਾ ਨਤੀਜਾ ਸ਼ਾਨਦਾਰ ਰਿਹਾ
Publish Date: Sat, 12 Sep 2026 04:20 PM (IST)
Updated Date: Sat, 12 Sep 2026 04:23 PM (IST)
ਪ੍ਰਦੀਪ ਭਨੋਟ, ਪੰਜਾਬੀ ਜਾਗਰਣ, ਨਵਾਂਸ਼ਹਿਰ : ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਮ੍ਰਿਤਸਰ ਵੱਲੋਂ ਐਲਾਨੇ ਗਏ ਬੀਐੱਸਸੀ ਸਮੈਸਟਰ ਚੌਥਾ ਦੇ ਨਤੀਜਿਆਂ ਵਿਚ ਗੁਰੂ ਨਾਨਕ ਦੇਵ ਯੂਨੀਵਰਸਿਟੀ ਕਾਲਜ ਅਮਰਦੀਪ ਸਿੰਘ ਸ਼ੇਰਗਿੱਲ ਮੈਮੋਰੀਅਲ ਕਾਲਜ ਮੁਕੰਦਪੁਰ ਦਾ ਨਤੀਜਾ ਸ਼ਾਨਦਾਰ ਰਿਹਾ। ਪ੍ਰਿੰ. ਮਨਜੀਤ ਸਿੰਘ ਨੇ ਦੱਸਿਆ ਕਿ ਬੀਐੱਸਸੀ (ਮੈਡੀਕਲ) ਦੀ ਵਿਦਿਆਰਥਣ ਕਰਮਨ ਪੁੱਤਰੀ ਵਿਜੇ ਕੁਮਾਰ ਵਾਸੀ ਮੁਕੰਦਪੁਰ ਨੇ 82.3 ਫ਼ੀਸਦੀ ਅੰਕ ਪ੍ਰਾਪਤ ਕਰਕੇ ਜ਼ਿਲ੍ਹੇ ਅਤੇ ਕਲਾਸ ਚੋਂ ਪਹਿਲਾ ਸਥਾਨ ਹਾਸਲ ਕੀਤਾ। ਵਿਦਿਆਰਥਣ ਅੰਜਲੀ ਪੁੱਤਰੀ ਸਤਨਾਮ ਚੰਦ ਵਾਸੀ ਅਨੀਹਰ ਨੇ 78.8 ਫ਼ੀਸਦੀ ਅੰਕ ਪ੍ਰਾਪਤ ਕਰ ਕੇ ਕਲਾਸ ’ਚੋਂ ਦੂਜਾ ਅਤੇ ਜ਼ਿਲ੍ਹੇ ’ਚੋਂ ਤੀਸਰਾ ਸਥਾਨ, ਵਿਦਿਆਰਥਣ ਸਿਮਰਨਜੀਤ ਕੌਰ ਪੁੱਤਰੀ ਕ੍ਰਿਸ਼ਨ ਕੁਮਾਰ ਵਾਸੀ ਝਿੰਗੜਾ ਨੇ 77.3 ਫ਼ੀਸਦੀ ਅੰਕ ਹਾਸਲ ਕਰਕੇ ਕਲਾਸ ਵਿਚੋਂ ਤੀਜਾ ਅਤੇ ਜ਼ਿਲ੍ਹੇ ਚੋਂ ਚੌਥਾ ਸਥਾਨ ਹਾਸਲ ਕੀਤਾ। ਇਸੇ ਤਰ੍ਹਾਂ ਵਿਦਿਆਰਥਣ ਮੁਸਕਾਨ ਪੁੱਤਰੀ ਬਲਵੀਰ ਚੰਦ ਵਾਸੀ ਗੁੜਾ ਨੇ 73 ਫ਼ੀਸਦੀ ਅੰਕ ਹਾਸਲ ਕਰ ਕੇ ਕਲਾਸ ’ਚੋਂ ਪਹਿਲਾ ਅਤੇ ਜ਼ਿਲ੍ਹੇ ’ਚੋਂ ਦੂਸਰਾ ਸਥਾਨ ਹਾਸਲ ਕੀਤਾ। ਬੀਐੱਸਸੀ (ਨਾਨ-ਮੈਡੀਕਲ) ਦੀ ਵਿਦਿਆਰਥਣ ਜਾਨਵੀ ਪੁੱਤਰੀ ਮਨਜੀਤ ਕੁਮਾਰ ਵਾਸੀ ਨਗਰ ਨੇ 71.2 ਫ਼ੀਸਦੀ ਅੰਕ ਪ੍ਰਾਪਤ ਕਰ ਕੇ ਕਲਾਸ ’ਚੋਂ ਦੂਜਾ ਅਤੇ ਜ਼ਿਲ੍ਹੇ ’ਚੋਂ ਚੌਥਾ ਸਥਾਨ ਹਾਸਲ ਕੀਤਾ। ਇਸੇ ਤਰ੍ਹਾਂ ਵਿਦਿਆਰਥਣ ਮੰਨਤ ਪੁੱਤਰੀ ਮਨਦੀਪ ਕੁਮਾਰ ਵਾਸੀ ਲਾਂਧੜਾ ਨੇ 69.6 ਫ਼ੀਸਦੀ ਅੰਕ ਹਾਸਲ ਕਰ ਕੇ ਕਲਾਸ ’ਚੋਂ ਤੀਸਰਾ ਸਥਾਨ ਅਤੇ ਜ਼ਿਲ੍ਹੇ ’ਚੋਂ ਪੰਜਵਾਂ ਸਥਾਨ ਹਾਸਲ ਕੀਤਾ। ਇਸ ਮੌਕੇ ਪ੍ਰਿੰ. ਮਨਜੀਤ ਸਿੰਘ ਨੇ ਵਿਭਾਗ ਦੇ ਇੰਚਾਰਜ ਡਾ. ਆਸ਼ਿਮਾ ਪਾਸੀ, ਡਾ. ਸੰਗੀਤਾ ਅਤੇ ਹੋਰ ਪ੍ਰਾਧਿਆਪਕਾਂ ਨੂੰ ਵਧਾਈ ਦਿੱਤੀ ਅਤੇ ਵਿਦਿਆਰਥੀਆਂ ਨੂੰ ਹੋਰ ਮਿਹਨਤ ਕਰਨ ਲਈ ਪ੍ਰੇਰਿਆ।