11ਵੀਂ ਕਲਾਸ ਦਾ ਨਤੀਜਾ ਸ਼ਾਨਦਾਰ ਰਿਹਾ
11ਵੀਂ ਕਲਾਸ ਦਾ ਨਤੀਜਾ ਸ਼ਾਨਦਾਰ ਰਿਹਾ
Publish Date: Fri, 10 Apr 2026 04:51 PM (IST)
Updated Date: Sat, 11 Apr 2026 04:02 AM (IST)
ਨਰਿੰਦਰ ਮਾਹੀ, ਪੰਜਾਬੀ ਜਾਗਰਣ, ਬੰਗਾ
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਧੀਨ ਚੱਲ ਰਹੇ ਭਾਈ ਸੰਗਤ ਸਿੰਘ ਖ਼ਾਲਸਾ ਕਾਲਜ ਬੰਗਾ ਦਾ ਗਿਆਰਵੀਂ ਕਲਾਸ ਦਾ ਨਤੀਜਾ ਸੌ ਫੀਸਦੀ ਰਿਹਾ। ਪ੍ਰਿੰ. ਡਾ. ਰਣਜੀਤ ਸਿੰਘ ਨੇ ਦੱਸਿਆ ਕਿ ਇਨ੍ਹਾਂ ਨਤੀਜਿਆਂ ਦੌਰਾਨ ਸਾਇੰਸ ਵਿਭਾਗ ਦੇ ਮੈਡੀਕਲ ਵਿਚੋਂ ਗੁਰਜੰਟ ਸਿੰਘ ਖਟਕੜ ਨੇ 94 ਫ਼ੀਸਦੀ ਅੰਕ ਲੈ ਕੇ ਪਹਿਲਾ, ਦਿਵਿਆਂਸ਼ਾ ਨੇ 91 ਫ਼ੀਸਦੀ ਅੰਕਾਂ ਨਾਲ ਦੂਜਾ ਸਥਾਨ ਅਤੇ ਮਨਪ੍ਰੀਤ ਮਹਿਮੀ ਨੇ 85 ਫ਼ੀਸਦੀ ਅੰਕਾਂ ਨਾਲ ਤੀਜਾ ਸਥਾਨ ਪ੍ਰਾਪਤ ਕੀਤਾ। ਇਸੇ ਤਰ੍ਹਾਂ ਨਾਨ-ਮੈਡੀਕਲ ਵਿਚੋਂ ਬ੍ਰਹਮਜੀਤ ਸਿੰਘ ਨੇ 91 ਫ਼ੀਸਦੀ ਅੰਕਾਂ ਨਾਲ ਪਹਿਲਾ, ਤਾਨੀਆ ਨੇ 80 ਫ਼ੀਸਦੀ ਅੰਕਾਂ ਨਾਲ ਦੂਜਾ ਅਤੇ ਅਰਸ਼ਕੁਮਾਰ ਨੇ 74 ਫ਼ੀਸਦੀ ਅੰਕਾਂ ਨਾਲ ਤੀਜਾ ਸਥਾਨ ਪ੍ਰਾਪਤ ਕੀਤਾ।
ਆਰਟਸ ਗਰੁੱਪ ਵਿਚੋਂ ਹੁਸਨਦੀਪ ਕੌਰ ਨੇ 80 ਫ਼ੀਸਦੀ ਅੰਕ ਲੈ ਕੇ ਪਹਿਲਾ, ਹਰਅਜ਼ੀਜ਼ ਸਿੰਘ ਨੇ 75 ਫ਼ੀਸਦੀ ਅੰਕਾਂ ਨਾਲ ਦੂਜਾ ਅਤੇ ਗੁਰਲੀਨ ਕੌਰ ਨੇ 71 ਫ਼ੀਸਦੀ ਅੰਕਾਂ ਨਾਲ ਤੀਜਾ ਸਥਾਨ ਪ੍ਰਾਪਤ ਕੀਤਾ।।ਕਾਮਰਸ ਗਰੁੱਪ ਵਿਚੋਂ ਹਰਸਿਮਰਨ ਕੌਰ ਨੇ 80 ਫ਼ੀਸਦੀ ਅੰਕਾਂ ਨਾਲ ਪਹਿਲਾ, ਮਨਵੀਰ ਕੌਰ ਨੇ 74 ਫ਼ੀਸਦੀ ਅੰਕਾਂ ਨਾਲ ਦੂਜਾ ਅਤੇ ਅਰਵਿੰਦਰ ਸਿੰਘ ਜਨਾਗਲ ਨੇ 72 ਫ਼ੀਸਦੀ ਅੰਕਾਂ ਨਾਲ ਤੀਜਾ ਸਥਾਨ ਪ੍ਰਾਪਤ ਕੀਤਾ। ਉਨ੍ਹਾਂ ਕਿਹਾ ਕਿ ਇਸ ਦਾ ਸਿਹਰਾ ਸਾਇੰਸ, ਆਰਟਸ ਅਤੇ ਕਾਮਰਸ ਵਿਭਾਗ ਦੇ ਅਧਿਆਪਕਾਂ ਨੂੰ ਜਾਂਦਾ ਹੈ। ਇਸ ਮੌਕੇ ਕਾਲਜ ਪ੍ਰਿੰ. ਡਾ. ਰਣਜੀਤ ਸਿੰਘ ਨੇ ਵਿਦਿਆਰਥੀਆਂ ਨੂੰ ਹੋਰ ਮਿਹਨਤ ਕਰਨ ਲਈ ਪ੍ਰੇਰਿਤ ਕਰਦਿਆਂ ਮੁਬਾਰਕਬਾਦ ਦਿੱਤੀ।