- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਮੰਡੀ ਬੋਰਡ ਵੱਲੋਂ 5 ਮਹੀਨੇ ਪਹਿਲਾ ਪੁੱਟੀ ਸੜਕ ਨੇ ਧਾਰਿਆ ਛੱਪੜ ਦਾ ਰੂਪ

ਸੁਖਦੇਵ ਸਿੰਘ ਪਨੇਸਰ, ਪੰਜਾਬੀ ਜਾਗਰਣ, ਕਾਠਗੜ੍ਹ : ਪਿੰਡ ਰੈਲ ਮਾਜਰਾ ਦੇ ਪ੍ਰਾਚੀਨ ਸ਼ਿਵ ਮੰਦਿਰ ਅਤੇ ਸ਼ਮਸ਼ਾਨ ਘਾਟ ਨੂੰ ਜਾਣ ਵਾਲੀ ਲਿੰਕ ਸੜਕ ਮੰਡੀ ਬੋਰਡ ਵਿਭਾਗ ਵੱਲੋਂ ਪੰਜ ਕੁ ਮਹੀਨੇ ਪਹਿਲਾਂ ਪੁੱਟ ਕੇ ਉਸ ’ਤੇ ਗਟਕਾ ਪਾ ਦਿੱਤਾ ਸੀ ਪਰ ਦੁਬਾਰਾ ਅੱਜ ਤੱਕ ਇਸ ’ਤੇ ਪ੍ਰੀ-ਮਿਕਸ ਪਾਉਣ ਦਾ ਕੰਮ ਨਹੀਂ ਕੀਤਾ। ਪ੍ਰਧਾਨ ਸੁਰਿੰਦਰ ਛਿੰਦਾ ਰੈਲਮਾਜਰਾ ਨੇ ਦੱਸਿਆ ਕਿ ਪਿੰਡ ਵਾਸੀ, ਸਕੂਲ ਜਾਣ ਵਾਲੇ ਬੱਚੇ ਅਤੇ ਰੋਜ਼ਾਨਾ ਪਸ਼ੂਆਂ ਨੂੰ ਪੱਠੇ ਲਿਆਉਣ ਲਈ ਜ਼ਿਮੀਂਦਾਰ ਪਰੇਸ਼ਾਨ ਹੋ ਰਹੇ ਹਨ। ਸੜਕ ਵਿਚ ਟੋਏ ਪੈ ਚੁੱਕੇ ਹਨ, ਜਿਸ ਕਰਕੇ ਲੋਕਾਂ ਦਾ ਪੈਦਲ ਚੱਲਣਾ ਵੀ ਔਖਾ ਹੋਇਆ। ਪ੍ਰਧਾਨ ਸੁਰਿੰਦਰ ਛਿੰਦਾ ਰੈਲ ਮਾਜਰਾ ਨੇ ਕਿਹਾ ਕਿ ਕੁੰਭਕਰਨ ਦੀ ਨੀਂਦ ਸੁੱਤੇ ਪਏ ਮੰਡੀ ਬੋਰਡ ਅਤੇ ਪੰਜਾਬ ਸਰਕਾਰ ਨੇ ਜੇਕਰ 10 ਅਕਤੂਬਰ ਤੱਕ ਸੜਕ ਬਣਾਉਣ ਦਾ ਕੰਮ ਚਾਲੂ ਨਾ ਕੀਤਾ ਤਾਂ 12 ਅਕਤੂਬਰ ਸੋਮਵਾਰ ਨੂੰ ਤਿੰਨ ਪਿੰਡਾਂ ਦੇ ਸਮੂਹ ਵਾਸੀਆਂ ਵੱਲੋਂ ਮੰਡੀ ਬੋਰਡ ਦੇ ਦਫ਼ਤਰ ਅੱਗੇ ਅਣਮਿੱਥੇ ਸਮੇਂ ਲਈ ਧਰਨਾ ਦਿੱਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਧਰਨੇ ’ਚ ਕਾਂਗਰਸ ਪਾਰਟੀ ਦੇ ਸੀਨੀਅਰ ਆਗੂ ਤੇ ਵਰਕਰ ਸ਼ਾਮਲ ਹੋਣਗੇ। ਇਸ ਮੌਕੇ ਸੰਦੀਪ ਕੁਮਾਰ, ਹਰਜੀਤ ਸਿੰਘ, ਸੰਜੀਵ ਖਤਰੀ, ਅਬਦੁਲ ਰਹਿਮਾਨ, ਬਲਦੇਵ ਰਾਜ, ਰਕੇਸ਼ ਖਾਨ, ਗੁਰਮੁੱਖ ਸਿੰਘ, ਪ੍ਰਧਾਨ ਸੁਰਿੰਦਰ ਛਿੰਦਾ ਤੇ ਹੋਰ ਹਾਜ਼ਰ ਸਨ।