- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਆਰਟੀਓ ਨੇ ਬੱਛੂਆ ਟੋਲ ਪਲਾਜ਼ਾ ਤੇ ਨਾਕਾ ਲਗਾ ਕੇ 8 ਵਾਹਨਾਂ ਦੇ ਕੀਤੇ ਚਲਾਨ

ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਕਾਠਗੜ੍ਹ : ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲੇ ਵਾਹਨਾਂ ਵਿਰੁੱਧ ਸਖ਼ਤ ਕਾਰਵਾਈ ਕਰਦੇ ਹੋਏ ਆਰਟੀਓ ਇੰਦਰਪਾਲ ਨੇ ਬੱਛੂਆਂ ਟੋਲ ਪਲਾਜ਼ਾ ’ਤੇ ਇੱਕ ਨਾਕਾ ਲਗਾ ਕੇ ਵੱਖ-ਵੱਖ ਵਾਹਨਾਂ ਦੀ ਜਾਂਚ ਕੀਤੀ ਅਤੇ ਲਗਭਗ 8 ਵਾਹਨਾਂ ਦੇ ਚਾਲਾਨ ਕੀਤੇ। ਚੈਕਿੰਗ ਟੀਮ ਦੁਆਰਾ ਭੁੰਗ ਨਾਲ ਭਰੀਆਂ ਟਰਾਲੀਆਂ, ਸੈਲਾਨੀ ਬੱਸਾਂ ਅਤੇ ਓਵਰਲੋਡ ਵਾਹਨਾਂ ਦੀ ਵਿਸ਼ੇਸ਼ ਤੌਰ ’ਤੇ ਜਾਂਚ ਕੀਤੀ ਗਈ। ਵਿਭਾਗ ਦੀ ਟੀਮ ਨੇ ਵਾਹਨਾਂ ਦੇ ਦਸਤਾਵੇਜ਼, ਪਰਮਿਟ, ਫਿਟਨੈੱਸ, ਲੋਡ ਅਤੇ ਹੋਰ ਜ਼ਰੂਰੀ ਦਸਤਾਵੇਜ਼ਾਂ ਦੀ ਵੀ ਜਾਂਚ ਕੀਤੀ। ਆਰਟੀਓ ਇੰਦਰਪਾਲ ਨੇ ਕਿਹਾ ਕਿ ਸੜਕਾਂ ’ਤੇ ਓਵਰਲੋਡਿੰਗ ਅਤੇ ਟ੍ਰੈਫਿਕ ਉਲੰਘਣਾ ਨੂੰ ਕਿਸੇ ਵੀ ਕੀਮਤ ’ਤੇ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਉਨ੍ਹਾਂ ਡਰਾਈਵਰਾਂ ਨੂੰ ਅਪੀਲ ਕੀਤੀ ਕਿ ਉਹ ਪੂਰੇ ਵਾਹਨ ਦਸਤਾਵੇਜ਼ ਬਣਾਈ ਰੱਖਣ ਅਤੇ ਮੰਜੂਰਸ਼ੁਦਾ ਸਮਰੱਥਾ ਤੋਂ ਵੱਧ ਭਾਰ ਨਾ ਹੋਵੇ। ਉਨ੍ਹਾਂ ਕਿਹਾ ਕਿ ਓਵਰਲੋਡ ਵਾਹਨ ਸੜਕ ਸੁਰੱਖਿਆ ਲਈ ਖ਼ਤਰਾ ਪੈਦਾ ਕਰਦੇ ਹਨ ਅਤੇ ਹਾਦਸਿਆਂ ਦਾ ਖ਼ਤਰਾ ਵਧਾਉਂਦੇ ਹਨ। ਉਨ੍ਹਾਂ ਸਪੱਸ਼ਟ ਕੀਤਾ ਕਿ ਆਉਣ ਵਾਲੇ ਦਿਨਾਂ ਵਿਚ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲੇ ਵਾਹਨਾਂ ਦੀ ਜਾਂਚ ਅਤੇ ਕਾਰਵਾਈ ਕਰਨ ਦੀ ਪ੍ਰਕਿਰਿਆ ਜਾਰੀ ਰਹੇਗੀ।