
- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼

ਦ ਨੌਰਵੁੱਡ ਸਕੂਲ ਦੇ ਵਿਦਿਆਰਥੀ ਪ੍ਰਕਾਸ਼ ਦੀ ਸੂਬਾ ਪੱਧਰੀ ਕ੍ਰਿਕੇਟ ਟੀਮ ਲਈ ਚੋਣ ਸ਼ਲਾਘਾਯੋਗ

ਸੁਖਦੇਵ ਸਿੰਘ ਪਨੇਸਰ, ਪੰਜਾਬੀ ਜਾਗਰਣ, ਕਾਠਗੜ੍ਹ : ਦਿ ਨੌਰਵੁੱਡ ਸਕੂਲ ਚਾਹਲ ਦੇ ਪ੍ਰਤਿਭਾਸ਼ਾਲੀ ਵਿਦਿਆਰਥੀ ਪ੍ਰਕਾਸ਼ ਨੇ ਆਪਣੀ ਪ੍ਰਤਿਭਾ, ਸਖ਼ਤ ਮਿਹਨਤ ਅਤੇ ਖੇਡ ਪ੍ਰਤੀ ਜਨੂੰਨ ਦਾ ਪ੍ਰਦਰਸ਼ਨ ਕਰ ਕੇ ਆਪਣੇ ਸਕੂਲ ਅਤੇ ਆਪਣੇ ਇਲਾਕੇ ਦਾ ਨਾਂ ਰੋਸ਼ਨ ਕੀਤਾ ਹੈ। ਉਸ ਨੂੰ ਸੀਬੀਐੱਸਈ ਉੱਤਰੀ ਜ਼ੋਨ-2 ਕ੍ਰਿਕਟ ਟਰਾਇਲਾਂ ਦੌਰਾਨ ਸੂਬਾ ਕ੍ਰਿਕਟ ਟੀਮ ਲਈ ਚੁਣਿਆ ਗਿਆ। ਡੀਏਵੀ ਸੀਨੀਅਰ ਸੈਕੰਡਰੀ ਸਕੂਲ ਚੰਡੀਗੜ੍ਹ ਵਿਖੇ ਵੱਕਾਰੀ ਟਰਾਇਲਾਂ ’ਚ ਲਗਭਗ 2 ਹਜ਼ਾਰ ਖਿਡਾਰੀਆਂ ਨੇ ਆਪਣੀ ਪ੍ਰਤਿਭਾ ਦਾ ਪ੍ਰਦਰਸ਼ਨ ਕੀਤਾ। ਜਿਸ ਵਿਚੋਂ ਸਿਰਫ਼ 72 ਖਿਡਾਰੀ ਚੁਣੇ ਗਏ। ਇਸ ਵਿਦਿਆਰਥੀ ਨੇ ਸਖ਼ਤ ਮੁਕਾਬਲੇ ਦੇ ਬਾਵਜੂਦ ਆਪਣੇ ਸ਼ਾਨਦਾਰ ਪ੍ਰਦਰਸ਼ਨ ਨਾਲ ਆਪਣਾ ਸਥਾਨ ਸੁਰੱਖਿਅਤ ਕੀਤਾ। ਸਕੂਲ ਪ੍ਰਬੰਧਕਾਂ ਨੇ ਮਾਣ ਤੇ ਖੁਸ਼ੀ ਪ੍ਰਗਟ ਕਰਦੇ ਹੋਏ ਵਿਦਿਆਰਥੀ ਪ੍ਰਕਾਸ਼ ਉਸਦੇ ਮਾਪਿਆਂ ਅਤੇ ਕੋਚ ਨੂੰ ਵਧਾਈ ਦਿੱਤੀ। ਉਨ੍ਹਾਂ ਦੱਸਿਆ ਕਿ ਨੌਰਵੁੱਡ ਸਕੂਲ ਵਿਦਿਆਰਥੀਆਂ ਦੇ ਸਰਵਪੱਖੀ ਵਿਕਾਸ ਲਈ ਖੇਡਾਂ ਨੂੰ ਅਕਾਦਮਿਕ ਵਾਂਗ ਹੀ ਜ਼ਰੂਰੀ ਮੰਨਦਾ ਹੈ ਅਤੇ ਖਿਡਾਰੀਆਂ ਨੂੰ ਉੱਚ ਪੱਧਰੀ ਮੁਕਾਬਲੇ ਲਈ ਤਿਆਰ ਕਰਨ ਲਈ ਹਰ ਸੰਭਵ ਸਹਾਇਤਾ ਪ੍ਰਦਾਨ ਕਰਦਾ ਹੈ। ਉਨ੍ਹਾਂ ਹੋਣਹਾਰ ਖਿਡਾਰੀ ਨੂੰ ਭਵਿੱਖ ਵਿਚ ਨਵੀਆਂ ਉਚਾਈਆਂ ਪ੍ਰਾਪਤ ਕਰਨ ਲਈ ਸ਼ੁੱਭਕਾਮਨਾਵਾਂ ਦਿੱਤੀਆਂ।