ਪੱਤਰ ਪੇ੍ਰਰਕ, ਨਵਾਂਸ਼ਹਿਰ : ਪ੍ਰਸ਼ਾਸਨਿਕ ਸੁਧਾਰ ਵਿਭਾਗ, ਪੰਜਾਬ ਸਰਕਾਰ ਵੱਲੋਂ ਆਮ ਲੋਕਾਂ ਲਈ ਤਿਉਹਾਰਾਂ ਦੇ ਦਿਨਾਂ 'ਚ ਸੇਵਾ ਕੇਂਦਰਾਂ ਰਾਹੀਂ ਦਿੱਤੀਆਂ ਜਾਂਦੀਆਂ ਸੇਵਾਵਾਂ 'ਚ ਨਿਰਵਿਘਨਤਾ ਨੂੰ ਬਣਾਈ ਰੱਖਣ ਦੇ ਮੰਤਵ ਨਾਲ 5 ਅਕਤੂਬਰ ਨੂੰ ਦੁਸਹਿਰੇ ਵਾਲੇ ਦਿਨ ਸਵੇਰੇ 9 ਤੋਂ ਦੁਪਹਿਰ 2 ਵਜੇ ਤਕ ਸੇਵਾ ਕੇਂਦਰਾਂ ਦੇ ਕੰਮ ਕਰਨ ਦਾ ਸਮਾਂ ਨਿਰਧਾਰਿਤ ਕੀਤਾ ਗਿਆ ਹੈ। ਡਿਪਟੀ ਕਮਿਸ਼ਨਰ ਨਵਜੋਤ ਪਾਲ ਸਿੰਘ ਰੰਧਾਵਾ ਅਨੁਸਾਰ ਪ੍ਰਸ਼ਾਸਕੀ ਸੁਧਾਰ ਵਿਭਾਗ ਦੇ ਸੇਵਾ ਕੇਂਦਰਾਂ ਨੂੰ ਜਾਰੀ ਨਿਰਦੇਸ਼ਾਂ ਮੁਤਾਬਕ 25 ਅਕਤੂਬਰ ਵਿਸ਼ਵਕਰਮਾ ਦਿਵਸ ਵਾਲੇ ਦਿਨ ਸਵੇਰੇ 11 ਤੋਂ ਸ਼ਾਮ 5 ਵਜੇ ਤਕ ਸੇਵਾ ਕੇਂਦਰਾਂ 'ਚ ਕੰਮ ਹੋਵੇਗਾ। ਉਨਾਂ੍ਹ ਜ਼ਿਲ੍ਹੇ ਦੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਉਕਤ ਦੋਵਾਂ ਦਿਨਾਂ 'ਚ ਉਕਤ ਸਮੇਂ ਅਨੁਸਾਰ ਸੇਵਾ ਕੇਂਦਰਾਂ ਤੋਂ ਸੇਵਾਵਾਂ ਹਾਸਲ ਕਰ ਸਕਦੇ ਹਨ।