ਗੁਰਮਤਿ ਤੇ ਸਮਾਜ ਸੇਵਾ ਦੇ ਖੇਤਰ ’ਚ ਸੁਸਾਇਟੀ ਨੇ ਬਣਾਈ ਵੱਖਰੀ ਪਛਾਣ : ਭਾਈ ਪਿੰਦਰਪਾਲ ਸਿੰਘ ਗੁਰਮਤਿ ਅਤੇ ਸਮਾਜ ਸੇਵਾ ਦੇ ਖੇਤਰ ਵਿਚ ਸੁਸਾਇਟੀ ਨੇ ਬਣਾਈ ਵੱਖਰੀ ਪਛਾਣ-ਭਾਈ ਪਿੰਦਰਪਾਲ ਸਿੰਘ
Publish Date: Wed, 18 Nov 2026 06:06 PM (IST)
Updated Date: Wed, 18 Nov 2026 06:06 PM (IST)
ਗੁਰਬਾਣੀ ਕੀਰਤਨ, ਗੁਰਮਤਿ ਵਿਚਾਰਾਂ ਤੇ ਨਾਮ ਸਿਮਰਨ ਦੀ ਰੂਹਾਨੀ ਛਹਿਬਰ ਨਾਲ ਸੰਗਤਾਂ ਨਿਹਾਲ ਪ੍ਰਦੀਪ ਭਨੋਟ, ਪੰਜਾਬੀ ਜਾਗਰਣ ਨਵਾਂਸ਼ਹਿਰ : ਗੁਰੂ ਨਾਨਕ ਦੇਵ ਜੀ ਦੇ 557 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰੂ ਨਾਨਕ ਮਿਸ਼ਨ ਸੇਵਾ ਸੁਸਾਇਟੀ ਨਵਾਂਸ਼ਹਿਰ ਵੱਲੋਂ ਜੇਐੱਸਐਫਐੱਚ ਖ਼ਾਲਸਾ ਸਕੂਲ ਦੇ ਖੇਡ ਮੈਦਾਨ ਵਿਖੇ ਕਰਵਾਏ ਤਿੰਨ ਰੋਜ਼ਾ ਮਹਾਨ ਕੀਰਤਨ ਦਰਬਾਰ ਦੀ ਸੰਪੂਰਨਤਾ ਗੁਰੂ ਚਰਨਾਂ ਵਿਚ ਸਰਬੱਤ ਦੇ ਭਲੇ ਦੀ ਅਰਦਾਸ ਅਤੇ ਵਾਹਿਗੁਰੂ ਦੇ ਸ਼ੁਕਰਾਨੇ ਨਾਲ ਹੋਈ। ਤਿੰਨ ਦਿਨ ਚੱਲੇ ਇਸ ਰੂਹਾਨੀ ਸਮਾਗਮ ਦੌਰਾਨ ਇਲਾਕੇ ਦੀਆਂ ਸੰਗਤਾਂ ਨੇ ਬਹੁਤ ਵੱਡੀ ਗਿਣਤੀ ਵਿੱਚ ਸ਼ਮੂਲੀਅਤ ਕਰਕੇ ਗੁਰੂ ਘਰ ਦੀਆਂ ਖੁਸ਼ੀਆਂ ਪ੍ਰਾਪਤ ਕੀਤੀਆਂ। ਸਮਾਗਮ ਦੀ ਆਰੰਭਤਾ ਗਿਆਨੀ ਕੁਲਵਿੰਦਰ ਸਿੰਘ ਸੁੱਧਾ ਮਾਜਰਾ ਵੱਲੋਂ ਕੀਤੀ। ਉਪਰੰਤ ਭਾਈ ਨਵਦੀਪ ਸਿੰਘ ਕਟਾਰੀਆਂ ਵਾਲਿਆਂ ਦੇ ਕੀਰਤਨੀ ਜੱਥੇ ਨੇ ਗੁਰਬਾਣੀ ਕੀਰਤਨ ਨਾਲ ਸਮਾਗਮ ਦੀ ਸ਼ੁਰੂਆਤ ਕੀਤੀ। ਭਾਈ ਅਮਰੀਕ ਸਿੰਘ ਚੰਡੀਗੜ੍ਹ ਵਾਲਿਆਂ ਨੇ ਕਥਾ ਵਿਚਾਰਾਂ ਰਾਹੀਂ ਗੁਰਮਤਿ ਜੀਵਨ-ਜਾਚ ਦਾ ਸੰਦੇਸ਼ ਦਿੱਤਾ, ਜਦਕਿ ਭਾਈ ਚਰਨਜੀਤ ਸਿੰਘ ਹੀਰਾ ਨੇ ਵਿਲੱਖਣ ਸ਼ੈਲੀ ਨਾਲ ਅੰਮ੍ਰਿਤਮਈ ਗੁਰਬਾਣੀ ਦਾ ਕੀਰਤਨ ਕਰਕੇ ਸੰਗਤਾਂ ਨੂੰ ਗੁਰੂ ਚਰਨਾਂ ਨਾਲ ਜੋੜਿਆ। ਇਸ ਮੌਕੇ ਸੁਸਾਇਟੀ ਵੱਲੋਂ ਇੱਕ ਨਵੀਂ ਅਤੇ ਨਿਵੇਕਲੀ ਪਹਿਲ ਕਰਦਿਆਂ ਸਿਹਤ ਸੇਵਾਵਾਂ ਦੇ ਖੇਤਰ ਵਿਚ ਨਿਸ਼ਕਾਮ ਯੋਗਦਾਨ ਪਾਉਣ ਵਾਲੇ ਡਾ. ਕੁਲਵੀਰ ਸਿੰਘ ਪੁਰੇਵਾਲ ਨੂੰ ਗੁਰੂ ਨਾਨਕ ਮਿਸ਼ਨ ਐਵਾਰਡ ਨਾਲ ਸਨਮਾਨਿਤ ਕੀਤਾ। ਸਮਾਗਮ ਦੀ ਵਿਸ਼ੇਸ਼ ਖਿੱਚ ਸਿੱਖ ਪੰਥ ਦੇ ਪ੍ਰਸਿੱਧ ਕਥਾਵਾਚਕ ਗਿਆਨੀ ਪਿੰਦਰਪਾਲ ਸਿੰਘ ਜੀ ਦੇ ਗੁਰਮਤਿ ਵਿਚਾਰ ਰਹੇ। ਉਨ੍ਹਾਂ ਨੇ ਗੁਰੂ ਸਾਹਿਬ ਦੀ ਬਾਣੀ ਦੇ ਹਵਾਲੇ ਨਾਲ ਮਨੁੱਖੀ ਜੀਵਨ ਵਿਚ ਨਾਮ ਸਿਮਰਨ, ਨਿਮਰਤਾ, ਸੇਵਾ, ਪਰਉਪਕਾਰ ਅਤੇ ਆਪਸੀ ਪਿਆਰ ਦੀ ਮਹੱਤਤਾ ਬਾਰੇ ਚਾਨਣਾ ਪਾਇਆ। ਉਨ੍ਹਾਂ ਕਿਹਾ ਕਿ ਗੁਰੂ ਨਾਨਕ ਦੇਵ ਜੀ ਦੀ ਵਿਚਾਰਧਾਰਾ ਸਾਨੂੰ ਕਿਰਤ ਕਰਨ, ਨਾਮ ਜਪਣ ਅਤੇ ਵੰਡ ਛਕਣ ਦਾ ਮਾਰਗ ਦਿਖਾਉਂਦੀ ਹੈ। ਗੁਰੂ ਘਰ ਵਿਚ ਆਉਣ ਦਾ ਅਸਲ ਮਨੋਰਥ ਕੇਵਲ ਨਤਮਸਤਕ ਹੋਣਾ ਹੀ ਨਹੀਂ, ਸਗੋਂ ਗੁਰਮਤਿ ਦੇ ਉਪਦੇਸ਼ਾਂ ਨੂੰ ਆਪਣੇ ਜੀਵਨ ਵਿੱਚ ਅਪਣਾਉਣਾ ਅਤੇ ਲੋੜਵੰਦਾਂ ਦੀ ਸੇਵਾ ਲਈ ਕਾਰਜ ਕਰਨਾ ਹੈ। ਇਸ ਉਪਰੰਤ ਭਾਈ ਅਨੰਤਵੀਰ ਸਿੰਘ ਲਾਸ ਏਂਜਲਸ ਵਾਲਿਆਂ ਨੇ ਦੇਰ ਰਾਤ ਤੱਕ ਆਪਣੀ ਰਸਭਿੰਨੀ ਕੀਰਤਨ ਸੇਵਾ ਰਾਹੀਂ ਸੰਗਤਾਂ ਨੂੰ ਰੂਹਾਨੀ ਖ਼ੁਰਾਕ ਪ੍ਰਦਾਨ ਕੀਤੀ। ਸੰਗਤਾਂ ਗੁਰਬਾਣੀ ਕੀਰਤਨ ਦਾ ਆਨੰਦ ਮਾਣਦੀਆਂ ਰਹੀਆਂ। ਅੱਜ ਕਰਵਾਏ ਗਏ ਅੰਮ੍ਰਿਤ ਸੰਚਾਰ ਦੌਰਾਨ 31 ਪ੍ਰਾਣੀਆਂ ਨੇ ਅੰਮ੍ਰਿਤ ਛਕਿਆ ਜਿਨਾਂ ਦਾ ਕੀਰਤਨ ਦਰਬਾਰ ਦੌਰਾਨ ਸਨਮਾਨ ਵੀ ਕੀਤਾ। ਸਮਾਗਮ ਦੀ ਸੰਪੂਰਨਤਾ ਮੌਕੇ ਸਰਬੱਤ ਦੇ ਭਲੇ ਦੀ ਅਰਦਾਸ ਅਤੇ ਸ੍ਰੀ ਮੁੱਖਵਾਕ ਦੀ ਸੇਵਾ ਭਾਈ ਸਰਵਨ ਸਿੰਘ ਜੀ (ਅਰਦਾਸੀਏ ਸਿੰਘ) ਸੱਚਖੰਡ ਸ੍ਰੀ ਦਰਬਾਰ ਸਾਹਿਬ ਵੱਲੋਂ ਨਿਭਾਈ ਗਈ। ਇਸ ਮੌਕੇ ਸੁਸਾਇਟੀ ਵੱਲੋਂ ਕੀਰਤਨੀ ਜਥੇ, ਕਥਾਵਾਚਕਾਂ ਤੋਂ ਇਲਾਵਾ ਬਾਬਾ ਸਤਨਾਮ ਸਿੰਘ ਜੀ ਕਿਲਾ ਅਨੰਦਗੜ੍ਹ ਸਾਹਿਬ, ਪੰਜ ਪਿਆਰੇ ਸਾਹਿਬਾਨ ਅਤੇ ਦਰਬਾਰ ਸਾਹਿਬ ਤੋਂ ਆਏ ਅਰਦਾਸੀਏ ਸਿੰਘ ਸਰਵਨ ਸਿੰਘ ਜੀ ਦਾ ਵਿਸ਼ੇਸ਼ ਸਨਮਾਨ ਕੀਤਾ। ਇਸ ਮੌਕੇ ਸੁਸਾਇਟੀ ਦੇ ਮੁੱਖ ਸਰਪਰਸਤ ਭਾਈ ਸਰਬਜੀਤ ਸਿੰਘ ਲੁਧਿਆਣੇ ਵਾਲਿਆਂ ਅਤੇ ਮੁੱਖ ਸੇਵਾਦਾਰ ਸੁਰਜੀਤ ਸਿੰਘ ਵੱਲੋਂ ਸਮੂਹ ਸੰਗਤਾਂ, ਰਾਗੀ ਜਥਿਆਂ, ਕਥਾਵਾਚਕਾਂ, ਸੰਤ-ਮਹਾਂਪੁਰਸ਼ਾਂ, ਸੇਵਾਦਾਰਾਂ ਅਤੇ ਸਹਿਯੋਗੀਆਂ ਦਾ ਧੰਨਵਾਦ ਕੀਤਾ। ਦੂਰ ਦੁਰਾਡੇ ਤੋਂ ਪਹੁੰਚੀਆਂ ਸੰਗਤਾਂ ਵਿਚ ਸੰਤ ਬਾਬਾ ਨਛੱਤਰ ਸਿੰਘ, ਜਥੇਦਾਰ ਮਹਿੰਦਰ ਸਿੰਘ ਹੁਸੈਨਪੁਰ, ਜਥੇਦਾਰ ਗੁਰਬਖਸ਼ ਸਿੰਘ ਖਾਲਸਾ, ਵਿਧਾਇਕ ਨਛੱਤਰ ਪਾਲ, ਅੰਗਦ ਸਿੰਘ ਸਾਬਕਾ ਵਿਧਾਇਕ, ਹੇਮੰਤ ਕੁਮਾਰ ਬੌਬੀ, ਗੁਰਪ੍ਰੀਤ ਕੌਰ ਥਿਆੜਾ ਆਬਜ਼ਰਵਰ ਫਿਲੌਰ ਸ਼੍ਰੋਮਣੀ ਅਕਾਲੀ ਦਲ, ਡਾ. ਕੁਲਵਿੰਦਰ ਸਿੰਘ, ਜਸਪਾਲ ਸਿੰਘ ਜਾਡਲੀ, ਤਰਨਜੀਤ ਸਿੰਘ ਥਾਂਦੀ, ਭਾਈ ਜੋਗਾ ਸਿੰਘ ਢਾਹਾਂ, ਗੁਰਚਰਨ ਅਰੋੜਾ, ਸੁਖਦੇਵ ਸਿੰਘ ਮਾਨ ਰਾਹੋਂ, ਬਲਵੀਰ ਸਿੰਘ ਅਲੀਪੁਰ, ਦੀਦਾਰ ਸਿੰਘ ਅਲੀਪੁਰ, ਰਮਨਦੀਪ ਸਿੰਘ ਥਿਆੜਾ ਕੋਰ ਕਮੇਟੀ ਮੈਂਬਰ ਸ਼ਿਅਦ, ਸਤਪਾਲ ਸਿੰਘ, ਤਰਲੋਕ ਸਿੰਘ ਗੜਸ਼ੰਕਰ, ਪ੍ਰਭਜੋਤ ਸਿੰਘ ਭਾਰਟਾ, ਸੁਖਵਿੰਦਰ ਸਿੰਘ ਗੋਬਿੰਦਪੁਰ, ਹਰਜਿੰਦਰ ਸਿੰਘ ਅਟਾਰੀ, ਤਰਲੋਕ ਸਿੰਘ ਫਲੋਰਾ, ਕੁਲਜਿੰਦਰਜੀਤ ਸਿੰਘ ਸੋਢੀ, ਦਿਲਬਾਗ ਸਿੰਘ ਰਾਹੋਂ ਜਗਤਾਰ ਸਿੰਘ, ਹਰਦੀਪ ਸਿੰਘ ਸਰਪੰਚ, ਰਛਪਾਲ ਸਿੰਘ ਸਾਬਕਾ ਸਰਪੰਚ, ਗੁਰਜੀਤ ਕੌਰ ਸਰਪੰਚ, ਸੁਰਿੰਦਰ ਸਿੰਘ, ਗੁਰਦੇਵ ਸਿੰਘ, ਕੁਲਵਿੰਦਰ ਸਿੰਘ, ਬਲਵੀਰ ਸਿੰਘ, ਸੁੱਚਾ ਸਿੰਘ, ਰਵਿੰਦਰ ਸਿੰਘ, ਡਾ. ਹਰਵਿੰਦਰ ਸਿੰਘ, ਉੱਤਮ ਸਿੰਘ ਸੇਠੀ, ਦੀਦਾਰ ਸਿੰਘ ਗਹੂੰਣ, ਜਗਜੀਤ ਸਿੰਘ ਸੈਣੀ, ਜਗਦੀਪ ਸਿੰਘ ਕੈਸ਼ੀਅਰ, ਪਰਮਿੰਦਰ ਸਿੰਘ ਕੰਵਲ, ਹਕੀਕਤ ਸਿੰਘ, ਡਾ.: ਭਗਵਾਨ ਸਿੰਘ ਅਤੇ ਸੰਗਤਾਂ ਹਾਜ਼ਰ ਸਨ।