ਵਿਰਾਸਤ-ਏ-ਪੰਜਾਬ ਟੇਲੈਂਟ ਹੰਟ ਪ੍ਰੋਗਰਾਮ ਯਾਦਗਾਰੀ ਹੋ ਨਿੱਬੜਿਆ ਵਿਰਾਸਤ-ਏ-ਪੰਜਾਬ ਟੇਲੈਂਟ ਹੰਟ ਪ੍ਰੋਗਰਾਮ ਯਾਦਗਾਰੀ ਹੋ ਨਿਬੜਿਆ
Publish Date: Tue, 22 Sep 2026 03:52 PM (IST)
Updated Date: Tue, 22 Sep 2026 03:54 PM (IST)
ਨਰਿੰਦਰ ਮਾਹੀ, ਪੰਜਾਬੀ ਜਾਗਰਣ ਬੰਗਾ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮ੍ਰਿਤਸਰ ਦੇ ਅਦਾਰੇ ਭਾਈ ਸੰਗਤ ਸਿੰਘ ਖ਼ਾਲਸਾ ਕਾਲਜ ਬੰਗਾ ਵਿਖੇ ਪੰਜਾਬੀ ਵਿਭਾਗ ਦੇ ਸੱਭਿਆਚਾਰਕ ਕਲੱਬ ਵੱਲੋਂ ਨਵੇਂ ਆਏ ਵਿਦਿਆਰਥੀਆਂ ਲਈ ਵਿਰਾਸਤ-ਏ-ਪੰਜਾਬ ਟੈਲੇਂਟ ਹੰਟ ਪ੍ਰੋਗਰਾਮ ਯਾਦਗਾਰੀ ਹੋ ਨਿੱਬੜਿਆ। ਪ੍ਰਿੰਸੀਪਲ ਡਾ. ਰਣਜੀਤ ਸਿੰਘ ਦੀ ਯੋਗ ਅਗਵਾਈ ਅਤੇ ਕੋਆਰਡੀਨੇਟਰ ਡਾ. ਗੁਲਬਹਾਰ ਸਿੰਘ ਅਤੇ ਡਾ. ਕੁਲਦੀਪ ਕੌਰ ਦੀ ਦੇਖ-ਰੇਖ ਅਧੀਨ ਕਰਵਾਏ ਗਏ। ਇਸ ਪ੍ਰੋਗਰਾਮ ਵਿਚ ਕਾਲਜ ਦੇ ਵਿਦਿਆਰਥੀਆਂ ਨੇ ਆਪਣੀਆਂ ਪੇਸ਼ਕਾਰੀਆਂ ਰਾਹੀਂ ਇਸ ਨੂੰ ਸੱਭਿਆਚਾਰਕ ਰੰਗਤ ਦਿੱਤੀ। ਪ੍ਰੋਗਰਾਮ ਦੀ ਆਰੰਭਤਾ ਕਾਲਜ ਦੇ ਸੰਗੀਤ ਵਿਭਾਗ ਦੇ ਵਿਦਿਆਰਥੀਆਂ ਨੇ ਸ਼ਬਦ ਥਿਰੁ ਘਰਿ ਬੈਸਹੁ ਹਰਿ ਜਨ ਪਿਆਰੇ ਦਾ ਗਾਇਨ ਕਰ ਕੇ ਕੀਤੀ। ਇਸ ਉਪਰੰਤ ਵਿਦਿਆਰਥੀਆਂ ਨੇ ਮਹਿੰਦੀ, ਕਵੀਸ਼ਰੀ, ਵਾਰ, ਲੋਕ ਗੀਤਾਂ, ਭੰਗੜਾ, ਗਿੱਧਾ ਅਤੇ ਕੋਰੀਓਗ੍ਰਾਫੀ ਆਦਿ ਪੇਸ਼ਕਾਰੀਆਂ ਰਾਹੀਂ ਆਪਣੇ ਅੰਦਰ ਛੁਪੀ ਕਲਾ ਦਾ ਮੁਜ਼ਾਹਰਾ ਕੀਤਾ। ਇਸ ਮੌਕੇ ਕਾਲਜ ਪ੍ਰਿੰਸੀਪਲ ਡਾ. ਰਣਜੀਤ ਸਿੰਘ ਨੇ ਨਵੇਂ ਆਏ ਵਿਦਿਆਰਥੀਆਂ ਨੂੰ ਜੀ ਆਇਆਂ ਨੂੰ ਆਖਦਿਆਂ ਕਿਹਾ। ਇਸ ਸੰਸਥਾ ਦਾ ਮੁੱਖ ਮਨੋਰਥ ਪੜਾਈ ਦੇ ਨਾਲ-ਨਾਲ ਵਿਦਿਆਰਥੀਆਂ ਨੂੰ ਖੇਡਾਂ ਅਤੇ ਪੰਜਾਬ ਦੇ ਅਮੀਰ ਵਿਰਸੇ ਨਾਲ ਜੋੜਨਾ ਹੈ ਤਾਂ ਕਿ ਪੱਛਮੀ ਪ੍ਰਭਾਵ ਅਤੇ ਨਸ਼ਿਆਂ ਜਿਹੀਆਂ ਭੈੜੀਆਂ ਅਲਾਮਤਾਂ ਤੋਂ ਬਚਿਆ ਜਾ ਸਕੇ। ਉਨ੍ਹਾਂ ਕਿਹਾ ਕਿ ਐੱਸਸੀ, ਬੀਸੀ, ਘੱਟ ਗਿਣਤੀ ਤੋਂ ਇਲਾਵਾ ਅੰਮ੍ਰਿਤਧਾਰੀ ਵਿਦਿਆਰਥੀਆਂ ਅਤੇ ਖਿਡਾਰੀਆਂ ਲਈ ਇਹ ਸੰਸਥਾ ਵਿਸ਼ੇਸ਼ ਰਿਆਇਤਾਂ ਦੇ ਕੇ ਇਲਾਕੇ ਦੀ ਮੋਹਰੀ ਸੰਸਥਾ ਸਾਬਤ ਹੋਈ ਹੈ। ਜਿਸ ਦਾ ਫਾਇਦਾ ਇਲਾਕੇ ਦੇ ਵਿਦਿਆਰਥੀਆਂ ਨੂੰ ਲੈਣਾ ਚਾਹੀਦਾ ਹੈ। ਉਨ੍ਹਾਂ ਇਸ ਸੱਭਿਆਚਾਰਕ ਪ੍ਰੋਗਰਾਮ ਵਿਚ ਸਰਗਰਮੀ ਨਾਲ ਹਿੱਸਾ ਲੈਣ ਵਾਲੇ ਵਿਦਿਆਰਥੀਆਂ ਨੂੰ ਸਨਮਾਨਿਤ ਕਰਦਿਆਂ ਮੁਬਾਰਕਬਾਦ ਦਿੱਤੀ। ਅੱਗੇ ਤੋਂ ਅਜਿਹੇ ਪ੍ਰੋਗਰਾਮਾਂ ਦਾ ਹਿੱਸਾ ਬਣਨ ਲਈ ਪ੍ਰੇਰਿਤ ਕੀਤਾ। ਇਸ ਮੌਕੇ ਸਮੂਹ ਸਟਾਫ਼ ਅਤੇ ਵਿਦਿਆਰਥੀ ਹਾਜ਼ਰ ਸਨ।