ਜ਼ਿਲ੍ਹੇ ’ਚ ਐੱਲਪੀਜੀ, ਪੈਟਰੋਲ ਜਾਂ ਡੀਜ਼ਲ ਦੀ ਕੋਈ ਕਮੀ ਨਹੀਂ : ਡੀਸੀ
ਜ਼ਿਲ੍ਹੇ 'ਚ ਐਲਪੀਜੀ, ਪੈਟਰੋਲ ਜਾਂ ਡੀਜ਼ਲ ਦੀ ਕੋਈ ਕਮੀ ਨਹੀਂ-ਡਿਪਟੀ ਕਮਿਸ਼ਨਰ
Publish Date: Thu, 19 Mar 2026 06:13 PM (IST)
Updated Date: Fri, 20 Mar 2026 04:10 AM (IST)

ਪ੍ਰਸ਼ਾਸਨ ਵੱਲੋਂ ਕਾਲਾਬਾਜ਼ਾਰੀ ਕਰਨ ਵਾਲਿਆਂ ਨੂੰ ਸਖ਼ਤ ਤਾੜਨਾ ਗੈਸ ਏਜੰਸੀਆਂ ’ਤੇ ਕੀਤੀ ਜਾ ਰਹੀ ਹੈ ਨਜ਼ਰਸਾਨੀ ਪ੍ਰਦੀਪ ਭਨੋਟ, ਪੰਜਾਬੀ ਜਾਗਰਣ, ਨਵਾਂਸ਼ਹਿਰ ਡਿਪਟੀ ਕਮਿਸ਼ਨਰ ਗੁਲਪ੍ਰੀਤ ਸਿੰਘ ਨੇ ਜ਼ਿਲ੍ਹਾ ਵਾਸੀਆ ਨੂੰ ਭਰੋਸਾ ਦੁਆਇਆ ਕਿ ਜ਼ਿਲ੍ਹੇ ਵਿਚ ਐਲਪੀਜੀ ਸੈਲੰਡਰ, ਪੈਟਰੋਲ ਜਾਂ ਡੀਜ਼ਲ ਦੀ ਕੋਈ ਕਮੀ ਨਹੀਂ ਹੈ। ਉਨ੍ਹਾਂ ਜ਼ਿਲ੍ਹਾ ਵਾਸੀਆ ਨੂੰ ਅਪੀਲ ਕੀਤੀ ਕਿ ਜ਼ਿਲ੍ਹੇ ਵਿਚ ਜਰੂਰੀ ਵਸਤਾਂ ਦੀ ਉਪਲਬੱਧਤਾ ਬਾਰੇ ਡਰਨ ਦੀ ਕੋਈ ਲੋੜ ਨਹੀਂ ਹੈ। ਉਨ੍ਹਾਂ ਕਿਹਾ ਕਿ ਸਬੰਧਤ ਵਿਭਾਗ ਦੇ ਅਧਿਕਾਰੀਆਂ ਵੱਲੋਂ ਗੈਸ ਏਜੰਸੀਆਂ ਤੇ ਪੈਣੀ ਨਜ਼ਰ ਰੱਖੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਜ਼ਿਲ੍ਹੇ ਵਿਚ ਕਿਸੇ ਵੀ ਤਰ੍ਹਾਂ ਕਾਲਾ ਬਾਜ਼ਾਰੀ ਨਹੀਂ ਹੋਣ ਦਿੱਤੀ ਜਾਵੇਗੀ। ਡਿਪਟੀ ਕਮਿਸ਼ਨਰ ਨੇ ਦੁਹਾਰਿਆ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਡੀਜ਼ਲ ਤੇ ਪੈਟਰੋਲ ਅਤੇ ਐੱਲਪੀਜੀ ਦੀ ਉਪਲੱਬਤਾ ਨੂੰ ਯਕੀਨੀ ਬਣਾਉਣ ਲਈ ਸਥਿਤੀ ਉਤੇ ਬਾਰੀਕੀ ਨਾਲ ਨਿਗਰਾਨੀ ਕੀਤੀ ਜਾ ਰਹੀ ਹੈ ਤਾਂ ਜੋ ਲੋਕਾਂ ਨੂੰ ਕਿਸੇ ਪਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ। ਉੁਨ੍ਹਾਂ ਕਿਹਾ ਕਿ ਸਮੇਂ ਸਮੇਂ ਤੇ ਅਧਿਕਾਰੀਆਂ, ਐਲਪੀਜੀ ਅਤੇ ਪੈਟਰੋਲੀਅਮ ਡੀਲਰਾਂ ਨਾਲ ਮੀਟਿੰਗ ਕਰਕੇ ਜ਼ਿਲ੍ਹੇ ਵਿਚ ਜਰੂਰੀ ਚੀਜਾਂ ਦੇ ਸਟਾਕ ਦਾ ਜਾਇਜ਼ਾ ਲਿਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਜ਼ਿਲ੍ਹੇ ਵਿਚ ਲੋੜੀਂਦੀ ਮਾਤਰਾ ਵਿਚ ਐਲਪੀਜੀ ਅਤੇ ਪੈਟਰੋਲੀਅਮ ਪਦਾਰਥਾ ਉਪਲਬੱਧ ਹਨ ਅਤੇ ਲੋਕਾਂ ਨੂੰ ਕਿਸੇ ਵੀ ਤਰ੍ਹਾਂ ਡਰਨ ਦੀ ਲੋੜ ਨਹੀਂ ਹੈ। ਉਨ੍ਹਾਂ ਜ਼ਿਲ੍ਹਾ ਵਾਸੀਆ ਨੂੰ ਅਪੀਲ ਕੀਤੀ ਕਿ ਘਬਰਾਕੇ ਪੈਟਰੋਲ, ਡੀਜ਼ਲ ਤੇ ਐੱਲਪੀਜੀ ਸਿਲੰਡਰ ਖ਼ਰੀਦ ਕਰਨ ਦੀ ਲੋੜ ਨਹੀਂ ਹੈ। ਉਨ੍ਹਾਂ ਕਿਹਾ ਕਿ ਅਜਿਹਾ ਵਤੀਰਾ ਬੇਲੋੜੀ ਪਰੇਸ਼ਾਨੀ ਤੇ ਸਪਲਾਈ ਚੇਨ ਦੇ ਪ੍ਰਬੰਧ ਨੂੰ ਪ੍ਰਭਾਵਿਤ ਕਰਦਾ ਹੈ। ਉੁਨ੍ਹਾਂ ਕਿਹਾ ਕਿ ਸਰਕਾਰ ਵਲੋਂ ਪਹਿਲਾਂ ਹੀ ਜ਼ਰੂਰੀ ਚੀਜਾਂ ਦੀ ਦੂਰਵਰਤੋਂ ਨੂੰ ਰੋਕਣ ਲਈ ਜ਼ਰੂਰੀ ਸੇਵਾਵਾਂ ਪ੍ਰਬੰਧਨ ਕਾਨੂੰਨ (ਈਐੱਸਐੱਮਏ) ਨੂੰ ਲਾਗੂ ਕੀਤਾ ਗਿਆ ਹੈ। ਉਨ੍ਹਾਂ ਤਾੜਨਾ ਕੀਤੀ ਕਿ ਜਰੂਰੀ ਚੀਜ਼ਾਂ ਜਿਵੇਂ ਐੱਲਪੀਜੀ ਸਿਲੰਡਰ ਤੇ ਪੈਟਰੋਲੀਅਮ ਪਦਾਰਥਾਂ ਦੀ ਕਾਲਾਬਾਜ਼ਾਰੀ ਕਰਨ ਵਾਲਿਆ ਖਿਲਾਫ਼ ਕਾਨੂੰਨ ਅਨੁਸਾਰ ਸਖ਼ਤ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਜ਼ਿਲ੍ਹਾ ਵਾਸੀਆ ਲਈ ਜ਼ਰੂਰੀ ਚੀਜਾਂ ਦੀ ਸਪਲਾਈ ਨੂੰ ਨਿਰਵਿਘਨ ਜਾਰੀ ਰੱਖਣ ਲਈ ਵਚਨਬੱਧ ਹੈ।