ਫੰਡਾਂ ਦੀ ਕਮੀ ਨਹੀਂ ਆਉਣ ਦਿੱਤੀ ਜਾਵੇਗੀ : ਕਟਾਰੀਆ
ਵਿਕਾਸ ਕਾਰਜਾਂ ਲਈ ਫੰਡਾਂ ਦੀ ਕਮੀ ਨਹੀਂ ਆਉਣ ਦਿੱਤੀ ਜਾਵੇਗੀ-ਸੰਤੋਸ਼ ਕਟਾਰੀਆ
Publish Date: Sat, 07 Mar 2026 05:07 PM (IST)
Updated Date: Sun, 08 Mar 2026 04:06 AM (IST)

ਹਰਕੰਵਲ ਸਿੰਘ ਕੌਲਗੜ੍ਹ, ਪੰਜਾਬੀ ਜਾਗਰਣ, ਮਜਾਰੀ ਪਿੰਡ ਘਮੌਰ ਵਿਖੇ ਸਰਬਸੰਮਤੀ ਨਾਲ ਚੁਣੀ ਪੰਚਾਇਤ ਨੂੰ ਹਲਕਾ ਵਿਧਾਇਕ ਸੰਤੋਸ਼ ਕਟਾਰੀਆ ਨੇ 5 ਲੱਖ ਰੁਪਏ ਦਾ ਚੈੱਕ ਭੇਂਟ ਕੀਤਾ। ਉਨ੍ਹਾਂ ਕਿਹਾ ਕਿ ਪਿੰਡ ਦੇ ਸਰਵਪੱਖੀ ਵਿਕਾਸ ਲਈ ਇਹ ਇੱਕ ਨਿਮਾਣਾ ਯੋਗਦਾਨ ਹੈ। ਉਨ੍ਹਾਂ ਕਿਹਾ ਉਮੀਦ ਹੈ ਕਿ ਨਵੀਂ ਪੰਚਾਇਤ ਪੂਰੀ ਲਗਨ ਅਤੇ ਤਨਦੇਹੀ ਨਾਲ ਪਿੰਡ ਦੀ ਤਰੱਕੀ ਲਈ ਕੰਮ ਕਰੇਗੀ। ਸਮੂਹ ਨਗਰ ਨਿਵਾਸੀਆਂ ਅਤੇ ਪੰਚਾਇਤ ਮੈਂਬਰਾਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਦਾ ਮਨੋਰਥ ਪਿੰਡਾਂ ਦੀ ਸਿਆਸਤ ਵਿਚੋਂ ਕੜਵਾਹਟ ਖਤਮ ਕਰਕੇ ਵਿਕਾਸ ਦੀ ਨਵੀਂ ਇਬਾਰਤ ਲਿਖਣਾ ਹੈ। ਸਰਬਸੰਮਤੀ ਨਾਲ ਪੰਚਾਇਤ ਚੁਣ ਕੇ ਪਿੰਡ ਵਾਸੀਆਂ ਨੇ ਸਾਬਤ ਕਰ ਦਿੱਤਾ ਹੈ ਕਿ ਉਹ ਧੜੇਬੰਦੀ ਤੋਂ ਉੱਪਰ ਉੱਠ ਕੇ ਸਿਰਫ ਤਰੱਕੀ ਚਾਹੁੰਦੇ ਹਨ। ਉਨ੍ਹਾਂ ਕਿਹਾ ਸਾਡੀ ਸਰਕਾਰ ਹਰੇਕ ਪਿੰਡ ਨੂੰ ਮਾਡਲ ਪਿੰਡ ਬਣਾਉਣ ਲਈ ਵਚਨਬੱਧ ਹੈ ਅਤੇ ਵਿਕਾਸ ਕਾਰਜਾਂ ਲਈ ਫੰਡਾਂ ਦੀ ਕੋਈ ਕਮੀ ਨਹੀਂ ਆਉਣ ਦਿੱਤੀ ਜਾਵੇਗੀ। ਸੀਨੀਅਰ ਆਪ ਆਗੂ ਅਸ਼ੋਕ ਕਟਾਰੀਆ ਨੇ ਕਿਹਾ ਕਿ ਪਿੰਡ ਵਾਸੀ ਵਧਾਈ ਦੇ ਪਾਤਰ ਨੇ ਜਿਨ੍ਹਾਂ ਨੇ ਆਪਣੀ ਭਾਈਚਾਰਕ ਸਾਂਝ ਨੂੰ ਬਰਕਰਾਰ ਰੱਖਿਆ ਹੈ। ਇਸ ਮੌਕੇ ਸਰਪੰਚ ਕੁਲਵਿੰਦਰ ਸਿੰਘ ਅਜੀਮਲ, ਪਰਮਿੰਦਰ ਸਿੰਘ, ਕਾਬਲ ਰਾਮ ਪੰਚ, ਪ੍ਰੀਤਮ ਸਿੰਘ ਲੰਬੜਦਾਰ, ਕੁਲਦੀਪ ਸਿੰਘ ਲੰਬੜਦਾਰ, ਅਵਤਾਰ ਸਿੰਘ ਬਲਾਕ ਸੰਮਤੀ ਮੈਂਬਰ, ਹਰਭਜਨ ਸਿੰਘ, ਜਸਪਾਲ ਸਿੰਘ ਫੌਜ਼ੀ, ਜਸਵੀਰ ਕੌਰ ਪੰਚ, ਕੇਵਲ ਲਾਲ, ਜਗਦੀਸ਼ ਸਿੰਘ ਤੇ ਹੋਰ ਪਤਵੰਤੇ ਸੱਜਣ ਹਾਜ਼ਰ ਸਨ।