ਪੀਣ ਵਾਲੇ ਸਾਫ ਪਾਣੀ ਦੀ ਨਿਰਵਿਘਨ ਸਪਲਾਈ ਹੋਵੇਗੀ : ਕਟਾਰੀਆ
ਪਿੰਡ ਅਟਾਲ ਮਜਾਰਾ ਵਿਖੇ ਹੋਵੇਗੀ ਪੀਣ ਵਾਲੇ ਸਾਫ ਪਾਣੀ ਦੀ ਨਿਰਵਿਘਨ ਸਪਲਾਈ-ਵਿਧਾਇਕ ਸੰਤੋਸ਼ ਕਟਾਰੀਆ
Publish Date: Thu, 26 Feb 2026 04:36 PM (IST)
Updated Date: Fri, 27 Feb 2026 04:04 AM (IST)

ਹਰਕੰਵਲ ਸਿੰਘ ਕੌਲਗੜ੍ਹ, ਪੰਜਾਬੀ ਜਾਗਰਣ, ਮਜਾਰੀ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸਰਕਾਰ ਵੱਲੋਂ ਪਿੰਡਾਂ ਦੇ ਸਰਵਪੱਖੀ ਵਿਕਾਸ ਦੇ ਕੀਤੇ ਵਾਅਦੇ ਨੂੰ ਪੂਰਾ ਕੀਤਾ ਜਾ ਰਿਹਾ ਹੈ। ਇੰਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਕਰਦਿਆਂ ਬਲਾਚੌਰ ਦੀ ਵਿਧਾਇਕ ਸੰਤੋਸ਼ ਕਟਾਰੀਆ ਨੇ ਕੀਤਾ। ਉਨ੍ਹਾਂ ਪਿੰਡ ਅਟਾਲ ਮਜਾਰਾ ਨੂੰ ਵੱਡੀ ਸੌਗਾਤ ਦਿੰਦਿਆਂ ਦੱਸਿਆ ਕਿ ਪਿੰਡ ਵਾਸੀਆਂ ਨੂੰ ਪੀਣ ਵਾਲੇ ਸਾਫ਼ ਪਾਣੀ ਦੀ ਨਿਰਵਿਘਨ ਸਪਲਾਈ ਯਕੀਨੀ ਬਣਾਈ ਜਾਵੇਗੀ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਹਰ ਪਿੰਡ ਨੂੰ ਬੁਨਿਆਦੀ ਸਹੂਲਤਾਂ ਨਾਲ ਜੋੜਨ ਲਈ ਮੁੱਖ ਮੰਤਰੀ ਦੀਆਂ ਹਦਾਇਤਾਂ ਅਨੁਸਾਰ ਸੂਬੇ ਦੇ ਸਾਰੇ ਪਿੰਡਾਂ ਵਿਚ ਸਾਫ਼ ਪਾਣੀ ਅਤੇ ਸਿੰਜਾਈ ਦੀ ਸਹੂਲਤ ਦਿੱਤੀ ਜਾ ਰਹੀ ਹੈ। ਇਸ ਮੌਕੇ ਸੀਨੀਅਰ ‘ਆਪ‘ ਆਗੂ ਅਸ਼ੋਕ ਕਟਾਰੀਆ ਨੇ ਪਿਛਲੀਆਂ ਸਰਕਾਰਾਂ ’ਤੇ ਨਿਸ਼ਾਨਾ ਸਾਧਦਿਆਂ ਕਿਹਾ ਕਿ ਮੌਜੂਦਾ ਸਰਕਾਰ ਗੱਲਾਂ ਦੀ ਬਜਾਏ ਜ਼ਮੀਨੀ ਪੱਧਰ ਤੇ ਕੰਮ ਕਰਨ ਵਿਚ ਵਿਸ਼ਵਾਸ ਰੱਖਦੀ ਹੈ ਅਤੇ ਬਲਾਚੌਰ ਹਲਕੇ ਵਿਚ ਵਿਕਾਸ ਕਾਰਜ ਜੰਗੀ ਪੱਧਰ ਤੇ ਜਾਰੀ ਹਨ। ਪਿੰਡ ਵਾਸੀਆਂ ਨੇ ਇਸ ਪੁਰਾਣੀ ਮੰਗ ਨੂੰ ਪੂਰਾ ਕਰਨ ਲਈ ਪੰਜਾਬ ਸਰਕਾਰ ਅਤੇ ਵਿਧਾਇਕਾ ਦਾ ਤਹਿ ਦਿਲੋਂ ਧੰਨਵਾਦ ਕੀਤਾ। ਇਸ ਮੌਕੇ ਜ਼ਿਲ੍ਹਾ ਪ੍ਰਧਾਨ ਸਤਨਾਮ ਜਲਾਲਪੁਰ, ਗੁਰਮੁਖ ਸਿੰਘ ਅਟਵਾਲ, ਪਿਆਰਾ ਸਿੰਘ ਬੈਂਸ, ਕਾਰਜਕਾਰੀ ਇੰਜੀਨੀਅਰ ਸਿਮਰਨਜੀਤ ਸਿੰਘ, ਉਪ ਮੰਡਲ ਇੰਜੀਨੀਅਰ ਮਨਜੀਤ ਸਿੰਘ, ਹਰਪ੍ਰੀਤ ਕੌਰ, ਆਸ਼ਾ ਰਾਣੀ, ਕੁਲਵਿੰਦਰ ਕੌਰ, ਬਹਾਦਰ ਸਿੰਘ, ਲਖਵਿੰਦਰ ਸਿੰਘ ਤੇ ਹੋਰ ਹਾਜ਼ਰ ਸਨ।