ਬੀਐੱਲਐੱਮ ਕਾਲਜ ’ਚ ਵੋਟਰ ਰਜਿਸਟ੍ਰੇਸ਼ਨ ਤੇ ਜਾਗਰੂਕਤਾ ਕੈਂਪ ਕਰਵਾਇਆ ਬੀਐਲਐਮ ਕਾਲਜ 'ਚ ਤੀਜਾ ਵੋਟਰ ਰਜਿਸਟ੍ਰੇਸ਼ਨ ਅਤੇ ਜਾਗਰੂਕਤਾ ਕੈਂਪ ਕਰਵਾਇਆ
Publish Date: Tue, 08 Sep 2026 05:02 PM (IST)
Updated Date: Tue, 08 Sep 2026 05:04 PM (IST)
ਪ੍ਰਦੀਪ ਭਨੋਟ, ਪੰਜਾਬੀ ਜਾਗਰਣ ਨਵਾਂਸ਼ਹਿਰ : ਬੀਐੱਲਐੱਮ ਗਰਲਜ਼ ਕਾਲਜ ਵਿਖੇ ਵਿਦਿਆਰਥਣਾਂ ਨੂੰ ਵੋਟ ਦੀ ਮਹੱਤਤਾ, ਵੋਟਰ ਰਜਿਸਟ੍ਰੇਸ਼ਨ ਅਤੇ ਆਪਣੇ ਲੋਕਤਾਂਤਰਿਕ ਅਧਿਕਾਰਾਂ ਪ੍ਰਤੀ ਜਾਗਰੂਕ ਕਰਨ ਦੇ ਉਦੇਸ਼ ਨਾਲ ਤੀਜਾ ਵੋਟਰ ਰਜਿਸਟ੍ਰੇਸ਼ਨ ਅਤੇ ਜਾਗਰੂਕਤਾ ਕੈਂਪ ਕਰਵਾਇਆ ਗਿਆ। ਇਸ ਦੌਰਾਨ ਲਗਭਗ 120 ਵਿਦਿਆਰਥਣਾਂ ਨੇ ਉਤਸ਼ਾਹਪੂਰਵਕ ਹਿੱਸਾ ਲਿਆ। ਕੈਂਪ ਦੌਰਾਨ ਵਿਦਿਆਰਥਣਾਂ ਨੂੰ ਵੋਟਰ ਵਜੋਂ ਰਜਿਸਟਰ ਹੋਣ ਦੀ ਪ੍ਰਕਿਰਿਆ, ਵੋਟ ਦੇ ਅਧਿਕਾਰ ਦੀ ਮਹੱਤਤਾ ਅਤੇ ਲੋਕਤੰਤਰ ਨੂੰ ਮਜ਼ਬੂਤ ਕਰਨ ਵਿਚ ਨੌਜਵਾਨਾਂ ਦੀ ਭੂਮਿਕਾ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ। ਵਿਦਿਆਰਥਣਾਂ ਨੂੰ ਆਪਣੇ ਪਰਿਵਾਰਕ ਮੈਂਬਰਾਂ ਅਤੇ ਯੋਗ ਨਾਗਰਿਕਾਂ ਨੂੰ ਵੀ ਵੋਟਰ ਰਜਿਸਟ੍ਰੇਸ਼ਨ ਲਈ ਪ੍ਰੇਰਿਤ ਕਰਨ ਲਈ ਉਤਸ਼ਾਹਿਤ ਕੀਤਾ। ਕੈਂਪ ਦੌਰਾਨ 10 ਨਵੀਆਂ ਵਿਦਿਆਰਥਣਾਂ ਨੇ ਆਪਣੇ ਵੋਟ ਰਜਿਸਟਰ ਕਰਵਾਏ, ਜੋ ਕਿ ਇਸ ਜਾਗਰੂਕਤਾ ਮੁਹਿੰਮ ਦੀ ਇੱਕ ਮਹੱਤਵ ਪੂਰਨ ਉਪਲਬਧੀ ਰਹੀ। ਇਸ ਮੌਕੇ ਪ੍ਰਿੰਸੀਪਲ ਤਰਨਪ੍ਰੀਤ ਕੌਰ ਨੇ ਕਿਹਾ ਕਿ ਵੋਟ ਪਾਉਣਾ ਹਰ ਯੋਗ ਨਾਗਰਿਕ ਦਾ ਮਹੱਤਵ ਪੂਰਨ ਲੋਕਤਾਂਤਰਿਕ ਅਧਿਕਾਰ ਅਤੇ ਜ਼ਿੰਮੇਵਾਰੀ ਹੈ। ਉਨ੍ਹਾਂ ਵਿਦਿਆਰਥਣਾਂ ਨੂੰ ਅਪੀਲ ਕੀਤੀ ਕਿ ਉਹ ਖੁਦ ਵੋਟਰ ਵਜੋਂ ਰਜਿਸਟਰ ਹੋਣ ਦੇ ਨਾਲ-ਨਾਲ ਹੋਰਨਾਂ ਨੂੰ ਵੀ ਇਸ ਲਈ ਪ੍ਰੇਰਿਤ ਕਰਨ। ਡਾ. ਹਰਦੀਪ ਕੌਰ ਅਸਿਸਟੈਂਟ ਸਵੀਪ ਨੋਡਲ ਅਫ਼ਸਰ ਨੇ ਵਿਦਿਆਰਥਣਾਂ ਨੂੰ ਵੋਟਰ ਰਜਿਸਟ੍ਰੇਸ਼ਨ ਦੀ ਪ੍ਰਕਿਰਿਆ ਅਤੇ ਚੋਣ ਪ੍ਰਣਾਲੀ ਸਬੰਧੀ ਮਹੱਤਵਪੂਰਨ ਜਾਣਕਾਰੀ ਪ੍ਰਦਾਨ ਕੀਤੀ। ਉਨ੍ਹਾਂ ਵਿਦਿਆਰਥਣਾਂ ਨੂੰ ਜ਼ਿੰਮੇਵਾਰ ਅਤੇ ਜਾਗਰੂਕ ਵੋਟਰ ਬਣਨ ਲਈ ਪ੍ਰੇਰਿਤ ਕੀਤਾ ਅਤੇ ਲੋਕਤੰਤਰ ਦੀ ਮਜ਼ਬੂਤੀ ਲਈ ਨੌਜਵਾਨਾਂ ਦੀ ਸਰਗਰਮ ਭਾਗੀਦਾਰੀ ਦੀ ਮਹੱਤਤਾ ਉਜਾਗਰ ਕੀਤੀ। ਕਾਲਜ ਪ੍ਰਬੰਧਨ ਵੱਲੋਂ ਇਸ ਉਪਰਾਲੇ ਨੂੰ ਸਫਲ ਬਣਾਉਣ ਲਈ ਸਾਰੇ ਸਹਿਯੋਗੀਆਂ ਅਤੇ ਵਿਦਿਆਰਥਣਾਂ ਦਾ ਧੰਨਵਾਦ ਕੀਤਾ। ਕੈਂਪ ਦਾ ਮੁੱਖ ਉਦੇਸ਼ ਨੌਜਵਾਨਾਂ ਵਿਚ ਚੋਣ ਪ੍ਰਕਿਰਿਆ ਪ੍ਰਤੀ ਜਾਗਰੂਕਤਾ ਪੈਦਾ ਕਰਨਾ ਅਤੇ ਸਵੀਪ ਦੇ ਸੁਚੇਤ, ਸਰਗਰਮ ਅਤੇ ਜ਼ਿੰਮੇਵਾਰ ਵੋਟਰ ਦੇ ਸੰਦੇਸ਼ ਨੂੰ ਅੱਗੇ ਵਧਾਉਣਾ ਸੀ। ਇਸ ਮੌਕੇ ਪ੍ਰੋ. ਗੁਰਦੀਪ ਕੌਰ, ਓਂਕਾਰ ਸਿੰਘ, ਕਿਰਨ, ਰਮਨਦੀਪ ਕੌਰ, ਸਿਮਰਨ ਆਦਿ ਹਾਜ਼ਰ ਸਨ।