- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਤੀਜਾ ਵੋਟਰ ਰਜਿਸਟ੍ਰੇਸ਼ਨ ਕੈਂਪ ਕਰਵਾਇਆ

ਹਰਦੀਪ ਚੌਧਰੀ, ਪੰਜਾਬੀ ਜਾਗਰਣ, ਪੋਜੇਵਾਲ ਸਰਾਂ : ਪ੍ਰਿੰਸੀਪਲ-ਕਮ-ਡਿਪਟੀ ਡਾਇਰੈਕਟਰ ਡਾ. ਮਨੀਸ਼ ਕੁਮਾਰ ਦੀ ਅਗਵਾਈ ਹੇਠ ਐੱਮਬੀਜੀ ਸਰਕਾਰੀ ਕਾਲਜ ਪੋਜੇਵਾਲ ਵਿਖੇ ਰਾਜਨੀਤੀ ਸ਼ਾਸਤਰ ਵਿਭਾਗ (ਇਲੈਕਟੋਰਲ ਲਿਟਰੇਸੀ ਕਲੱਬ) ਵੱਲੋਂ ਵਿਦਿਆਰਥੀਆਂ ਨੂੰ ਵੋਟਰ ਰਜਿਸਟ੍ਰੇਸ਼ਨ ਪ੍ਰਤੀ ਜਾਗਰੂਕ ਕਰਨ ਲਈ ਤੀਜਾ ਵੋਟਰ ਰਜਿਸਟ੍ਰੇਸ਼ਨ ਕੈਂਪ ਲਗਾਇਆ। ਇਸ ਦੌਰਾਨ ਵਿਦਿਆਰਥੀਆਂ ਦੀ ਵੋਟ ਆਨਲਾਈਨ ਬਣਾਉਣ ਅਤੇ ਰਜਿਸਟ੍ਰੇਸ਼ਨ ਪ੍ਰਕਿਰਿਆ ਵਿਚ ਸਹਾਇਤਾ ਪ੍ਰਦਾਨ ਕਰਨ ਲਈ ਵਿਸ਼ੇਸ਼ ਹੈਲਪ ਡੈਸਕ ਵੀ ਸਥਾਪਿਤ ਕੀਤਾ। ਇਸ ਸਮੇਂ ਕੰਚਨ ਅਰੋੜਾ ਜ਼ਿਲ੍ਹਾ ਬਾਲ ਭਲਾਈ ਅਫ਼ਸਰ ਕਮ ਜ਼ਿਲਾ ਚੋਣ ਅਫ਼ਸਰ ਸਵੀਪ ਅਤੇ ਡਾ. ਹਰਦੀਪ ਕੌਰ ਜ਼ਿਲਾ ਚੋਣ ਅਫ਼ਸਰ ਸਵੀਪ ਨੇ ਰਿਸੋਰਸ ਪਰਸਨ ਵਜੋਂ ਸ਼ਿਰਕਤ ਕੀਤੀ। ਕਲੱਬ ਦੇ ਇੰਚਾਰਜ ਅਸਿਸਟੈਂਟ ਪ੍ਰੋ. ਡਾ. ਰਾਜਵਿੰਦਰ ਕੌਰ ਅਤੇ ਡਾ. ਇੰਦਰਜੀਤ ਕੌਰ ਨੇ ਮੁੱਖ ਮਹਿਮਾਨਾਂ ਨੂੰ ਜੀ ਆਇਆਂ ਆਖਿਆ। ਰਿਸੋਰਸ ਪਰਸਨ ਨੇ ਵਿਦਿਆਰਥੀਆਂ ਨੂੰ ਵੋਟ ਦੇ ਅਧਿਕਾਰ, ਇਸ ਦੀ ਮਹੱਤਤਾ ਅਤੇ ਲੋਕਤੰਤਰਿਕ ਪ੍ਰਣਾਲੀ ਵਿਚ ਨੌਜਵਾਨਾਂ ਦੀ ਭੂਮਿਕਾ ਸਬੰਧੀ ਵਿਸਥਾਰਪੂਰਵਕ ਜਾਣਕਾਰੀ ਦਿੱਤੀ। ਉਨ੍ਹਾਂ ਵਿਦਿਆਰਥੀਆਂ ਨੂੰ ਆਪਣੇ ਵੋਟ ਦੇ ਅਧਿਕਾਰ ਦੀ ਵਰਤੋਂ ਕਰਨ ਅਤੇ ਹੋਰਨਾਂ ਨੂੰ ਵੀ ਵੋਟ ਬਣਾਉਣ ਅਤੇ ਪਾਉਣ ਲਈ ਪ੍ਰੇਰਿਤ ਕਰਨ ਦੀ ਅਪੀਲ ਕੀਤੀ। ਡਾ. ਰਾਜਵਿੰਦਰ ਕੌਰ ਨੇ ਵਿਦਿਆਰਥੀਆਂ ਨੂੰ ਵੋਟਰ ਰਜਿਸਟ੍ਰੇਸ਼ਨ ਦੀ ਪ੍ਰਕਿਰਿਆ ਅਤੇ ਵੋਟ ਦੇ ਅਧਿਕਾਰ ਬਾਰੇ ਜਾਗਰੂਕ ਕਰਦਿਆਂ ਕਿਹਾ ਕਿ ਮਜ਼ਬੂਤ ਲੋਕਤੰਤਰ ਲਈ ਹਰ ਯੋਗ ਨਾਗਰਿਕ ਦਾ ਵੋਟਰ ਵਜੋਂ ਰਜਿਸਟਰ ਹੋਣਾ ਅਤੇ ਆਪਣੇ ਵੋਟ ਦੇ ਅਧਿਕਾਰ ਦੀ ਵਰਤੋਂ ਕਰਨਾ ਬਹੁਤ ਮਹੱਤਵ ਪੂਰਨ ਹੈ। ਉਨ੍ਹਾਂ ਵਿਦਿਆਰਥੀਆਂ ਨੂੰ ਆਪਣੀ ਵੋਟ ਬਣਾਉਣ ਦੇ ਨਾਲ-ਨਾਲ ਚੋਣ ਪ੍ਰਕਿਰਿਆ ਵਿਚ ਸਰਗਰਮ ਭਾਗੀਦਾਰੀ ਕਰਨ ਦੀ ਅਪੀਲ ਕੀਤੀ। ਇਸ ਮੌਕੇ ਅਸਿਸਟੈਂਟ ਪ੍ਰੋ. ਅਸ਼ਵਨੀ ਕੁਮਾਰ ਦੁਆਰਾ ਵਿਦਿਆਰਥੀਆਂ ਨੂੰ ਵੋਟ ਦੀ ਅਹਿਮਅਤ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ ਅਤੇ ਆਏ ਹੋਏ ਮਹਿਮਾਨਾਂ ਦਾ ਧੰਨਵਾਦ ਕੀਤਾ। ਕੈਂਪ ਦੌਰਾਨ ਕਾਲਜ ਦੇ ਸਮੂਹ ਸਟਾਫ ਮੈਂਬਰਾਂ ਅਤੇ ਵਿਦਿਆਰਥੀਆਂ ਨੇ ਉਤਸ਼ਾਹ ਨਾਲ ਹਿੱਸਾ ਲਿਆ।