- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਡਾ. ਸਤਵਿੰਦਰ ਪਾਲ ਸਿੰਘ ਬਿੱਟੂ ਅੱਜ ਬੰਗਾ ’ਚ ਧਾਰਮਿਕ ਅਸਥਾਨਾਂ ’ਤੇ ਹੋਣਗੇ ਨਤਮਸਤਕ

ਪ੍ਰਦੀਪ ਭਨੋਟ, ਪੰਜਾਬੀ ਜਾਗਰਣ, ਨਵਾਂਸ਼ਹਿਰ : ਸ਼੍ਰੋਮਣੀ ਅਕਾਲੀ ਦਲ ਬਾਦਲ ਵੱਲੋਂ ਬੰਗਾ ਦੇ ਨਵ ਨਿਯੁਕਤ ਹਲਕਾ ਇੰਚਾਰਜ ਡਾ. ਸਤਵਿੰਦਰ ਪਾਲ ਸਿੰਘ ਬਿੱਟੂ ਅੱਜ 12 ਅਕਤੂਬਰ 2026 ਨੂੰ ਸਵੇਰੇ 10 ਵਜੇ ਸ਼੍ਰੀ ਗੁਰਦੁਆਰਾ ਚਰਨ ਕੰਵਲ ਸਾਹਿਬ ਬੰਗਾ ਵਿਖੇ ਨਤਮਸਤਕ ਹੋਣਗੇ। ਇਸ ਉਪਰੰਤ 11 ਵਜੇ ਡਾ. ਬੀਆਰ ਅੰਬੇਡਕਰ ਜੀ ਦੇ ਬੁੱਤ 'ਤੇ ਸ਼ਰਧਾ ਦੇ ਫੁੱਲ ਭੇਂਟ ਕਰਨਗੇ। ਇਸ ਉਪਰੰਤ 11.30 ਵਜੇ ਉਹ ਧਾਰਮਿਕ ਅਸਥਾਨ ਧੰਨ ਧੰਨ ਸ਼੍ਰੀ ਨਾਭ ਕੰਵਲ ਰਾਜਾ ਸਾਹਿਬ ਮਜਾਰਾ ਨੌ ਆਬਾਦ ਵਿਖੇ ਨਤਮਸਤਕ ਹੋਣਗੇ। ਇਸ ਉਪਰੰਤ 12.30 ਵਜੇ ਸ਼ਹੀਦ-ਏ-ਆਜਮ ਸ. ਭਗਤ ਸਿੰਘ ਦੀ ਯਾਦਗਾਰ ਅਤੇ ਪਿੰਡ ਖਟਕੜ ਕਲਾਂ ਵਿਖੇ ਵੀ ਨਤਮਸਤਕ ਹੋਣਗੇ। ਡਾ. ਸਤਵਿੰਦਰ ਪਾਲ ਸਿੰਘ ਬਿੱਟੂ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਬਾਦਲ ਨੇ ਹਮੇਸ਼ਾ ਗੁਰੂਆਂ ਦੀਆਂ ਦਿੱਤੀਆਂ ਸਿੱਖਿਆਵਾਂ ਦਾ ਪਾਲਣ ਕਰਦਿਆਂ ਹਮੇਸ਼ਾ ਸਰਬਤ ਦੇ ਭਲੇ ਲਈ ਕੰਮ ਕਰਨ ਦੀ ਨੀਤੀ ਤਹਿਤ ਕੰਮ ਕੀਤਾ ਹੈ। ਉਹ ਵੀ ਸ਼ਿਅਦ ਵੱਲੋਂ ਸੌਪੀ ਗਈ ਜਿੰਮੇਵਾਰੀ ਨੂੰ ਪੂਰੀ ਤਨਦੇਹੀ ਨਾਲ ਨਿਭਾਉਣਗੇ। ਉਨ੍ਹਾਂ ਕਿਹਾ ਕਿ ਉਹ ਬੰਗਾ ਹਲਕੇ ਦੇ ਵਿਕਾਸ ਵਿਚ ਕੋਈ ਕਸਰ ਬਾਕੀ ਨਹੀਂ ਰਹਿਣ ਦੇਣਗੇ। ਉਨ੍ਹਾਂ ਸਮੂਹ ਅਕਾਲੀ ਆਗੂਆਂ ਅਤੇ ਵਰਕਰਾਂ ਨੂੰ ਇਕਜੁਟ ਹੋ ਕੇ ਪਾਰਟੀ ਦੀਆਂ ਨੀਤੀਆਂ ਨੂੰ ਜਨ ਜਨ ਤੱਕ ਪਹੁੰਚਾਉਣ ਅਤੇ 2027 ਦੀਆਂ ਚੋਣਾਂ ਵਿਚ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦੇ ਨਵਾਂਸ਼ਹਿਰ, ਬੰਗਾ, ਬਲਾਚੌਰ ਹਲਕੇ ਤੋਂ ਭਾਰੀ ਬਹੁਮਤ ਨਾਲ ਜਿੱਤ ਪ੍ਰਾਪਤ ਕਰਕੇ ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਸਮੁੱਚੀ ਹਾਈਕਮਾਂਡ ਦਾ ਹੱਥ ਮਜ਼ਬੂਤ ਕਰਨ ਦੀ ਵੀ ਅਪੀਲ ਕਰਨਗੇ। ਇਸ ਮੌਕੇ ਇਲਾਕੇ ਦੇ ਅਕਾਲੀ ਆਗੂ ਅਤੇ ਵਰਕਰ ਵੀ ਉਨ੍ਹਾਂ ਦੇ ਨਾਲ ਸਮਾਗਮਾਂ 'ਚ ਸ਼ਿਰਕਤ ਕਰਨਗੇ।